ਮੁੰਬਈ: ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ਼ ਬਾਲੀਵੁੱਡ ਦੇ ਸਭ ਤੋਂ ਮਸ਼ਹੂਰ ਜੋੜਾ ਹੈ। ਜਦੋਂ ਤੋਂ ਇਹ ਜੋੜੇ ਦਾ ਵਿਆਹ ਹੋਇਆ ਹੈ ਉਦੋਂ ਤੋਂ ਇਹ ਜੋੜਾ ਚਰਚਾ ’ਚ ਹੈ। ਕਪਲ ਨਾਲ ਜੁੜੀ ਕੋਈ ਤਸਵੀਰ ਜਾਂ ਵੀਡੀਓ ਸੋਸ਼ਲ ਮੀਡੀਆ ’ਤੇ ਬਹੁਤ ਜਲਦੀ ਵਾਇਰਲ ਹੋ ਜਾਂਦੀ ਹੈ।

ਇਹ ਵੀ ਪੜ੍ਹੋ: ਰਸ਼ਮੀ ਦੇਸਾਈ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ, ਰੈਸਟੋਰੈਂਟ ’ਚ ਖ਼ਾਣੇ ਦਾ ਮਜ਼ਾ ਲੈਂਦੀ ਆਈ ਨਜ਼ਰ
ਹਾਲ ਹੀ ’ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਕੁਝ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ’ਚ ਕੈਟਰੀਨਾ ਬੇਹੱਦ ਪਿਆਰੀ ਲੱਗ ਰਹੀ ਹੈ।
ਲੁੱਕ ਦੀ ਗੱਲ ਕਰੀਏ ਤਾਂ ਕੈਟਰੀਨਾ ਬਲੈਕ ਐਂਡ ਵਾਈਟ ਡਰੈੱਸ ’ਚ ਨਜ਼ਰ ਆ ਰਹੀ ਹੈ। ਇਸ ’ਚ ਅਦਾਕਾਰਾ ਬੇਹੱਦ ਸਟਾਈਲਿਸ਼ ਲੱਗ ਰਹੀ ਹੈ। ਅਦਾਕਾਰਾ ਨੇ ਡਰੈੱਸ ਨਾਲ ਮੈਚਿੰਗ ਹੀਲ ਪਾਈ ਹੋਈ ਹੈ।

ਇਹ ਵੀ ਪੜ੍ਹੋ: ਮੁੰਬਈ ਪਰਤੇ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ, ਦੇਖੋ ਜੋੜੇ ਦੀਆਂ ਖੂਬਸੂਰਤ ਤਸਵੀਰਾਂ
ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਖੁੱਲ੍ਹੇ ਵਾਲ ਰੱਖੇ ਹਨ। ਪ੍ਰਸ਼ੰਸਕ ਤਸਵੀਰਾਂ ਅਤੇ ਵੀਡੀਓ ਨੂੰ ਬੇਹੱਦ ਪਿਆਰ ਦੇ ਰਹੇ ਹਨ।

ਕੈਟਰੀਨਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਕੈਟਰੀਨਾ ਕੈਫ਼ ਜਲਦ ਹੀ ਸਿਧਾਂਤ ਚਤੁਰਵੇਦੀ ਅਤੇ ਈਸ਼ਾਨ ਖੱਟਰ ਦੇ ਨਾਲ ਫ਼ਿਲਮ ‘ਫ਼ੋਨ ਭੂਤ’ ’ਚ ਨਜ਼ਰ ਆਵੇਗੀ। ਇਹ ਫ਼ਿਲਮ 4 ਨਵੰਬਰ ਨੂੰ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਅਦਾਕਾਰਾ ਕੋਲ ਸਲਮਾਨ ਖ਼ਾਨ ਨਾਲ ‘ਟਾਈਗਰ 3’ ਅਤੇ ਵਿਜੇ ਸੇਤੂਪਤੀ ਨਾਲ ‘ਮੈਰੀ ਕ੍ਰਿਸਮਸ’ ਵੀ ਹੈ।
ਰਸ਼ਮੀ ਦੇਸਾਈ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ, ਰੈਸਟੋਰੈਂਟ ’ਚ ਖ਼ਾਣੇ ਦਾ ਮਜ਼ਾ ਲੈਂਦੀ ਆਈ ਨਜ਼ਰ
NEXT STORY