ਨਵੀਂ ਦਿੱਲੀ (ਭਾਸ਼ਾ)– ਫ਼ਿਲਮ ਨਿਰਮਾਤਾ ਲੀਨਾ ਮਨੀਮੇਕਲਾਈ ਨੇ ਫ਼ਿਲਮ ‘ਕਾਲੀ’ ਦੇ ਪੋਸਟਰ ’ਚ ਹਿੰਦੂ ਦੇਵੀ ਨੂੰ ਕਥਿਤ ਤੌਰ ’ਤੇ ਗਲਤ ਤਰੀਕੇ ਨਾਲ ਦਰਸਾਉਣ ਦੇ ਦੋਸ਼ ’ਚ ਵੱਖ-ਵੱਖ ਸੂਬਿਆਂ ’ਚ ਉਨ੍ਹਾਂ ਦੇ ਖ਼ਿਲਾਫ਼ ਦਰਜ ਕਈ ਐੱਫ. ਆਈ. ਆਰਜ਼ ਰੱਦ ਕਰਨ ਦੀ ਅਪੀਲ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ।
ਫ਼ਿਲਮ ਦੇ ਪੋਸਟਰ ’ਚ ਹਿੰਦੂ ਦੇਵੀ ਕਾਲੀ ਨੂੰ ਸਿਗਰੇਟ ਪੀਂਦੇ ਦਿਖਾਇਆ ਗਿਆ ਹੈ। ਪੋਸਟਰ ਨੂੰ ਲੈ ਕੇ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਉੱਤਰਾਖੰਡ ’ਚ ਉਨ੍ਹਾਂ ਦੇ ਖ਼ਿਲਾਫ਼ ਦਰਜ ਐੱਫ. ਆਈ. ਆਰਜ਼ ਨੂੰ ਇਕੱਠਾ ਕਰਨ ਤੇ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਦੀ ਆਰ. ਬੌਨੀ ਦੇ ਸਿਰ ਸਜਿਆ ਮਿਸ ਯੂਨੀਵਰਸ 2022 ਦਾ ਤਾਜ, ਟਾਪ 5 ’ਚ ਨਹੀਂ ਪਹੁੰਚੀ ਭਾਰਤ ਦੀ ਦਿਵਿਤਾ
ਫ਼ਿਲਮ ਨਿਰਮਾਤਾ ਨੇ ਇਨ੍ਹਾਂ ਐੱਫ. ਆਈ. ਆਰਜ਼ ਦੇ ਤਹਿਤ ਕੀਤੀ ਜਾਣ ਵਾਲੀ ਅਪਰਾਧਿਕ ਕਾਰਵਾਈ ’ਤੇ ਇਕਤਰਫਾ ਰੋਕ ਦੀ ਵੀ ਮੰਗ ਕੀਤੀ ਹੈ।
ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਲਈ ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਤੇ ਜਸਟਿਸ ਪੀ. ਐੱਸ. ਨਰਸਿਮ੍ਹਾ ਦੀ ਬੈਂਚ ਸਾਹਮਣੇ ਇਸ ਦਾ ਜ਼ਿਕਰ ਕੀਤਾ ਗਿਆ ਸੀ। ਬੈਂਚ ਨੇ ਕਿਹਾ ਕਿ ਮਨੀਮੇਕਲਾਈ ਦੀ ਪਟੀਸ਼ਨ ’ਤੇ 20 ਜਨਵਰੀ ਨੂੰ ਸੁਣਵਾਈ ਹੋਵੇਗੀ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਅਮਰੀਕਾ ਦੀ ਆਰ. ਬੌਨੀ ਦੇ ਸਿਰ ਸਜਿਆ ਮਿਸ ਯੂਨੀਵਰਸ 2022 ਦਾ ਤਾਜ, ਟਾਪ 5 ’ਚ ਨਹੀਂ ਪਹੁੰਚੀ ਭਾਰਤ ਦੀ ਦਿਵਿਤਾ
NEXT STORY