ਮੁੰਬਈ- ਅਦਾਕਾਰਾ ਤੋਂ ਸਿਆਸਤਦਾਨ ਬਣੀ ਕੰਗਨਾ ਰਣੌਤ ਨੇ ਗੀਤਕਾਰ ਜਾਵੇਦ ਅਖ਼ਤਰ ਵਲੋਂ ਅਪਣੇ ਵਿਰੁਧ ਦਾਇਰ ਕਰੀਬ 4 ਸਾਲ ਪੁਰਾਣੇ ਮਾਨਹਾਨੀ ਦੇ ਕੇਸ ਨੂੰ ਵਿਚੋਲਗੀ ਰਾਹੀਂ ਸੁਲਝਾ ਲਿਆ ਹੈ ਅਤੇ ਫ਼ਿਲਮ ਕਹਾਣੀ ਲੇਖਕ ਨੂੰ ਹੋਈ ‘ਖੇਚਲ’ ਲਈ ਮੁਆਫ਼ੀ ਵੀ ਮੰਗੀ ਹੈ।

ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਰਣੌਤ ਅਤੇ ਅਖਤਰ ਸ਼ੁਕਰਵਾਰ ਨੂੰ ਇਥੇ ਇਕ ਵਿਸ਼ੇਸ਼ ਅਦਾਲਤ ’ਚ ਪੇਸ਼ ਹੋਏ ਅਤੇ ਇਕ ਦੂਜੇ ਵਿਰੁਧ ਅਪਣੀਆਂ ਸ਼ਿਕਾਇਤਾਂ ਵਾਪਸ ਲੈਣ ਦੇ ਅਪਣੇ ਫ਼ੈਸਲੇ ਤੋਂ ਜਾਣੂ ਕਰਵਾਇਆ। ਬਾਅਦ ’ਚ, ਅਦਾਕਾਰਾ ਨੇ ਸੋਸ਼ਲ ਮੀਡੀਆ ਮੰਚ ਇੰਸਟਾਗ੍ਰਾਮ ’ਤੇ ਅਖ਼ਤਰ ਨਾਲ ਅਪਣੀ ਇਕ ਤਸਵੀਰ ਸਾਂਝੀ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਕਾਨੂੰਨੀ ਮਾਮਲਾ ਸੁਲਝਾ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਨੀ ਸਿੰਘ ਦੇ ਸ਼ੋਅ 'ਚ ਜਾਣ ਵਾਲੇ ਫੈਨਜ਼ ਲਈ ਵੱਡੀ ਖ਼ਬਰ, ਪੁਲਸ ਨੇ ਜਾਰੀ ਕੀਤੀ ਐਡਵਾਇਜਰੀ
NEXT STORY