ਮੁੰਬਈ- ਹਾਲੀਵੁੱਡ ਫਿਲਮ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਅਦਾਕਾਰਾ Aubrey Plaza ਦੇ ਪਤੀ ਅਤੇ ਫਿਲਮ ਨਿਰਦੇਸ਼ਕ Jeff Baena ਦਾ ਦਿਹਾਂਤ ਹੋ ਗਿਆ ਹੈ। Jeff ਦੀ ਅਚਾਨਕ ਮੌਤ ਦੀ ਖਬਰ ਨਾਲ ਨਾ ਸਿਰਫ ਫਿਲਮ ਇੰਡਸਟਰੀ ਬਲਕਿ ਪ੍ਰਸ਼ੰਸਕ ਵੀ ਬੇਹੱਦ ਦੁੱਖੀ ਹੋ ਗਏ ਹਨ। ਹਰ ਕੋਈ Jeff Baena ਦੀ ਆਤਮਾ ਦੀ ਸ਼ਾਂਤੀ ਲਈ ਦੁਆ ਕਰ ਰਿਹਾ ਹੈ।
Jeff Baena ਨੇ ਕੀਤੀ ਖੁਦਕੁਸ਼ੀ
ਮਸ਼ਹੂਰ ਫਿਲਮ ਨਿਰਦੇਸ਼ਕ Jeff ਅਤੇ ਅਦਾਕਾਰਾ Aubrey Plaza ਦੇ ਪਤੀ Jeff ਲਾਸ ਏਂਜਲਸ 'ਚ ਆਪਣੇ ਘਰ ਵਿੱਚ ਕਥਿਤ ਤੌਰ 'ਤੇ ਮ੍ਰਿਤਕ ਪਾਇਆ ਗਿਆ। Jeff Baena ਨੇ 47 ਸਾਲ ਦੀ ਉਮਰ 'ਚ ਖੁਦਕੁਸ਼ੀ ਕਰ ਲਈ ਸੀ। ਸੂਤਰਾਂ ਮੁਤਾਬਕ ਫਿਲਹਾਲ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਸ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ-ਮਸ਼ਹੂਰ ਗਾਇਕ ਨੇ ਡੌਲੇ 'ਤੇ ਬਣਵਾਇਆ ਸਿੱਧੂ ਮੂਸੇਵਾਲਾ ਦਾ ਟੈਟੂ,(ਵੀਡੀਓ)
ਪੁਲਸ ਨੇ ਜਾਂਚ ਕੀਤੀ ਸ਼ੁਰੂ
ਇਕ ਨਿਜੀ ਚੈਨਲ ਮੁਤਾਬਕ Jeff ਸ਼ੁੱਕਰਵਾਰ (3 ਜਨਵਰੀ) ਨੂੰ ਆਪਣੇ ਘਰ ਵਿੱਚ ਮ੍ਰਿਤਕ ਪਾਇਆ ਗਿਆ ਸੀ। ਜਿਵੇਂ ਹੀ ਇਹ ਖਬਰ ਸਾਹਮਣੇ ਆਈ ਤਾਂ ਹਰ ਕੋਈ ਹੈਰਾਨ ਰਹਿ ਗਿਆ ਕਿ Jeff ਦੀ ਮੌਤ ਕਿਵੇਂ ਹੋ ਸਕਦੀ ਹੈ ਪਰ ਸੱਚਾਈ ਇਹ ਹੈ ਕਿ Jeff ਨੇ ਖੁਦਕੁਸ਼ੀ ਕੀਤੀ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਡਾਇਰੈਕਟਰ ਦੀ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਫਿਲਹਾਲ ਇਸ ਮਾਮਲੇ 'ਚ ਕੁਝ ਕਹਿਣਾ ਮੁਸ਼ਕਿਲ ਹੈ।
Jeff ਦੀ ਮੌਤ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ
ਪੁਲਸ Jeff ਦੀ ਖੁਦਕੁਸ਼ੀ ਦੇ ਕਾਰਨਾਂ ਦੀ ਭਾਲ ਕਰ ਰਹੀ ਹੈ ਅਤੇ ਡਾਇਰੈਕਟਰ Jeff ਦੇ ਫੋਨ ਦੇ ਵੇਰਵੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਪੁਲਸ ਨੇ ਉਸ ਦੇ ਨਾਲ ਕੰਮ ਕਰਨ ਵਾਲੇ ਲੋਕਾਂ ਨਾਲ ਵੀ ਸੰਪਰਕ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਂ ਬਣਨ ਨੂੰ ਤਰਸੀਆਂ ਇਹ ਮਸ਼ਹੂਰ ਅਭਿਨੇਤਰੀਆਂ, IVF ਵੀ ਹੋਇਆ ਫੇਲ੍ਹ
NEXT STORY