ਚੰਡੀਗੜ੍ਹ (ਬਿਊਰੋ)– ਜੈਜ਼ੀ ਬੀ ਨੇ ਪੰਜਾਬੀ ਸੰਗੀਤ ਜਗਤ ’ਚ ਆਪਣੀ ਇਕ ਵੱਖਰੀ ਪਛਾਣ ਬਣਾਈ ਹੈ। ਜੈਜ਼ੀ ਬੀ ਨੇ ਪੰਜਾਬੀ ਸੰਗੀਤ ਜਗਤ ’ਚ 30 ਸਾਲ ਪੂਰੇ ਕਰ ਲਏ ਹਨ।
ਸਾਲ 1993 ’ਚ ਜੈਜ਼ੀ ਬੀ ਦੀ ਪਹਿਲੀ ਐਲਬਮ ‘ਘੁੱਗੀਆਂ ਦਾ ਜੋੜਾ’ ਰਿਲੀਜ਼ ਹੋਈ ਸੀ, ਜਿਸ ਤੋਂ ਬਾਅਦ ਜੈਜ਼ੀ ਬੀ ਨੇ ਇਕ ਤੋਂ ਬਾਅਦ ਇਕ ਚਾਰਟਬਸਟਰ ਐਲਬਮਜ਼ ਦਿੱਤੀਆਂ।
ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਤੋਂ ਆਈ ਕੁੜੀ ਨੇ ਦੋਵਾਂ ਬਾਹਾਂ 'ਤੇ ਬਣਵਾਏ ਸਿੱਧੂ ਦੇ ਟੈਟੂ, ਮੂਸੇਵਾਲਾ ਦੀ ਮਾਂ ਨੂੰ ਮਿਲ ਹੋਈ ਭਾਵੁਕ
ਜੈਜ਼ੀ ਬੀ ਦੀਆਂ ਹੁਣ ਤਕ 14 ਐਲਬਮਜ਼ ਰਿਲੀਜ਼ ਹੋ ਚੁੱਕੀਆਂ ਹਨ। ਹਾਲ ਹੀ ’ਚ ਉਨ੍ਹਾਂ ਦੀ ਐਲਬਮ ‘ਬੌਰਨ ਰੈੱਡੀ’ ਰਿਲੀਜ਼ ਹੋਈ ਸੀ, ਜਿਸ ਨੂੰ ਜੈਜ਼ੀ ਦੇ ਪ੍ਰਸ਼ੰਸਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਹਾਲ ਹੀ ’ਚ ‘ਬੌਰਨ ਰੈੱਡੀ’ ਐਲਬਮ ਦਾ ਗੀਤ ‘ਸੂਰਮਾ 2’ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਯੂਟਿਊਬ ’ਤੇ 11 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਜੈਜ਼ੀ ਬੀ ਦੇ ਹੀ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਸੀ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਵਰ੍ਹੇਗੰਢ ਮੌਕੇ ਅਮਰ ਨੂਰੀ ਨੇ ਮਰਹੂਮ ਪਤੀ ਸਰਦੂਲ ਸਿਕੰਦਰ ਨੂੰ ਕੀਤਾ ਯਾਦ, ਕਿਹਾ- ਹਰ ਜਨਮ 'ਚ ਕਰਾਂਗੀ ਇੰਤਜ਼ਾਰ
NEXT STORY