ਨਵੀਂ ਦਿੱਲੀ (ਬਿਊਰੋ) : ਬਾਲੀਵੱਡ ਅਦਾਕਾਰਾ ਕੰਗਨਾ ਰਣੌਤ ਨੇ ਵੱਡੇ ਵਿਵਾਦ 'ਚ ਫਸ ਗਈ ਹੈ। ਉਸ ਨੇ ਕਿਹਾ ਕਿ ''ਭਾਰਤ ਨੂੰ ਅਸਲ ਆਜ਼ਾਦੀ ਸਾਲ 2014 'ਚ ਮਿਲੀ ਜਦੋਂ ਮੋਦੀ ਦੀ ਅਗਵਾਈ ਵਾਲੀ ਸਰਕਾਰ ਹੋਂਦ 'ਚ ਆਈ। ਉਸ ਨੇ 1947 'ਚ ਮੁਲਕ ਨੂੰ ਮਿਲੀ ਆਜ਼ਾਦੀ ਨੂੰ 'ਭੀਖ' ਆਖ ਦਿੱਤਾ। ਕੰਗਨਾ ਰਣੌਤ ਦੇ ਇਸ ਦਾਅਵੇ ਮਗਰੋਂ ਦੇਸ਼ ਭਰ 'ਚ ਉਸ ਦਾ ਵਿਰੋਧ ਹੋਣ ਲੱਗਾ ਹੈ। ਉਸ ਤੋਂ 'ਪਦਮ ਸ਼੍ਰੀ' ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਮੁੰਬਈ ਪੁਲਸ ਕੋਲ ਅਦਾਕਾਰਾ ਖ਼ਿਲਾਫ਼ ਦੇਸ਼ ਵਿਰੋਧੀ ਤੇ ਭੜਕਾਊ ਟਿੱਪਣੀਆਂ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਐੱਮ. ਪੀ. ਵਰੁਣ ਗਾਂਧੀ ਸਮੇਤ ਵੱਡੀ ਗਿਣਤੀ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਕੰਗਨਾ ਰਣੌਤ ਦੀਆਂ ਟਿੱਪਣੀਆਂ 'ਤੇ ਡੂੰਘਾ ਇਤਰਾਜ਼ ਜ਼ਾਹਰ ਕੀਤਾ।
ਇਹ ਖ਼ਬਰ ਵੀ ਪੜ੍ਹੋ : ਅਫਸਾਨਾ ਖ਼ਾਨ ਨੂੰ ਮੁੜ ਆਇਆ ਪੈਨਿਕ ਅਟੈਕ, ਹਾਲਤ ਵੇਖ ਭੜਕੀ ਹਿਮਾਂਸ਼ੀ ਖੁਰਾਣਾ ਨੇ ਆਖ ਦਿੱਤੀ ਵੱਡੀ ਗੱਲ
ਵਰੁਣ ਗਾਂਧੀ ਨੇ ਦਿੱਤਾ ਕਰਾਰਾ ਜਵਾਬ
ਵਰੁਣ ਗਾਂਧੀ ਨੇ ਟਵਿਟਰ 'ਤੇ ਕੰਗਨਾ ਰਣੌਤ ਦੀ 24 ਸਕਿੰਟ ਦੀ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਇੱਕ ਨਵੇਂ ਚੈਨਲ ਵੱਲੋਂ ਕਰਵਾਏ ਸ਼ੋਅ 'ਚ ਬਿਆਨ ਦੇ ਰਹੀ ਹੈ ਅਤੇ ਸਰੋਤਿਆਂ 'ਚ ਬੈਠੇ ਕੁਝ ਲੋਕ ਤਾੜੀਆਂ ਵਜਾ ਰਹੇ ਹਨ। ਵਰੁਣ ਗਾਂਧੀ ਨੇ ਕਿਹਾ, ''ਇਹ ਦੇਸ਼ ਵਿਰੋਧੀ ਕਾਰਾ ਹੈ ਤੇ ਇਸ ਨੂੰ ਇਹੀ ਆਖਣਾ ਚਾਹੀਦਾ ਹੈ। ਅਜਿਹਾ ਨਾ ਕਰਨਾ ਉਨ੍ਹਾਂ ਸਾਰਿਆਂ ਨਾਲ ਧੋਖਾ ਹੋਵੇਗਾ, ਜਿਨ੍ਹਾਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਖ਼ੂਨ ਵਹਾਇਆ।''
ਕੰਗਨਾ ਦਾ ਵਿਵਾਦਿਤ ਬਿਆਨ
ਦੱਸ ਦਈਏ ਕਿ ਕੰਗਨਾ ਰਣੌਤ ਨੇ ਸ਼ੋਅ 'ਚ ਕਿਹਾ ਸੀ ਕਿ ''ਜੇਕਰ ਸਾਨੂੰ ਆਜ਼ਾਦੀ ਭੀਖ ਵਜੋਂ ਮਿਲਦੀ ਹੈ, ਤਾਂ ਕੀ ਇਹ ਆਜ਼ਾਦੀ ਹੈ? ਬ੍ਰਿਟਿਸ਼ ਸਰਕਾਰ ਨੇ ਪਿੱਛੇ ਕਾਂਗਰਸ ਦੇ ਨਾਂ 'ਤੇ ਜੋ ਛੱਡਿਆ, ਉਹ ਬ੍ਰਿਟਿਸ਼ ਸਰਕਾਰ ਦਾ ਹੀ ਅਗਲਾ ਰੂਪ ਸੀ। ਕਾਂਗਰਸ ਦੇ ਸਲਮਾਨ ਨਿਜ਼ਾਮੀ ਨੇ ਕਿਹਾ, ਇਹ ਬਿਆਨ ਸਾਡੇ ਆਜ਼ਾਦੀ ਘੁਲਾਟੀਆਂ ਦਾ ਅਪਮਾਨ ਹੈ, ਜਿਨ੍ਹਾਂ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।''
