ਜਲੰਧਰ (ਬਿਊਰੋ) : ਬਾਲੀਵੁੱਡ ਦੇ ਖ਼ੂਬਸੂਰਤ ਅਦਾਕਾਰ ਵਿੱਕੀ ਕੌਸ਼ਲ ਅਤੇ ਅਦਾਕਾਰਾ ਤ੍ਰਿਪਤੀ ਡਿਮਰੀ ਅਤੇ ਐਮੀ ਵਿਰਕ ਦੀ ਫ਼ਿਲਮ 'ਬੈਡ ਨਿਊਜ਼' 19 ਜੁਲਾਈ 2024 ਨੂੰ ਵੱਡੇ ਪਰਦੇ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫ਼ਿਲਮ ਦਾ ਪਹਿਲਾਂ ਗੀਤ 'ਤੌਬਾ ਤੌਬਾ' ਪ੍ਰਸਿੱਧ ਗਾਇਕ ਕਰਨ ਔਜਲਾ ਦੀ ਆਵਾਜ਼ 'ਚ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਫੈਨਜ਼ ਵਲੋਂ ਰੱਜਵਾਂ ਪਿਆਰ ਮਿਲ ਰਿਹਾ ਹੈ।

ਉਥੇ ਹੀ ਹਾਲ 'ਚ ਵਿੱਕੀ ਕੌਸ਼ਲ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਕੀ ਕੌਸ਼ਲ, ਕਰਨ ਔਜਲਾ ਤੇ ਤ੍ਰਿਪਤੀ ਡਿਮਰੀ ਨਜ਼ਰ ਆ ਰਹੇ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਆਨੰਦ ਤਿਵਾਰੀ ਦੁਆਰਾ ਨਿਰਦੇਸ਼ਤ ਫ਼ਿਲਮ 'ਬੈਡ ਨਿਊਜ਼' ਦੇ ਇਸ ਗੀਤ ਨੂੰ ਕਰਨ ਔਜਲਾ ਨੇ ਗਾਇਆ ਹੈ। ਇਸ ਗੀਤ ਲਈ ਵਿੱਕੀ ਅਤੇ ਕਰਨ ਦੇ ਸਹਿਯੋਗ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ।

ਇਹ ਗੀਤ ਰਿਲੀਜ਼ ਹੋਣ ਤੋਂ ਬਾਅਦ ਹੀ ਯੂਟਿਊਬ 'ਤੇ ਕਾਫੀ ਮਸ਼ਹੂਰ ਹੋ ਗਿਆ ਹੈ। ਫੈਨਜ਼ ਇਸ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕਰ ਰਹੇ ਹਨ। ਇਹ ਗੀਤ ਯੂਟਿਊਬ 'ਤੇ ਦੂਜੇ ਨੰਬਰ ਉਤੇ ਟ੍ਰੈਂਡ ਕਰ ਰਿਹਾ ਹੈ।

ਦੱਸ ਦੇਈਏ ਕਿ ਵਿੱਕੀ ਕੌਸ਼ਲ ਨੂੰ ਅਕਸਰ ਪੰਜਾਬੀ ਗੀਤਾਂ ਦਾ ਆਨੰਦ ਮਾਣਦੇ ਦੇਖਿਆ ਜਾਂਦਾ ਹੈ। ਹੁਣ ਅਦਾਕਾਰ ਨੇ ਆਉਣ ਵਾਲੀ ਫ਼ਿਲਮ ਦੇ ਨਵੇਂ ਟ੍ਰੈਕ 'ਤੌਬਾ ਤੌਬਾ' 'ਚ ਆਪਣੇ ਡਾਂਸ ਮੂਵ ਨਾਲ ਪ੍ਰਸ਼ੰਸਕਾਂ ਨੂੰ ਮੰਤਰਮੁਗਧ ਕਰ ਦਿੱਤਾ ਹੈ। ਪ੍ਰਸ਼ੰਸਕ ਗੀਤ 'ਚ ਅਦਾਕਾਰ ਦੇ ਸਟ੍ਰੈਪਸ ਨੂੰ ਦੇਖ ਕੇ ਕਾਫੀ ਖੁਸ਼ ਹਨ ਅਤੇ ਪਿਆਰੇ ਪਿਆਰੇ ਕਮੈਂਟ ਕਰ ਰਹੇ ਹਨ।



ਮੁਸਲਿਮ ਲੜਕੇ ਨਾਲ ਵਿਆਹ ਕਰਵਾਉਣ ਦੇ ਬਿਆਨ 'ਤੇ ਦੇਵੋਲੀਨਾ ਨੇ ਪਾਇਲ ਨੂੰ ਸੁਣਾਈਆਂ ਖਰੀਆਂ ਖੋਟੀਆਂ
NEXT STORY