ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਫਿਰ ਤੋਂ ਵੱਧ ਗਈਆਂ ਹਨ। ਇਕ ਵਿਵਾਦਿਤ ਬਿਆਨ ਦੇਣ ਤੋਂ ਬਾਅਦ ਕੰਗਨਾ ਰਣੌਤ ਖ਼ਿਲਾਫ਼ ਸਿੱਖ ਸੰਗਠਨ ਨੇ ਦਿੱਲੀ ਮੁਕਦਮਾ ਦਰਜ ਕਰਵਾਇਆ ਹੈ। ਇਹ ਮੁਕਦਮਾ ਦਿੱਲੀ ਸਿੱਖੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਰਜ ਕਰਵਾਇਆ ਹੈ। ਕੰਗਨਾ ਨੇ ਇਹ ਟਿੱਪਣੀ ਇੰਸਟਾਗ੍ਰਾਮ 'ਤੇ ਕੀਤੀ ਸੀ। ਦਿੱਲੀ ਦੇ ਮੰਦਰ ਮਾਰਗ ਥਾਣਾ ਦੇ ਸਾਈਬਰ ਸੈੱਲ ਵਿਚ ਕੰਗਨਾ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਹੈ।
ਕੰਗਨਾ ਰਣੌਤ ਨੇ ਇੰਸਟਾਗ੍ਰਾਮ 'ਤੇ ਕੀਤੀ ਇਹ ਵਿਵਾਦਿਤ ਟਿੱਪਣੀ
ਕੰਗਨਾ ਰਣੌਤ ਨੇ ਇੰਸਟਾਗ੍ਰਾਮ 'ਤੇ ਇਹ ਵਿਵਾਦਿਤ ਟਿੱਪਣੀ ਕੀਤੀ ਹੈ। ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕੰਗਨਾ ਨੇ ਲਿਖਿਆ ਕਿ ਖਾਲਿਸਤਾਨੀ ਅੱਤਵਾਦੀ ਅੱਜ ਸਰਕਾਰ ਦੇ ਹੱਥ ਮਰੋੜ ਰਹੇ ਹਨ ਪਰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਇੰਦਰਾ ਗਾਂਧੀ ਨੇ ਖਾਲਿਸਤਾਨੀਆਂ ਨੂੰ ਮੱਛਰ ਵਾਂਗ ਕੁਚਲਿਆ ਸੀ। ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਨੇ ਖਾਲਿਸਤਾਨੀਆਂ ਨੂੰ ਆਪਣੀ ਜੁੱਤੀ ਹੇਠ ਕੁਚਲਿਆ ਸੀ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕਿੰਨਾ ਵੀ ਦਰਦ ਹੋਇਆ ਹੋਵੇਗਾ ਪਰ ਉਨ੍ਹਾਂ ਨੇ ਦੇਸ਼ ਦੇ ਟੁਕੜੇ ਨਹੀਂ ਹੋਣ ਦਿੱਤੇ। ਅੱਜ ਵੀ ਉਹ ਦੇ ਨਾਂ ਤੋਂ ਕੰਬਦੇ ਹਨ, ਉਨ੍ਹਾਂ ਨੂੰ ਉਸੇ ਗੁਰੂ ਦੀ ਲੋੜ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਕਹੀ ਇਹ ਗੱਲ
ਕੰਗਨਾ ਰਣੌਤ ਦੀ ਇਸ ਟਿੱਪਣੀ ਤੋਂ ਬਾਅਦ ਸਿੱਖ ਭਾਈਚਾਰਾ ਭੜਕ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੰਗਨਾ ਰਣੌਤ ਪਦਮ ਸ਼੍ਰੀ ਪੁਰਸਕਾਰ ਦੀ ਹੱਕਦਾਰ ਨਹੀਂ ਹੈ। ਕੰਗਨਾ ਨੂੰ ਮਾਨਸਿਕ ਹਸਪਤਾਲ 'ਚ ਭਰਤੀ ਕਰਾਉਣਾ ਚਾਹੀਦਾ ਹੈ ਜਾਂ ਜੇਲ੍ਹ ਭੇਜ ਦੇਣਾ ਚਾਹੀਦਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੰਗਨਾ ਜਾਣਬੁੱਝ ਕੇ ਸਿੱਖਾਂ ਨੂੰ ਜ਼ਲੀਲ ਕਰਨ ਲਈ ਅਜਿਹੀਆਂ ਟਿੱਪਣੀਆਂ ਕਰ ਰਹੀ ਹੈ।
ਸ਼ਿਲਪਾ ਸ਼ੈੱਟੀ ਨੇ ਪੰਜਾਬੀ ਗੀਤ ‘ਬਿਜਲੀ ਬਿਜਲੀ’ 'ਤੇ ਬਣਾਈ ਖੂਬਸੂਰਤ ਵੀਡੀਓ, ਹੋਈ ਵਾਇਰਲ
NEXT STORY