ਪਟਿਆਲਾ (ਬਲਜਿੰਦਰ) : ਪੰਜਾਬੀ ਸੰਗੀਤ ਜਗਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ AGTF ਦੀ ਟੀਮ ਵੱਲੋਂ ਪ੍ਰਸਿੱਧ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਇਹ ਗ੍ਰਿਫ਼ਤਾਰੀ ਪਟਿਆਲਾ ਤੋਂ ਕੀਤੀ ਗਈ ਹੈ।
ਬੀਤੇ ਕੁਝ ਹਫ਼ਤੇ ਪਹਿਲਾਂ ਹੀ ਗਾਇਕ ਕਰਨ ਔਜਲਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ, ਜਿਸ 'ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਨਾਮਜ਼ਦ ਅਨਮੋਲ ਬਿਸ਼ਨੋਈ ਨਜ਼ਰ ਆਇਆ ਸੀ। ਇਸ ਵਾਇਰਲ ਵੀਡੀਓ 'ਚ ਭਗੌੜਾ ਅਨਮੋਲ ਬਿਸ਼ਨੋਈ, ਜੋ ਕਿ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੈ, ਉਹ ਕਰਨ ਔਜਲਾ ਨਾਲ ਸਟੇਜ 'ਤੇ ਨੱਚਦਾ ਹੋਇਆ ਨਜ਼ਰ ਆਇਆ ਸੀ।
ਇਹ ਖ਼ਬਰ ਵੀ ਪੜ੍ਹੋ : ਕਸ਼ਮੀਰ ਦੀਆਂ ਖ਼ੂਬਸੂਰਤ ਵਾਦੀਆਂ 'ਚ ਪਹੁੰਚੇ ਸ਼ਾਹਰੁਖ ਖ਼ਾਨ, ਤਾਪਸੀ ਨਾਲ ਵਾਇਰਲ ਹੋਈਆਂ ਤਸਵੀਰਾਂ
ਜਿਵੇਂ ਹੀ ਇਹ ਵੀਡੀਓ ਵਾਇਰਲ ਹੋਈ ਅਤੇ ਨਾਲ ਹੀ ਕਰਨ ਔਜਲਾ ਵਿਵਾਦਾਂ 'ਚ ਘਿਰ ਗਏ। ਹਾਲਾਂਕਿ ਇਸ ਤੋਂ ਬਾਅਦ ਕਰਨ ਔਜਲਾ ਨੇ ਆਪਣਾ ਪੱਖ ਸੋਸ਼ਲ ਮੀਡੀਆ 'ਤੇ ਲੋਕਾਂ ਨਾਲ ਸਾਂਝਾ ਕੀਤਾ ਸੀ। ਕੈਲੀਫੋਰਨੀਆ 'ਚ ਇਸ ਪ੍ਰੋਗਰਾਮ 'ਚ ਅਨਮੋਲ ਬਿਸ਼ਨੋਈ ਦੀ ਸ਼ਮੂਲੀਅਤ ਨੂੰ ਲੈ ਕੇ ਪੰਜਾਬੀ ਗਾਇਕ ਕਰਨ ਔਜਲਾ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਸੀ। ਗਾਇਕ ਕਰਨ ਨੇ ਦੱਸਿਆ ਕਿ ਉਹ 16 ਅਪ੍ਰੈਲ ਦਿਨ ਐਤਵਾਰ ਨੂੰ ਇੱਕ ਵਿਆਹ ਸਮਾਗਮ 'ਚ ਪਰਫਾਰਮ ਕਰਨ ਲਈ ਅਮਰੀਕਾ ਗਿਆ ਸੀ ਅਤੇ ਉਸ ਨੂੰ ਇਸ ਗੱਲ ਦਾ ਕੋਈ ਪਤਾ ਨਹੀਂ ਸੀ ਕਿ ਇਸ ਸਮਾਗਮ 'ਚ ਕੌਣ-ਕੌਣ ਸ਼ਾਮਲ ਹੋ ਰਿਹਾ ਹੈ।
ਕਰਨ ਔਜਲਾ ਦੇ ਇਸ ਸਪੱਸ਼ਟੀਕਰਨ ਤੋਂ ਬਾਅਦ ਮੈਨੇਜਰ ਸ਼ਾਰਪੀ ਘੁੰਮਣ ਵਿਵਾਦਾਂ 'ਚ ਘਿਰ ਗਿਆ ਸੀ ਕਿਉਂਕਿ ਇਸ ਸ਼ੋਅ ਨੂੰ ਉਸ ਨੇ ਬੁੱਕ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਇਸੇ ਕਰਕੇ ਸ਼ਾਰਪੀ ਘੁੰਮਣ ਦੀ ਗ੍ਰਿਫ਼ਤਾਰੀ ਹੋਈ ਹੈ ਤਾਂ ਕਿ ਮੂਸੇਵਾਲਾ ਕੇਸ 'ਚ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ : ਮੁਸ਼ਕਿਲਾਂ ’ਚ ਨਵਾਜ਼ੂਦੀਨ ਸਿੱਦੀਕੀ, ਬੰਗਾਲੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲੱਗਾ ਦੋਸ਼
ਦੱਸਿਆ ਜਾਂਦਾ ਹੈ ਕਿ ਗੈਂਗਸਟਰ ਅਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ ਲਾਰੈਂਸ ਬਿਸ਼ਨੋਈ ਨੇ ਇਸ ਦੌਰਾਨ ਆਪਣੇ ਭਰਾ ਅਨਮੋਲ ਨੂੰ ਅਮਰੀਕਾ ਭੇਜਣ ਦੀ ਯੋਜਨਾ ਬਣਾਈ ਸੀ। ਉਸ ਨੇ ਆਪਣੇ ਭਰਾ ਨੂੰ ਫਰਜ਼ੀ ਪਾਸਪੋਰਟ ਰਾਹੀਂ ਅਮਰੀਕਾ ਭੇਜਿਆ ਸੀ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਫ਼ਿਲਮ 'ਕੈਰੀ ਆਨ ਜੱਟਾ 3' ਦਾ ਗੀਤ 'ਫਰਿਸ਼ਤੇ' ਚਰਚਾ 'ਚ, ਮਿਲ ਰਿਹੈ ਭਰਵਾਂ ਹੁੰਗਾਰਾ (ਵੀਡੀਓ)
NEXT STORY