ਜਲੰਧਰ (ਬਿਊਰੋ) - ਪ੍ਰਸਿੱਧ ਭਾਰਤੀ ਕਾਮੇਡੀਅਨ ਕਪਿਲ ਸ਼ਰਮਾ ਨੇ ਨਰਾਤਿਆਂ ਦੇ ਖ਼ਾਸ ਮੌਕੇ 'ਤੇ ਮਾਂ ਦਾ ਆਸ਼ੀਰਵਾਦ ਲੈਣ ਲਈ ਅੱਜ ਸਵੇਰੇ ਮਾਤਾ ਵੈਸ਼ਨੋ ਦੇਵੀ ਮੰਦਰ ਪਹੁੰਚੇ। ਕਪਿਲ ਸ਼ਰਮਾ ਆਪਣੇ ਪੂਰੇ ਪਰਿਵਾਰ ਨਾਲ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੇ।

ਇਸ ਦੌਰਾਨ ਉਨ੍ਹਾਂ ਨੇ ਮਾਂ ਦਾ ਆਸ਼ੀਰਵਾਦ ਲਿਆ ਤੇ ਸਾਰਿਆਂ ਦੀ ਤੰਦਰੁਸਤੀ ਲਈ ਅਰਦਾਸ ਵੀ ਕੀਤੀ।

ਸੋਸ਼ਲ ਮੀਡੀਆ 'ਤੇ ਵੈਸ਼ਨੋ ਦੇਵੀ ਮੰਦਰ ਤੋਂ ਕਪਿਲ ਸ਼ਰਮਾ ਤੇ ਉਨ੍ਹਾਂ ਦੇ ਪਰਿਵਾਰ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਵਾਇਰਲ ਹੋ ਰਹੇ ਹਨ।

ਵੈਸ਼ਨੋ ਦੇਵੀ ਮੰਦਰ 'ਚ ਕਪਿਲ ਸ਼ਰਮਾ ਲਾਲ ਅਤੇ ਕਰੀਮ ਰੰਗ ਦਾ ਪ੍ਰਿੰਟਿਡ ਕੁੜਤਾ ਪਜਾਮਾ ਪਹਿਨੇ ਨਜ਼ਰ ਆਏ।

ਉਨ੍ਹਾਂ ਨੇ ਮੰਦਰ 'ਚ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਵੀ ਕਲਿੱਕ ਕਰਵਾਈਆਂ ਅਤੇ 'ਜੈ ਮਾਤਾ ਦੀ' ਕਹਿ ਕੇ ਸਾਰਿਆਂ ਨੂੰ ਵਧਾਈ ਵੀ ਦਿੱਤੀ।

ਕਪਿਲ ਸ਼ਰਮਾ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਵੈਸ਼ਨੋ ਦੇਵੀ ਮੰਦਰ 'ਚ ਆਰਤੀ 'ਚ ਹਿੱਸਾ ਲੈਂਦੇ ਹੋਏ ਨਜ਼ਰ ਆਏ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।



ਵੱਡੀ ਖ਼ਬਰ! ਫੜੇ ਗਏ ਸਲਮਾਨ ਖ਼ਾਨ ਦੇ ਘਰ ’ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ, ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਤਾਰ
NEXT STORY