ਮੁੰਬਈ- ਕਰਨ ਦਿਓਲ ਨੇ ਆਪਣੀ ਮਾਂ ਦੇ ਨਾਲ ਇੱਕ ਖੂਬਸੂਰਤ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਆਪਣੀ ਮਾਂ ਦੇ ਲਈ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । ਕਰਨ ਦਿਓਲ ਨੇ ਆਪਣੀ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਵਧੀਆ ਸਮਾਂ ਬਿਤਾਇਆ ਤੁਹਾਡੇ ਨਾਲ ਮੰਮੀ’। ਕਰਨ ਦਿਓਲ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਪਿਤਾ ਸੰਨੀ ਦਿਓਲ ਨੇ ਜਿੱਥੇ ਹਾਰਟ ਵਾਲਾ ਇਮੋਜੀ ਪੋਸਟ ਕੀਤਾ ਹੈ, ਉੱਥੇ ਹੀ ਚਾਚੇ ਬੌਬੀ ਦਿਓਲ ਨੇ ਵੀ ਰਿਐਕਸ਼ਨ ਦਿੰਦੇ ਹੋਏ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ।
ਅਦਾਕਾਰ ਦੇ ਕੰਮ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪਲ ਪਲ ਦਿਲ ਕੇ ਪਾਸ ਦੇ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਪੂਨਮ ਢਿੱਲੋਂ ਦੀ ਧੀ ਪਾਲੋਮਾ ਢਿੱਲੋਂ ਨਜ਼ਰ ਆਈ ਸੀ । ਇਹ ਫ਼ਿਲਮ ਬਾਕਸ ਆਫਿਸ ‘ਤੇ ਜ਼ਿਆਦਾ ਕਮਾਲ ਨਹੀਂ ਸੀ ਕਰ ਸਕੀ ਪਰ ਇਸ ਫ਼ਿਲਮ ਦੇ ਨਾਲ ਕਰਨ ਦੀ ਐਂਟਰੀ ਫ਼ਿਲਮਾਂ ‘ਚ ਹੋ ਗਈ ਸੀ । ਕਰਨ ਦਿਓਲ ਨੂੰ ਅਦਾਕਾਰੀ ਦੀ ਗੁੜ੍ਹਤੀ ਆਪਣੇ ਘਰੋਂ ਹੀ ਮਿਲੀ । ਉਨ੍ਹਾਂ ਦੇ ਪਿਤਾ ਸੰਨੀ ਦਿਓਲ ਜਿੱਥੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਹਨ, ਉੱਥੇ ਹੀ ਦਾਦਾ ਧਰਮਿੰਦਰ ਵੀ ਬਾਲੀਵੁੱਡ ਦੇ ਮਸ਼ਹੂਰ ਅਦਾਕਾਰਾਂ ਚੋਂ ਇੱਕ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਟੇਜ 'ਤੇ ਮਸ਼ਹੂਰ ਅਦਾਕਾਰ ਦਾ ਹੋ ਗਿਆ ਦਿਹਾਂਤ
NEXT STORY