ਇਹ ਖ਼ਬਰ ਵੀ ਪੜ੍ਹੋ : ਆਜ਼ਾਦੀ ਨੂੰ ‘ਭੀਖ’ ਦੱਸਣ ਵਾਲੇ ਬਿਆਨ ’ਤੇ ਕੰਗਨਾ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ, FIR ਦੀ ਉਠੀ ਮੰਗ
ਕਾਂਗਰਸ ਨੇ ਕੰਗਨਾ ਨੂੰ ਦੱਸਿਆ 'ਦੇਸ਼ ਧ੍ਰੋਹ'
ਕੰਗਨਾ ਰਣੌਤ 'ਤੇ ਨਿਸ਼ਾਨਾ ਸੇਧਦਿਆਂ ਕਾਂਗਰਸ ਨੇ ਉਸ ਦੀਆਂ ਟਿੱਪਣੀਆਂ ਨੂੰ 'ਦੇਸ਼ ਧ੍ਰੋਹ' ਆਖਦਿਆਂ ਉਸ ਵੱਲੋਂ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਦੇ ਕੀਤੇ ਗਏ ਅਪਮਾਨ ਲਈ ਉਸ ਤੋਂ 'ਪਦਮ ਸ਼੍ਰੀ ਐਵਾਰਡ' ਵਾਪਸ ਲੈਣ ਦੀ ਮੰਗ ਕੀਤੀ ਹੈ। ਕਾਂਗਰਸੀ ਬੁਲਾਰੇ ਗੌਰਵ ਵੱਲਭ ਨੇ ਕਿਹਾ ਕਿ ਜਦੋਂ ਗਲਤ ਲੋਕਾਂ ਨੂੰ 'ਪਦਮ ਸ਼੍ਰੀ' ਮਿਲਦਾ ਹੈ ਤਾਂ ਇਹੋ ਕੁੱਝ ਵਾਪਰਦਾ ਹੈ। ਉਨ੍ਹਾਂ ਕਿਹਾ, ''ਮੈਂ ਮੰਗ ਕਰਦਾ ਹਾਂ ਕਿ ਕੰਗਨਾ ਮੁਆਫ਼ੀ ਮੰਗੇ ਕਿਉਂਕਿ ਉਸ ਦੇ ਬਿਆਨ ਨਾਲ ਆਜ਼ਾਦੀ ਦੀ ਲਹਿਰ ਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਅਪਮਾਨ ਹੋਇਆ ਹੈ।''
ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਇੰਝ ਕੀਤੀ ਭਰਾ ਦੀ ਸਿਹਰਾਬੰਦੀ, ਵੇਖੋ ਵੀਡੀਓ
ਲੱਖਾਂ ਦੇਸ਼ ਵਾਸੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਗਾਲ੍ਹ ਕੱਢਣ ਦੇ ਬਰਾਬਰ ਕੰਗਨਾ ਦੀ ਟਿੱਪਣੀ - ਸੁਪ੍ਰਿਯਾ ਸ੍ਰੀਨੇਤ
ਸੁਪ੍ਰਿਯਾ ਸ੍ਰੀਨੇਤ ਨੇ ਕਿਹਾ ਕਿ ਉਸ ਦੀ ਟਿੱਪਣੀ ਲੱਖਾਂ ਦੇਸ਼ ਵਾਸੀਆਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਗਾਲ੍ਹ ਕੱਢਣ ਦੇ ਬਰਾਬਰ ਹੈ, ਜਿਨ੍ਹਾਂ 'ਚ ਮਹਾਤਮਾ ਗਾਂਧੀ, ਜਵਾਹਰ ਲਾਲ ਨਹਿਰੂ, ਸਰਦਾਰ ਵੱਲਭ ਭਾਈ ਪਟੇਲ, ਮੌਲਾਨਾ ਅਬੁਲ ਕਲਾਮ ਆਜ਼ਾਦ, ਭਗਤ ਸਿੰਘ, ਚੰਦਰ ਸ਼ੇਖਰ ਆਜ਼ਾਦ ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਨਾਂ ਵੀ ਸ਼ਾਮਲ ਹਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਆਮਿਰ ਖਾਨ ਨੂੰ ਸਾਹਮਣੇ ਦੇਖ ਖੁਸ਼ ਹੋਇਆ ਨੰਨ੍ਹਾ ਫੈਨ (ਵੀਡੀਓ)
NEXT STORY