ਨਵੀਂ ਦਿੱਲੀ (ਬਿਊਰੋ) : ਮੋਬਾਈਲ ਨੈੱਟਵਰਕ ਸੇਵਾ 5 ਜੀ ਨੂੰ ਲੈ ਕੇ ਭਾਰਤ 'ਚ ਲੰਬੇ ਸਮੇਂ ਤੋਂ ਚਰਚਾ ਹੋ ਰਹੀ ਹੈ। ਇਸ 5 ਜੀ ਸੇਵਾ ਤੋਂ ਨਿਕਲਣ ਵਾਲੀ ਰੇਡੀਏਸ਼ਨ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਖ਼ਬਰਾਂ ਆ ਰਹੀਆਂ ਹਨ। ਜ਼ਿਆਦਾਤਕ ਲੋਕਾਂ ਨੇ ਮੰਨਿਆ ਹੈ ਕਿ 5 ਜੀ ਸੇਵਾ ਤੋਂ ਨਿਕਲਣ ਵਾਲੀ ਰੇਡੀਏਸ਼ਨ ਕਾਫ਼ੀ ਖ਼ਤਰਨਾਕ ਹੈ। ਬਾਲੀਵੁੱਡ ਦੀ ਮਸ਼ਹੂਰ ਤੇ ਦਿੱਗਜ ਅਦਾਕਾਰਾ ਜੂਹੀ ਚਾਵਲਾ ਨੇ ਭਾਰਤ 'ਚ 5 ਜੀ ਸੇਵਾ ਖ਼ਿਲਾਫ਼ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।
5 ਜੀ ਤੋਂ ਨਿਕਲਣ ਵਾਲੇ ਹਾਨੀਕਾਰਕ ਰੇਡੀਏਸ਼ਨ ਖ਼ਿਲਾਫ਼ ਲੋਕਾਂ ਨੂੰ ਕਰ ਰਹੀ ਜਾਗਰੂਕ
ਦੱਸ ਦਈਏ ਕਿ ਜੂਹੀ ਚਾਵਲਾ ਕਾਫ਼ੀ ਸਮੇਂ ਤੋਂ 5 ਜੀ ਤੋਂ ਨਿਕਲਣ ਵਾਲੇ ਹਾਨੀਕਾਰਕ ਰੇਡੀਏਸ਼ਨ ਖ਼ਿਲਾਫ਼ ਲੋਕਾਂ ਜਾਗਰੂਕ ਕਰ ਰਹੀ ਹੈ। ਅੰਗਰੇਜ਼ੀ ਵੈੱਬਸਾਈਟ ਟਾਈਮਸ ਆਫ਼ ਇੰਡੀਆ ਦੀ ਖ਼ਬਰ ਅਨੁਸਾਰ ਉਨ੍ਹਾਂ ਨੇ ਭਾਰਤ 'ਚ 5 ਜੀ ਟੈਕਨਾਲੋਜੀ ਨੂੰ ਲਾਗੂ ਕਰਨ ਖ਼ਿਲਾਫ਼ ਮੁੰਬਈ ਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਹੈ। ਅਦਾਕਾਰਾ ਨੇ ਆਪਣੀ ਇਸ ਪਟੀਸ਼ਨ 'ਚ ਮੰਗ ਕੀਤੀ ਹੈ ਕਿ 5 ਜੀ ਟੈਕਨਾਲੋਜੀ ਨੂੰ ਲਾਗੂ ਕਰਨ ਤੋਂ ਪਹਿਲਾਂ ਇਸ ਨਾਲ ਜੁੜੇ ਕਈ ਅਧਿਆਨਾਂ 'ਤੇ ਗੌਰ ਕੀਤੀ ਜਾਵੇ ਤੇ ਫਿਰ ਉਸ ਤੋਂ ਬਾਅਦ ਹੀ ਇਸ ਟੈਕਨਾਲੋਜੀ ਨੂੰ ਭਾਰਤ 'ਚ ਲਾਗੂ ਕਰਨ 'ਤੇ ਵਿਚਾਰ ਕੀਤਾ ਜਾਵੇਗਾ।
5G ਟੈਕਨਾਲੋਜੀ ਖ਼ਿਲਾਫ਼ ਨਹੀਂ ਹਾਂ ਪਰ...
ਇਸ ਪੂਰੇ ਮਾਮਲੇ 'ਤੇ ਗੱਲ ਕਰਦੇ ਹੋਏ ਜੂਹੀ ਚਾਵਲਾ ਨੇ ਕਿਹਾ, ''ਅਸੀਂ ਤਕਨੀਕ ਨੂੰ ਲਾਗੂ ਕੀਤੇ ਜਾਣੇ ਦੇ ਖ਼ਿਲਾਫ਼ ਨਹੀਂ ਹਾਂ। ਇਸ ਦੇ ਉਲਟ ਅਸੀਂ ਟੈਕਨਾਲੋਜੀ ਦੀ ਦੁਨੀਆ ਤੋਂ ਨਿਕਲਣ ਵਾਲੇ ਨਵੇਂ ਉਤਪਾਦਾਂ ਨੂੰ ਭਰਪੂਰ ਲੁਤਫ ਉਠਾਉਂਦੇ ਹਾਂ, ਜਿਨ੍ਹਾਂ 'ਚ ਵਾਇਰਲੈਸ ਕਮਿਊਨੀਕੇਸ਼ਨ ਵੀ ਸ਼ਾਮਲ ਹੈ। ਹਾਲਾਂਕਿ ਇਸ ਤਰ੍ਹਾਂ ਦੀਆਂ ਡਿਵਾਈਸਾਂ ਨੂੰ ਇਸਤੇਮਾਲ ਕਰਨ ਨੂੰ ਲੈ ਕੇ ਅਸੀਂ ਹਮੇਸ਼ਾ ਹੀ ਦੁਵਿਧਾ 'ਚ ਰਹਿੰਦੇ ਹਾਂ।''
ਬਦਹਾਲੀ ਅਤੇ ਗੁੰਮਨਾਮੀ ਦੀ ਜ਼ਿੰਦਗੀ ਜੀਅ ਰਹੇ ਹਨ ਨੇਹਾ ਕੱਕੜ ਗੁਰੂ ਬਿਸ਼ਨ ਆਜ਼ਾਦ
NEXT STORY