ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਸੁਰਖੀਆਂ 'ਚ ਹੈ। ਪਹਿਲਾਂ ਇਹ ਫ਼ਿਲਮ ਸਾਲ 2023 'ਚ ਰਿਲੀਜ਼ ਹੋਣੀ ਸੀ ਪਰ ਉਸ ਸਮੇਂ ਇਸ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ ਸੀ। ਹੁਣ ਇਹ ਫ਼ਿਲਮ 6 ਸਤੰਬਰ ਨੂੰ ਵੱਡੇ ਪਰਦੇ 'ਤੇ ਆ ਰਹੀ ਹੈ। ਜਿੱਥੇ ਇਕ ਪਾਸੇ ਕੰਗਨਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ਦਾ ਜ਼ੋਰਦਾਰ ਪ੍ਰਮੋਸ਼ਨ ਕਰ ਰਹੀ ਹੈ, ਉਥੇ ਹੀ ਦੂਜੇ ਪਾਸੇ ਉਨ੍ਹਾਂ ਦੀ ਫ਼ਿਲਮ ਨੂੰ ਲੈ ਕੇ ਵਿਵਾਦ ਵੀ ਚੱਲ ਰਿਹਾ ਹੈ। ਹਾਲ ਹੀ 'ਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ। ਹੁਣ ਕੰਗਨਾ ਨੇ ਫ਼ਿਲਮ ਨੂੰ ਲੈ ਕੇ ਚੱਲ ਰਹੇ ਵਿਵਾਦਾਂ ਬਾਰੇ ਗੱਲ ਕੀਤੀ ਹੈ। ਕੰਗਨਾ ਦਾ ਕਹਿਣਾ ਹੈ ਕਿ ਮੈਂ ਧਮਕੀਆਂ ਤੋਂ ਬਿਲਕੁਲ ਨਹੀਂ ਡਰਨ ਵਾਲੀ।
ਮੈਂ ਡਰਨ ਵਾਲੀ ਨਹੀਂ ਹਾਂ : ਕੰਗਨਾ ਰਣੌਤ
ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਕੰਗਨਾ ਨੇ ਕਿਹਾ, ''ਮੈਨੂੰ ਡਰਾ ਨਹੀਂ ਸਕਦੇ ਹੋ। ਮੈਂ ਇਸ ਦੇਸ਼ ਦੀ ਆਵਾਜ਼ ਨੂੰ ਮਰਨ ਨਹੀਂ ਦੇ ਸਕਦੀ ਹਾਂ। ਇਹ ਲੋਕ ਮੈਨੂੰ ਧਮਕੀਆਂ ਦੇਣ, ਮੈਨੂੰ ਗੋਲੀ ਮਾਰ ਦੇਣ, ਮੈਂ ਡਰਨ ਵਾਲੀ ਨਹੀਂ ਹਾਂ, ਇਹ ਗੁੰਡਾਗਰਦੀ ਨਹੀਂ ਚੱਲਣ ਵਾਲੀ। ਇਸ ਫ਼ਿਲਮ ਨੂੰ ਲੈ ਕੇ ਹੋਏ ਵਿਵਾਦ ‘ਤੇ ਕੰਗਨਾ ਨੇ ਕਿਹਾ ਕਿ ਉਨ੍ਹਾਂ ਦੀ ਇਹ ਫ਼ਿਲਮ ਤੱਥਾਂ ‘ਤੇ ਆਧਾਰਿਤ ਹੈ। ਇਸ ਫ਼ਿਲਮ 'ਚ ਸਿਰਫ਼ ਉਹੀ ਚੀਜ਼ਾਂ ਸ਼ਾਮਲ ਕੀਤੀਆਂ ਗਈਆਂ ਹਨ, ਜੋ ਪਬਲਿਕ ਡੋਮੇਨ 'ਚ ਮੌਜੂਦ ਹਨ।
ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਅਦਾਕਾਰਾ ਦਾ ਅਸ਼ਲੀਲ ਵੀਡੀਓ ਵਾਇਰਲ, ਸੋਸ਼ਲ ਮੀਡੀਆ 'ਤੇ ਮਚੀ ਤਰਥੱਲੀ
ਪੰਜਾਬ 'ਚ 'ਐਮਰਜੈਂਸੀ' ਦੀ ਰਿਲੀਜ਼ 'ਤੇ ਰੋਕ ਦੀ ਮੰਗ
27 ਅਗਸਤ ਨੂੰ ਪੰਜਾਬ ਦੇ ਬਠਿੰਡਾ ‘ਚ ਸਿਨੇਮਾਘਰਾਂ ਦੇ ਬਾਹਰ ਇਸ ਫ਼ਿਲਮ ਦੇ ਵਿਰੋਧ ‘ਚ ਪ੍ਰਦਰਸ਼ਨ ਹੋਣ ਦੀ ਖ਼ਬਰ ਆਈ ਸੀ। ਇਸ ਫ਼ਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਵਕੀਲ ਇਮਾਨ ਸਿੰਘ ਖਹਿਰਾ ਨੇ ਪੰਜਾਬ-ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਫ਼ਿਲਮ ਦੀ ਰਿਲੀਜ਼ ‘ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਇਸ ਫ਼ਿਲਮ 'ਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਇੰਨਾ ਹੀ ਨਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 'ਐਮਰਜੈਂਸੀ' ਦੀ ਨਿਰਮਾਤਾ ਕੰਗਨਾ ਰਣੌਤ ਨੂੰ ਵੀ ਨੋਟਿਸ ਭੇਜ ਕੇ ਸਿੱਖ ਕੌਮ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਕੁਝ ਸਮਾਂ ਪਹਿਲਾਂ ਰਿਲੀਜ਼ ਹੋਏ ਇਸ ਫਿਲਮ ਦੇ ਟ੍ਰੇਲਰ ਨੂੰ ਵੀ ਡਿਜੀਟਲ ਪਲੇਟਫਾਰਮ ਤੋਂ ਹਟਾਉਣ ਦੀ ਮੰਗ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - 2 ਘੰਟਿਆਂ 'ਚ ਹੀ ਸਿੱਧੂ ਮੂਸੇਵਾਲਾ ਦੇ ਗੀਤ 'Attach'ਨੇ ਤੋੜੇ ਰਿਕਾਰਡ
ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ
ਫ਼ਿਲਮ ਦੇ ਆਲੇ-ਦੁਆਲੇ ਦੇ ਵਿਵਾਦਾਂ ਦੇ ਵਿਚਕਾਰ, 26 ਅਗਸਤ ਨੂੰ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) ‘ਤੇ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਵਿੱਕੀ ਥਾਮਸ ਮਸੀਹ ਕੰਗਨਾ ਨੂੰ ਧਮਕੀ ਦੇ ਰਿਹਾ ਹੈ ਕਿ ਜੇਕਰ ਇਹ ਫ਼ਿਲਮ ਰਿਲੀਜ਼ ਹੋਈ ਤਾਂ ਉਹ ਕੰਗਨਾ ਨੂੰ ਜਾਨੋਂ ਮਾਰ ਦੇਣਗੇ। ਕੰਗਨਾ ਨੇ ਵਾਇਰਲ ਵੀਡੀਓ ਨੂੰ ਰਿਪੋਸਟ ਕੀਤਾ ਸੀ ਅਤੇ ਪੰਜਾਬ ਪੁਲਸ, ਹਿਮਾਚਲ ਪੁਲਸ ਅਤੇ ਮਹਾਰਾਸ਼ਟਰ ਦੇ ਡੀਜੀਪੀ ਨੂੰ ਟੈਗ ਕਰਕੇ ਕਾਰਵਾਈ ਦੀ ਮੰਗ ਕੀਤੀ ਸੀ।
ਇਸ ਫ਼ਿਲਮ 'ਚ ਸਾਲ 1975 ‘ਚ ਦੇਸ਼ ‘ਚ ਲਗਾਈ ਗਈ 'ਐਮਰਜੈਂਸੀ' ਦੀ ਕਹਾਣੀ ਦਿਖਾਈ ਜਾ ਰਹੀ ਹੈ। ਕੰਗਨਾ ਰਣੌਤ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਉਹ ਇਸ ਫ਼ਿਲਮ ਦੇ ਨਿਰਦੇਸ਼ਕ ਵੀ ਹਨ। ਉਨ੍ਹਾਂ ਤੋਂ ਇਲਾਵਾ ਇਸ ਫ਼ਿਲਮ ‘ਚ ਬਾਲੀਵੁੱਡ ਦੇ ਕਈ ਹੋਰ ਵੱਡੇ ਚਿਹਰੇ ਨਜ਼ਰ ਆਉਣ ਵਾਲੇ ਹਨ। ਜਿਵੇਂ- ਅਨੁਪਮ ਖੇਰ, ਮਨੀਸ਼ਾ ਕੋਇਰਾਲਾ, ਮਹਿਮਾ ਚੌਧਰੀ ਅਤੇ ਮਿਲਿੰਦ ਸੋਮਨ। ਹਾਲਾਂਕਿ ਇਸ ਤੋਂ ਪਹਿਲਾਂ ਕੰਗਨਾ ਨੇ ਪਿਛਲੇ ਸਾਲ 24 ਨਵੰਬਰ ਨੂੰ ਆਪਣੀ ਫਿਲਮ ਰਿਲੀਜ਼ ਕਰਨ ਦੀ ਯੋਜਨਾ ਬਣਾਈ ਸੀ। ਹਾਲਾਂਕਿ, ਫਿਰ ਉਨ੍ਹਾਂ ਨੇ ਇਸ ਨੂੰ 14 ਜੂਨ, 2024 ਤੱਕ ਮੁਲਤਵੀ ਕਰ ਦਿੱਤਾ। ਹਾਲਾਂਕਿ ਇਹ ਫ਼ਿਲਮ ਜੂਨ ‘ਚ ਵੀ ਰਿਲੀਜ਼ ਨਹੀਂ ਹੋ ਸਕੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
'ਸਤ੍ਰੀ 2' ਦੀ ਸਫਲਤਾ ਤੋਂ ਬਾਅਦ ਰਾਜਕੁਮਾਰ ਰਾਓ ਨੇ ਦਿੱਤੀ ਖੁਸ਼ਖ਼ਬਰੀ
NEXT STORY