ਚੰਡੀਗੜ੍ਹ (ਬਿਊਰੋ) : ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ ਸ਼ਾਨਦਾਰ ਅਦਾਕਾਰੀ ਨੇ ਭਾਰਤੀ ਪ੍ਰਸ਼ੰਸਕਾਂ ਤੋਂ ਇਲਾਵਾ ਦੂਜੇ ਦੇਸ਼ਾਂ ਦੇ ਪ੍ਰਸ਼ੰਸਕਾਂ ਨੂੰ ਵੀ ਦੀਵਾਨਾ ਕਰ ਦਿੱਤਾ ਹੈ। ਫ਼ਿਲਮ ਨੇ ਸਿਰਫ਼ 6 ਦਿਨਾਂ 'ਚ ਕਈ ਹਿੱਟ ਫ਼ਿਲਮਾਂ ਦਾ ਰਿਕਾਰਡ ਤੋੜ ਦਿੱਤਾ ਹੈ।
6 ਦਿਨਾਂ 'ਚ ਕਮਾਏ 61.88 ਕਰੋੜ
ਹੁਣ ਜੇਕਰ ਫ਼ਿਲਮ ਦੇ ਪੂਰੇ ਕਲੈਕਸ਼ਨ ਦੀ ਗੱਲ ਕਰੀਏ ਤਾਂ ਫ਼ਿਲਮ ਨੇ ਪਹਿਲੇ ਦਿਨ ਭਾਰਤ 'ਚ 4.13 ਕਰੋੜ ਨਾਲ ਖਾਤਾ ਖੋਲ੍ਹਿਆ ਅਤੇ ਪੂਰੇ ਵਿਦੇਸ਼ਾਂ 'ਚ 6.63 ਕਰੋੜ ਦਾ ਕਲੈਕਸ਼ਨ ਕੀਤਾ, ਜਿਸ ਨਾਲ ਫ਼ਿਲਮ ਨੇ ਪਹਿਲੇ ਦਿਨ 10.76 ਕਰੋੜ ਦੀ ਕਮਾਈ ਕੀਤੀ। ਦੂਜੇ ਦਿਨ ਫ਼ਿਲਮ ਨੇ ਦੇਸ਼-ਵਿਦੇਸ਼ 'ਚੋਂ 11.65 ਕਰੋੜ ਦਾ ਕਲੈਕਸ਼ਨ ਕੀਤਾ ਅਤੇ ਤੀਜੇ ਦਿਨ 12.50 ਕਰੋੜ ਦਾ ਕਲੈਕਸ਼ਨ ਕੀਤਾ। ਚੌਥੇ ਅਤੇ ਪੰਜਵੇਂ ਦਿਨ ਫ਼ਿਲਮ ਨੇ ਕ੍ਰਮਵਾਰ 14.15 ਕਰੋੜ ਅਤੇ 6.75 ਕਰੋੜ ਦਾ ਕਲੈਕਸ਼ਨ ਕੀਤਾ, ਜਿਸ ਨਾਲ ਹੁਣ ਫ਼ਿਲਮ ਦਾ ਸਾਰਾ ਕਲੈਕਸ਼ਨ 55.81 ਕਰੋੜ ਹੋ ਗਿਆ ਹੈ। ਉਥੇ ਹੀ ਫ਼ਿਲਮ ਨੇ 6 ਦਿਨਾਂ 'ਚ 61.88 ਕਰੋੜ ਦਾ ਕਾਰੋਬਾਰ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਜਦੋਂ ਮੂਸੇਵਾਲਾ ਨੇ ਸਟੇਜ 'ਤੇ ਜਾ ਕੇ ਸਰਤਾਜ ਨੂੰ ਟੇਕਿਆ ਸੀ ਮੱਥਾ, ਸਤਿੰਦਰ ਨੂੰ ਗਾਉਣ ਤੋਂ ਕਰ 'ਤਾ ਸੀ ਇਨਕਾਰ
ਇੰਨ੍ਹਾਂ ਵੱਡੀਆਂ ਫ਼ਿਲਮਾਂ ਦਾ ਤੋੜਿਆ ਰਿਕਾਰਡ
