ਨਵੀਂ ਦਿੱਲੀ (ਬਿਊਰੋ) : ਕਿਸਾਨ ਅੰਦੋਲਨ 'ਚ ਪੰਜਾਬੀ ਗਾਇਕ ਤੇ ਕਲਾਕਾਰ ਵੀ ਪੂਰੀ ਹਮਾਇਤ ਦੇ ਰਹੇ ਹਨ। ਇੱਥੋਂ ਤਕ ਕਿ ਕਈ ਗਾਇਕ ਤਾਂ ਦਿੱਲੀ ਮੋਰਚੇ 'ਤੇ ਵੀ ਡਟੇ ਹਨ। ਉਨ੍ਹਾਂ 'ਚੋਂ ਇਕ ਹੈ ਕੰਵਰ ਗਰੇਵਾਲ। ਪਹਿਲੇ ਦਿਨ ਤੋਂ ਹੀ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਵਰ ਗਰੇਵਾਲ ਖੜੇ ਹਨ।
ਕੰਵਰ ਗਰੇਵਾਲ ਨੇ ਆਪਣੀ ਗਾਇਕੀ ਜ਼ਰੀਏ ਵੀ ਕਿਸਾਨ ਅੰਦੋਲਨ 'ਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਕਰੀਬ ਤਿੰਨ ਗੀਤ ਮੌਜੂਦਾ ਹਾਲਾਤ ਬਿਆਨ ਕਰਦੇ ਗਾਏ ਹਨ। ਇਨ੍ਹਾਂ ਗੀਤਾਂ 'ਚ ਜਿੱਥੇ ਸਮੇਂ ਦੀ ਸੱਚ ਬਿਆਨਿਆ ਗਿਆ, ਉੱਥੇ ਹੀ ਇਕ ਜੋਸ਼ ਦੀ ਭਾਵਨਾ ਪੈਦਾ ਹੁੰਦੀ ਹੈ। ਕੰਵਰ ਗਰੇਵਾਲ ਨੇ ਹੁਣ ਇਕ ਹੋਰ ਨਵਾਂ ਗੀਤ 'ਇਤਿਹਾਸ' ਗਾਇਆ ਹੈ। ਇਹ ਵੀ ਬਾਤ ਅੰਦੋਲਨ ਦੀ, ਸੰਗਰਸ਼ ਦੀ ਪਾਉਂਦਾ ਹੈ। ਇਸ ਗੀਤ 'ਚ ਪੰਜਾਬੀ ਗਾਇਕ ਹਰਫ ਚੀਮਾ ਤੇ ਗਾਲਬ ਵੜੈਚ ਦੀ ਵੀ ਆਵਾਜ਼ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਦੋ ਗਾਣੇ 'ਪੇਚਾ' ਤੇ 'ਐਲਾਨ' ਨੂੰ ਕਾਫੀ ਵਿਊਜ਼ ਮਿਲ ਚੁੱਕੇ ਹਨ।
ਇੱਥੇ ਸੁਣੋ ਗਾਣਾ ਇਤਿਹਾਸ :
ਗੀਤ ਪੇਚਾ :
ਗੀਤ ਐਲਾਨ :
ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।
ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਕਿਸਾਨਾਂ ਨੇ ਕੱਢਿਆ ਨਵਾਂ ਤਰੀਕਾ
ਪੰਜਾਬ ਦੇ ਕਿਸਾਨ ਧਰਨੇ ਦੇ ਪਹਿਲੇ ਦਿਨ ਤੋਂ ਹੀ ਇੱਥੇ ਹਨ। ਇਸੇ ਲਈ ਹੁਣ ਉਨ੍ਹਾਂ ਇਸ ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਨਵਾਂ ਤਰੀਕਾ ਕੱਢਿਆ ਹੈ। ਅੰਦੋਲਨ ਲੰਮਾ ਖਿੱਚਦਾ ਵੇਖ ਕੇ ਹੁਣ ਕਿਸਾਨ ਵਾਰੀ-ਸਿਰ ਇੱਥੇ ਰਿਹਾ ਕਰਨਗੇ ਭਾਵ ਉਨ੍ਹਾਂ ਨੇ ਰੋਟੇਸ਼ਨ ਦੇ ਹਿਸਾਬ ਨਾਲ ਡਿਊਟੀਆਂ ਬੰਨ੍ਹ ਲਈਆਂ ਹਨ। ਜਿਹੜੇ ਕਿਸਾਨ ਪਹਿਲੇ ਦਿਨ ਤੋਂ ਗਏ ਹੋਏ ਹਨ, ਉਹ ਹੁਣ ਟ੍ਰਾਲੀਆਂ 'ਚ ਪਰਤ ਰਹੇ ਹਨ ਤੇ ਉਨ੍ਹਾਂ ਹੀ ਟ੍ਰਾਲੀਆਂ 'ਚ ਦੂਜੇ ਨਵੇਂ ਕਿਸਾਨ ਧਰਨੇ ਵਾਲੀ ਥਾਂ 'ਤੇ ਪੁੱਜ ਰਹੇ ਹਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਬਾਕਸ ’ਚ ਜ਼ਰੂਰ ਦੱਸੋ।
ਆਮਿਰ ਖ਼ਾਨ ਨੇ ਅਚਾਨਕ ਲਿਆ ਇਹ ਵੱਡਾ ਫ਼ੈਸਲਾ, ਟੁੱਟੇ ਕਈ ਲੋਕਾਂ ਦੇ ਦਿਲ
NEXT STORY