ਚੰਡੀਗੜ੍ਹ- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਜਸਵਿੰਦਰ ਭੱਲਾ ਦੇ ਪੁੱਤਰ ਪੁਖਰਾਜ ਭੱਲਾ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਪੁਖਰਾਜ ਭੱਲਾ ਨੇ ਪਟਿਆਲਾ ਦੀ ਦੀਸ਼ੂ ਸਿੱਧੂ ਦੇ ਨਾਲ ਵਿਆਹ ਕਰਵਾਇਆ ਹੈ।

ਉਨ੍ਹਾਂ ਨੇ ਗੁਰੂ ਘਰ ‘ਚ ਲਾਵਾਂ ਲਈਆਂ। ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਅਤੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ।

ਇਸ ਮੌਕੇ ਜਸਵਿੰਦਰ ਭੱਲਾ ਵੀ ਪੁੱਤਰ ਦੇ ਵਿਆਹ ਦੇ ਵਿੱਚ ਖੂਬ ਭੰਗੜਾ ਪਾਉਂਦੇ ਦਿਖਾਈ ਦਿੱਤੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਗਾਇਕ ਪਰਮੀਸ਼ ਵਰਮਾ ਨੇ ਵੀ ਆਪਣੀ ਪ੍ਰੇਮਿਕਾ ਨਾਲ ਵਿਆਹ ਕਰਵਾਇਆ ਸੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੁਖਰਾਜ ਭੱਲਾ ਦੀ ਮੰਗਣੀ ਦੀਆਂ ਤਸਵੀਰਾਂ ਵਾਇਰਲ ਹੋਈਆਂ ਸਨ। ਪੁਖਰਾਜ ਭੱਲਾ ਦੀ ਲਾਈਫ ਪਾਟਨਰ ਦੀਸ਼ੂ ਸਿੱਧੂ ਕੈਨੇਡਾ ਦੀ ਵਸਨੀਕ ਹੈ ਜਦੋਂ ਕਿ ਮੂਲ ਰੂਪ 'ਚ ਪੰਜਾਬ ਦੇ ਪਟਿਆਲਾ ਦੀ ਰਹਿਣ ਵਾਲੀ ਹੈ। 16 ਨਵੰਬਰ ਨੂੰ ਇਸ ਜੋੜੀ ਨੇ ਮੰਗਣੀ ਕਰਵਾਈ ਹੈ।

ਇਸ ਪ੍ਰੋਗਰਾਮ 'ਚ ਪੁਖਰਾਜ ਭੱਲਾ ਅਤੇ ਦੀਸ਼ੂ ਸਿੱਧੂ ਨੇ ਆਪਣੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਦੀ ਮੌਜੂਦਗੀ 'ਚ ਇਕ ਦੂਜੇ ਨਾਲ ਮੰਗਣੀ ਦੀਆਂ ਰਸਮਾਂ ਪੂਰੀਆਂ ਕੀਤੀਆਂ ਸਨ। ਦੋਵਾਂ ਦੀ ਜੋੜੀ ਬਹੁਤ ਖੂਬਸੂਰਤ ਲੱਗ ਰਹੀ ਸੀ।



CM ਚੰਨੀ ਦਾ ਵੱਡਾ ਐਲਾਨ, ਗਾਇਕ ਸੁਖਵਿੰਦਰ ਸਿੰਘ ਤੇ ਸ਼ਾਇਰ ਸੁਰਜੀਤ ਪਾਤਰ ਨੂੰ ਮਿਲਿਆ ਕੈਬਨਿਟ ਰੈਂਕ
NEXT STORY