ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕਰੀਨਾ ਕਪੂਰ ਦਾ ਆਪਣੇ ਛੋਟੇ ਪੁੱਤਰ ਦੇ ਨਾਲ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਕਰੀਨਾ ਕਪੂਰ ਆਪਣੇ ਵੱਡੇ ਪੁੱਤਰ ਤੈਮੂਰ ਅਤੇ ਛੋਟੇ ਪੁੱਤਰ ਜੇਹ ਅਲੀ ਖਾਨ ਦੇ ਨਾਲ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦੋਵੇਂ ਭਰਾ ਆਪਣੇ ਨਾਨਾ ਰਣਧੀਰ ਕਪੂਰ ਦੇ ਘਰ ਆਏ ਹੋਏ ਸਨ।
ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਕਰੀਨਾ ਆਪਣੇ ਪਾਪਾ ਰਣਧੀਰ ਕਪੂਰ ਦੇ ਘਰ ਉਨ੍ਹਾਂ ਨੂੰ ਮਿਲਣ ਦੇ ਲਈ ਪਹੁੰਚੀ ਸੀ। ਇਸ ਦੌਰਾਨ ਅਦਾਕਾਰਾ ਆਪਣੇ ਪੁੱਤਰਾਂ ਦੇ ਨਾਲ ਪਹੁੰਚੀ ਸੀ। ਦੱਸ ਦਈਏ ਕਿ ਕਰੀਨਾ ਦੇ ਨਾਲ ਉਸ ਦੀ ਭੈਣ ਕਰਿਸ਼ਮਾ ਕਪੂਰ ਵੀ ਪਿਤਾ ਦੇ ਘਰ ਪਹੁੰਚੀ ਸੀ।

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਕਰੀਨਾ ਕਪੂਰ ਨੇ ਦੂਜੇ ਪੁੱਤਰ ਨੂੰ ਜਨਮ ਦਿੱਤਾ ਹੈ। ਪਰ ਜਨਮ ਤੋਂ ਬਾਅਦ ਹੀ ਕਰੀਨਾ ਨੇ ਕੈਮਰੇ ਤੋਂ ਆਪਣੇ ਛੋਟੇ ਪੁੱਤਰ ਨੂੰ ਦੂਰ ਹੀ ਰੱਖਿਆ ਸੀ ਪਰ ਹੁਣ ਜੇਹ ਅਲੀ ਖ਼ਾਨ ਦੀਆਂ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੀਆਂ ਹਨ। ਕਰੀਨਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ। ਉਹ ਜਲਦ ਹੀ ਆਮਿਰ ਖ਼ਾਨ ਦੇ ਨਾਲ ਫਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਏਗੀ।
ਰਿਤਿਕ ਰੌਸ਼ਨ ਦੇ ਨਾਲ ਦਿਖੀ ਰਾਖੀ ਸਾਵੰਤ, ਵੀਡੀਓ ਦੇਖ ਪ੍ਰਸ਼ੰਸਕ ਕਰ ਰਹੇ ਨੇ ਤਾਰੀਫ਼
NEXT STORY