ਜਲੰਧਰ (ਬਿਊਰੋ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਈ ਮਹੀਨੇ ਬੀਤ ਚੁੱਕੇ ਹਨ ਪਰ ਉਸ ਨੂੰ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ। ਸਿੱਧੂ ਦੇ ਇਨਸਾਫ਼ ਲਈ ਜਿੱਥੇ ਉਸ ਦਾ ਪਰਿਵਾਰ ਥਾਂ-ਥਾਂ ਠੋਕਰਾਂ ਖਾ ਰਿਹਾ ਹੈ, ਉਥੇ ਹੀ ਪੰਜਾਬੀ ਕਲਾਕਾਰ ਵੀ ਉਸ ਦੇ ਇਨਸਾਫ਼ ਲਈ ਆਪੋ-ਆਪਣੇ ਤਰੀਕਿਆਂ ਨਾਲ ਮੰਗ ਕਰ ਰਹੇ ਹਨ। ਹਾਲ ਹੀ 'ਚ ਪੰਜਾਬੀ ਗਾਇਕਾ ਜੈਨੀ ਜੌਹਲ ਦਾ ਗੀਤ 'ਲੈਟਰ ਟੂ ਸੀ. ਐੱਮ.' ਰਿਲੀਜ਼ ਹੋਇਆ ਹੈ। ਇਸ ਗੀਤ ਰਿਲੀਜ਼ ਹੁੰਦਿਆਂ ਹੀ ਸੋਸ਼ਲ ਮੀਡੀਆ 'ਤੇ ਤਹਿਲਕਾ ਮੱਚ ਗਿਆ ਹੈ। ਜੈਨੀ ਜੌਹਲ ਨੇ ਆਪਣੇ ਇਸ ਗੀਤ 'ਚ ਸਿੱਧੂ ਮੂਸੇਵਾਲਾ ਲਈ ਇਨਸਾਫ਼ ਮੰਗ ਕਰ ਰਹੀ ਹੈ।
ਦੱਸ ਦਈਏ ਕਿ ਇਸ ਗੀਤ ਦੇ ਬੋਲ ਖੁਦ ਜੈਨੀ ਜੌਹਲ ਨੇ ਲਿਖੇ ਹਨ, ਜਿਸ ਸੰਗੀਤਬੱਧ ਵੀ ਉਨ੍ਹਾਂ ਨੇ ਖ਼ੁਦ ਹੀ ਕੀਤਾ ਹੈ। ਇਸ ਗੀਤ ਨੂੰ ਮਿਊਜ਼ਿਕ ਪ੍ਰਿੰਸ ਸੱਗੂ ਨੇ ਦਿੱਤਾ ਹੈ, ਜਿਸ ਨੂੰ ਲਾਊਡ ਵੇਵਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਵੱਡੀ ਗਿਣਤੀ 'ਚ ਲੋਕਾਂ ਵਲੋਂ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਵੀ ਭਾਵੁਕ ਹੋ ਰਹੇ ਹਨ।
ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਬੀਤੀ 29 ਮਈ ਨੂੰ ਕੁਝ ਹਥਿਆਰਬੰਦ ਲੋਕਾਂ ਵੱਲੋਂ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਮਾਪੇ ਆਪਣੇ ਮ੍ਰਿਤਕ ਪੁੱਤਰ ਦੇ ਮੁਲਜ਼ਮਾਂ ਨੂੰ ਇਨਸਾਫ਼ ਦਿਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਵੱਲੋਂ ਕੈਂਡਲ ਮਾਰਚ ਵੀ ਕੱਢਿਆ ਗਿਆ ਸੀ। ਸਿੱਧੂ ਮੂਸੇਵਾਲਾ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੌਰਾਨ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਦੇਸ਼ਾਂ ਵਿਦੇਸ਼ਾਂ 'ਚ ਉਸ ਦੀ ਵੱਡੀ ਫੈਨ ਫਾਲਵਿੰਗ ਸੀ। ਆਪਣੇ ਗੀਤਾਂ ਰਾਹੀਂ ਉਹ ਅਕਸਰ ਆਪਣੇ ਵਿਰੋਧੀਆਂ ਨੂੰ ਜਵਾਬ ਦਿੰਦੇ ਸਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਹੱਥਾਂ ’ਚ ਛਤਰੀ ਲੈ ਕੇ ਮੀਂਹ ਦਾ ਮਜ਼ਾ ਲੈ ਰਹੀਆਂ ਕਰੀਨਾ-ਮਲਾਇਕਾ, ਲੰਡਨ ਦੀਆਂ ਸੜਕਾਂ ’ਤੇ ਦਿੱਤੇ ਗੋਲ
NEXT STORY