ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕਰੀਨਾ ਕਪੂਰ ਖ਼ਾਨ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਕਰੀਨਾ ਕਪੂਰ ਖ਼ਾਨ ਕਦੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਨਿੱਜੀ ਜ਼ਿੰਦਗੀ ਨਾਲ ਜੋੜੀ ਰੱਖਣ ਦਾ ਮੌਕਾ ਨਹੀਂ ਗੁਆਉਂਦੀ।

ਆਪਣੇ ਕੰਮ ਤੋਂ ਇਲਾਵਾ ਬਾਲੀਵੁੱਡ ਦੀ ਬੇਬੋ ਕਰੀਨਾ ਕਪੂਰ ਵੀ ਅਕਸਰ ਆਪਣੇ ਲੁੱਕ ਅਤੇ ਫੈਸ਼ਨ ਸਟੇਟਮੈਂਟ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ।

ਹਾਲ ਹੀ 'ਚ ਕਰੀਨਾ ਕਪੂਰ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਇਨ੍ਹਾਂ ਤਸਵੀਰਾਂ 'ਚ ਕਰੀਨਾ ਕਪੂਰ ਖ਼ਾਨ ਸਲਵਾਰ ਸੂਟ 'ਚ ਆਪਣੇ ਹੌਟ ਤੇ ਖ਼ੂਬਸੂਰਤ ਲੁੱਕ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਹ ਵੱਖਰੇ-ਵੱਖਰੇ ਐਂਗਲ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

MMS ਲੀਕ ਵਿਵਾਦ 'ਚ ਫਸਣ ਕਾਰਨ ਸੁਰਖੀਆਂ 'ਚ ਰਹੀ ਇਹ ਅਦਾਕਾਰਾ
NEXT STORY