6 ਦਿਨਾਂ 'ਚ ਫ਼ਿਲਮ ਦੀ ਕਮਾਈ ਨੇ ਕਈ ਫ਼ਿਲਮਾਂ ਨੂੰ ਪਛਾੜ ਦਿੱਤਾ ਹੈ, ਜਿਸ 'ਚ 'ਚੱਲ ਮੇਰਾ ਪੁੱਤ 2', 'ਸੌਂਕਣ ਸੌਂਕਣੇ', 'ਹੌਂਸਲਾ ਰੱਖ', 'ਛੜਾ', 'ਚਾਰ ਸਹਿਬਜ਼ਾਦੇ', 'ਜੱਟ ਐਂਡ ਜੂਲੀਅਟ 3' ਵਰਗੀਆਂ ਬਲਾਕਬਸਟਰ ਫ਼ਿਲਮਾਂ ਸ਼ਾਮਲ ਹਨ।
ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀਆਂ ਫ਼ਿਲਮਾਂ
ਦੂਜੇ ਪਾਸੇ ਜੇਕਰ ਪੰਜਾਬੀ ਸਿਨੇਮਾ ਦੀਆਂ ਸਭ ਤੋਂ ਜਿਆਦਾ ਕਮਾਈ ਕਰਨ ਵਾਲੀਆਂ ਫ਼ਿਲਮਾਂ ਦੀ ਗੱਲ ਕਰੀਏ ਤਾਂ ਇਸ 'ਚ ਪਹਿਲੇ ਨੰਬਰ 'ਤੇ 'ਕੈਰੀ ਆਨ ਜੱਟਾ 3', ਦੂਜੇ ਨੰਬਰ 'ਤੇ 'ਕੈਰੀ ਆਨ ਜੱਟਾ 2' ਅਤੇ ਤੀਜੇ ਸਥਾਨ ਹੁਣ 'ਜੱਟ ਐਂਡ ਜੂਲੀਅਟ 3' ਹੈ।
ਇਹ ਖ਼ਬਰ ਵੀ ਪੜ੍ਹੋ - ਇਤਿਹਾਸਕ ਜਿੱਤ ਮਗਰੋਂ ਦਲੇਰ ਮਹਿੰਦੀ ਦੇ ਗੀਤ 'ਤੇ ਅਰਸ਼ਦੀਪ ਤੇ ਵਿਰਾਟ ਨੇ ਪਾਇਆ ਭੰਗੜਾ, ਸਾਹਮਣੇ ਆਇਆ ਵੀਡੀਓ
ਹੁਣ ਇੱਥੇ ਜੇਕਰ ਫ਼ਿਲਮ ਬਾਰੇ ਗੱਲ ਕਰੀਏ ਤਾਂ ਇਸ ਮਨੋਰੰਜਕ ਫ਼ਿਲਮ 'ਚ ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ਜੋੜੀ ਤੋਂ ਇਲਾਵਾ ਜਸਵਿੰਦਰ ਭੱਲਾ, ਬੀ. ਐੱਨ ਸ਼ਰਮਾ, ਰਾਣਾ ਰਣਬੀਰ, ਜੈਸਮੀਨ ਬਾਜਵਾ ਵਰਗੇ ਮੰਝੇ ਹੋਏ ਕਲਾਕਾਰ ਵੀ ਮਹੱਤਵਪੂਰਨ ਸਪੋਰਟਿੰਗ ਕਿਰਦਾਰ 'ਚ ਨਜ਼ਰ ਆਏ ਹਨ। ਫ਼ਿਲਮ ਦਾ ਨਿਰਦੇਸ਼ਨ ਅਤੇ ਲੇਖਨ ਜਗਦੀਪ ਸਿੱਧੂ ਨੇ ਕੀਤਾ ਹੈ, ਜੋ ਕਿ ਕਈ ਹਿੱਟ ਫ਼ਿਲਮਾਂ ਲਈ ਜਾਣੇ ਜਾਂਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਾਪਾਨ ਨੇ ਦੋ ਦਹਾਕਿਆਂ ’ਚ ਪਹਿਲੀ ਵਾਰ ਜਾਰੀ ਕੀਤੇ ਨਵੇਂ ਬੈਂਕ ਨੋਟ
NEXT STORY