ਐਂਟਰਟੇਨਮੈਂਟ ਡੈਸਕ- ਪੰਜਾਬੀ ਫ਼ਿਲਮ 'ਜੀ ਵੇ ਸੋਹਣਿਆ ਜੀ' ਦੁਨੀਆ ਭਰ 'ਚ ਵੱਸਦੇ ਪੰਜਾਬੀ ਦਰਸ਼ਕਾਂ ਲਈ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ 'ਚ ਪਾਕਿਸਤਾਨੀ ਅਦਾਕਾਰ ਇਮਰਾਨ ਅੱਬਾਸ ਤੇ ਪੰਜਾਬੀ ਅਦਾਕਾਰਾ ਸਿਮੀ ਚਾਹਲ ਮੁੱਖ ਭੂਮਿਕਾ ਨਿਭਾਅ ਰਹੇ ਹਨ।
ਅਜਿਹਾ ਪਹਿਲੀ ਵਾਰ ਹੋਇਆ ਹੈ, ਜਦੋਂ ਕਿਸੇ ਪੰਜਾਬੀ ਫ਼ਿਲਮ 'ਚ ਮੁੱਖ ਅਦਾਕਾਰ ਵਜੋਂ ਕਿਸੇ ਪਾਕਿਸਤਾਨੀ ਅਦਾਕਾਰ ਨੂੰ ਲਿਆ ਗਿਆ ਹੈ। ਫ਼ਿਲਮ ਦੀ ਕਹਾਣੀ ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਮੁੰਡੇ ਤੇ ਕੁੜੀ ਦੇ ਆਲੇ-ਦੁਆਲੇ ਘੁੰਮਦੀ ਹੈ, ਜੋ ਇਕ ਝੂਠ ਦੇ ਸਿਰ 'ਤੇ ਸ਼ੁਰੂ ਹੁੰਦੀ ਹੈ ਪਰ ਜਦੋਂ ਅਸਲੀਅਤ ਸਾਹਮਣੇ ਆਉਂਦੀ ਹੈ ਤਾਂ ਕਿਹੜੀਆਂ ਮੁਸ਼ਕਿਲਾਂ ਦੇਖਣ ਨੂੰ ਮਿਲਦੀਆਂ ਹਨ, ਇਹੀ ਸਾਨੂੰ ਫ਼ਿਲਮ 'ਚ ਦੇਖਣ ਨੂੰ ਮਿਲੇਗਾ।
ਇਹ ਖ਼ਬਰ ਵੀ ਪੜ੍ਹੋ : ਬਾਲੀਵੁੱਡ ਦੇ ਗ੍ਰੀਕ ਗੌਡ ਰਿਤਿਕ ਰੋਸ਼ਨ ਨੂੰ ਲੱਗੀ ਸੱਟ, ਤਸਵੀਰਾਂ ਵੇਖ ਫਿਕਰਾਂ 'ਚ ਪਏ ਫੈਨਜ਼
‘ਜੀ ਵੇ ਸੋਹਣਿਆ ਜੀ’ ਫ਼ਿਲਮ ਦੀ ਗੱਲ ਕਰੀਏ ਤਾਂ ਇਸ ’ਚ ਇਮਰਾਨ ਅੱਬਾਸ ਤੇ ਸਿੰਮੀ ਚਾਹਲ ਤੋਂ ਇਲਾਵਾ ਮਿੰਟੂ ਕਾਪਾ, ਉਦਾਇਆ ਵਕਾਤੀ, ਬ੍ਰਾਇਨ ਸ਼ਾਅ, ਅਮਨ ਬਲ ਤੇ ਸਵਰਾਜ ਸੰਧੂ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।
ਫ਼ਿਲਮ ਦੀ ਕਹਾਣੀ ਤੇ ਨਿਰਦੇਸ਼ਨ ਥਾਪਰ ਵਲੋਂ ਕੀਤਾ ਗਿਆ ਹੈ, ਜਿਸ ਨੂੰ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ ਤੇ ਪ੍ਰਭਜੋਤ ਸਿੱਧੂ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਮਸ਼ਹੂਰ ਅਦਾਕਾਰਾ ਮਿਮੀ ਚੱਕਰਵਰਤੀ ਨੇ ਮਮਤਾ ਨੂੰ ਸੌਂਪਿਆ ਅਸਤੀਫਾ, ਕਿਹਾ- ਸਿਆਸਤ ਮੇਰੇ ਵੱਸ ਦੀ ਗੱਲ ਨਹੀਂ
NEXT STORY