ਜਲੰਧਰ (ਬਿਊਰੋ) : 'ਬੇਬੇ' ਗੀਤ ਨਾਲ ਪ੍ਰਸਿੱਧੀ ਖੱਟਣ ਵਾਲੇ ਪੰਜਾਬੀ ਗਾਇਕ ਜੌਰਡਨ ਸੰਧੂ ਅੱਜ ਵਿਆਹ ਦੇ ਪਵਿੱਤਰ ਬੰਧਨ 'ਚ ਬੱਝਣ ਜਾ ਰਹੇ ਹਨ। ਹਾਲ ਹੀ 'ਚ ਜੌਰਡਨ ਸੰਧੂ ਨੇ ਆਪਣੇ ਲਾੜੇ ਵਾਲੀ ਲੁੱਕ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਇੰਸਟਾਗ੍ਰਾਮ ਸਟੋਰੀ 'ਚ ਸਾਂਝੀਆਂ ਕੀਤੀਆਂ ਹਨ।

ਇਨ੍ਹਾਂ ਵੀਡੀਓਜ਼ 'ਚ ਜੌਰਡਨ ਸੰਧੂ ਆਪਣੇ ਮਾਤਾ-ਪਿਤਾ ਨਾਲ ਫੁੱਲਾਂ ਵਾਲੀ ਕਾਰ 'ਚ ਬੈਠ ਕੇ ਆਪਣੀ ਲਾੜੀ ਨੂੰ ਵਿਆਹੁਣ ਜਾ ਰਹੇ ਹਨ। ਇਸ ਤੋਂ ਪਹਿਲਾਂ ਬੀਤੀ ਰਾਤ ਜੌਰਡਨ ਸੰਧੂ ਨੇ ਜਾਗੋ ਤੇ ਸ਼ਗਨ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਸਨ।

ਦੱਸ ਦਈਏ ਕਿ ਜੌਰਡਨ ਸੰਧੂ ਦੇ ਵਿਆਹ ਦੀਆਂ ਰਸਮਾਂ 'ਚ ਮਨਮੋਹਨ ਵਾਰਿਸ ਨੇ ਆਪਣੀ ਗਾਇਕੀ ਨਾਲ ਖ਼ੂਬ ਰੌਣਕਾਂ ਲਾਈਆਂ। ਇਸ ਤੋਂ ਇਲਾਵਾ ਗੀਤਕਾਰ ਬੰਟੀ ਬੈਂਸ, ਰਣਜੀਤ ਬਾਵਾ, ਅੰਮ੍ਰਿਤ ਮਾਨ, ਗੁੱਗੂ ਗਿੱਲ, ਦਿਲਪ੍ਰੀਤ ਢਿੱਲੋਂ, ਸੱਤਾ, ਗੋਲਡੀ, ਸੋਨੀਆ ਮਾਨ ਅਤੇ ਰਣਜੀਤ ਬਾਵਾ ਸਣੇ ਕਈ ਕਲਾਕਾਰ ਪਹੁੰਚੇ ਸਨ।

ਦੱਸਣਯੋਗ ਹੈ ਕਿ ਜੌਰਡਨ ਸੰਧੂ ਦੀ ਹੋਣ ਵਾਲੀ ਪਤਨੀ ਦਾ ਨਾਂ ਹਾਲੇ ਪਤਾ ਨਹੀਂ ਚੱਲ ਸਕਿਆ ਹੈ ਪਰ ਇਹ ਜ਼ਰੂਰ ਦੱਸਿਆ ਜਾ ਰਿਹਾ ਹੈ ਕਿ ਦੁਲਹਨ ਕੈਨੇਡਾ ਤੋਂ ਹੈ ਅਤੇ ਉਸ ਦਾ ਪਿਛੋਕੜ ਗੈਰ-ਸਿਨੇਮਿਕ ਹੈ।

ਖ਼ਬਰਾਂ ਮੁਤਾਬਕ, ਜੌਰਡਨ ਸੰਧੂ ਦਾ ਵਿਆਹ ਜਲੰਧਰ 'ਚ ਹੋਣ ਜਾ ਰਿਹਾ ਹੈ। ਇਸ ਤੋਂ ਇਲਾਵਾ ਇਹ ਵੀ ਖ਼ਬਰ ਸਾਹਮਣੇ ਆਈ ਹੈ ਕਿ ਜੌਰਡਨ ਸੰਧੂ 21 ਜਨਵਰੀ ਨੂੰ ਵਿਆਹ ਦੇ ਬੰਧਨ 'ਚ ਬੱਝਣਗੇ।

ਨੋਟ -ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਸੁਨੀਲ ਸ਼ੈੱਟੀ ਦੇ ਪੁੱਤਰ ਅਹਾਨ ਦੀ ਡੈਬਿਊ ਫ਼ਿਲਮ 'ਤੜਪ' ਹੁਣ OTT 'ਤੇ ਹੋਵੇਗੀ ਰਿਲੀਜ਼
NEXT STORY