ਚੰਡੀਗੜ੍ਹ (ਹਾਂਡਾ) – ਭਾਜਪਾ ਦੀ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ’ਤੇ ਰੋਕ ਦੀ ਮੰਗ ਦੀ ਇਕ ਪਟੀਸ਼ਨ ’ਤੇ ਸ਼ਨੀਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ।
ਇਹ ਖ਼ਬਰ ਵੀ ਪੜ੍ਹੋ - ਗਾਇਕ ਗੁਰੂ ਰੰਧਾਵਾ ਦੀਆਂ ਵਧੀਆਂ ਮੁਸ਼ਕਿਲਾਂ, ਮਾਮਲਾ ਦਰਜ
ਕੇਂਦਰ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਫ਼ਿਲਮ ਨੂੰ ਸੈਂਸਰ ਬੋਰਡ ਨੇ ਸਰਟੀਫਿਕੇਟ ਜਾਰੀ ਹੀ ਨਹੀਂ ਕੀਤਾ। ਕੇਂਦਰ ਦੇ ਇਸ ਜਵਾਬ ’ਤੇ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪਟੀਸ਼ਨਕਰਤਾ ਨੂੰ ਸੈਂਸਰ ਬੋਰਡ ਦੀ ਕਮੇਟੀ ਕੋਲ ਆਪਣੀ ਮੰਗ ਰੱਖਣ ਅਤੇ ਮੁੜ ਪਟੀਸ਼ਨ ਦਾਇਰ ਕਰਨ ਦੀ ਛੋਟ ਦਿੱਤੀ। ਮੋਹਾਲੀ ਦੇ ਵਾਸੀ ਗੁਰਿੰਦਰ ਸਿੰਘ ਤੇ ਗੁਰਮੋਹਨ ਸਿੰਘ ਨੇ ਇਕ ਜਨਹਿੱਤ ਪਟੀਸ਼ਨ ਦਾਇਰ ਕਰ ਕੇ ਇਸ ਫ਼ਿਲਮ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ।
ਇਹ ਖ਼ਬਰ ਵੀ ਪੜ੍ਹੋ - 2 ਘੰਟਿਆਂ 'ਚ ਹੀ ਸਿੱਧੂ ਮੂਸੇਵਾਲਾ ਦੇ ਗੀਤ 'Attach'ਨੇ ਤੋੜੇ ਰਿਕਾਰਡ
ਦੱਸਣਯੋਗ ਹੈ ਕਿ ਫ਼ਿਲਮ ‘ਐਮਰਜੈਂਸੀ’ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ। ਪਟੀਸ਼ਨ ਅਨੁਸਾਰ ਇਸ ਫ਼ਿਲਮ ਵਿਚ ਸਿੱਖਾਂ ਦੇ ਕਿਰਦਾਰ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਲਈ ਫ਼ਿਲਮ ’ਤੇ ਰੋਕ ਲਾਉਣੀ ਚਾਹੀਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਅਭਿਨੇਤਾ ਦਾ ਦੋਸ਼, ਮੇਰੀਆਂ ਨੰਗੀਆਂ ਤਸਵੀਰਾਂ ਮਸ਼ਹੂਰ ਅਭਿਨੇਤਰੀ ਨੂੰ ਭੇਜੀਆਂ
NEXT STORY