ਚੰਡੀਗੜ੍ਹ (ਬਿਊਰੋ) - 'ਸੁਨੱਖੀ', 'ਤੇਰੀ ਵੇਟ', 'ਫੁਲਕਾਰੀ', 'ਵੈਲੀ ਜੱਟ', 'ਮਿਸ ਯੂ' ਵਰਗੇ ਗੀਤਾਂ ਨਾਲ ਪ੍ਰਸਿੱਧੀ ਖੱਟਣ ਵਾਲੀ ਕੌਰ ਬੀ ਬੀਤੇ 2 ਦਿਨ ਪਹਿਲਾਂ ਆਪਣਾ 30ਵਾਂ ਜਨਮਦਿਨ ਮਨਾਇਆ। ਪੰਜਾਬ ਦੀ ਮਸ਼ਹੂਰ ਗਾਇਕਾ ਕੌਰ ਬੀ ਦਾ ਜਨਮ 5 ਜੁਲਾਈ 1991 ਨੂੰ ਹੋਇਆ ਸੀ। ਸੁਰੀਲੀ ਆਵਾਜ਼ ਦੇ ਸਦਕਾ ਕੌਰ ਬੀ ਨੂੰ ਸੁਣਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਕੌਰ ਬੀ ਨੇ ਬਹੁਤ ਹੀ ਘੱਟ ਸਮੇਂ 'ਚ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਖ਼ਾਸ ਜਗ੍ਹਾ ਬਣਾਈ ਹੈ।
ਦੱਸ ਦਈਏ ਕਿ ਜਿੰਨੀ ਖ਼ੂਬਸੂਰਤ ਕੌਰ ਬੀ ਖ਼ੁਦ ਹੈ ਉਸ ਤੋਂ ਵੀ ਜ਼ਿਆਦਾ ਖ਼ੂਬਸੂਰਤ ਉਨ੍ਹਾਂ ਦੀ ਹਰ ਅਦਾ ਹੈ, ਜਿਸ ਨੂੰ ਪੰਜਾਬੀ ਗੱਭਰੂ ਤੇ ਮੁਟਿਆਰਾਂ ਵਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਹਾਲ ਹੀ 'ਚ ਕੌਰ ਬੀ ਦੇ ਜਨਮਦਿਨ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਖ਼ੂਬ ਵਾਇਰਲ ਹੋ ਰਹੀਆਂ ਹਨ। ਅਜਿਹੀਆਂ 3-4 ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ 'ਚ ਉਹ ਆਪਣੀ ਸਹੇਲੀਆਂ ਨਾਲ ਗਿੱਧਾ ਪਾਉਂਦੀ ਹੋਈ ਨਜ਼ਰ ਆ ਰਹੀ ਹੈ। ਦਰਸ਼ਕਾਂ ਨੂੰ ਗਾਇਕਾ ਦਾ ਇਹ ਅੰਦਾਜ਼ ਖ਼ੂਬ ਪਸੰਦ ਆ ਰਿਹਾ ਹੈ।
ਜੇ ਗੱਲ ਕਰੀਏ ਗਾਇਕਾ ਕੌਰ ਬੀ ਦੇ ਵਰਕ ਫਰੰਟ ਦੀ ਤਾਂ ਉਹ 'ਲਾਹੌਰ ਦਾ ਪਰਾਂਦਾ', 'ਜੱਟੀ', 'ਕਾਫ਼ਿਰ', 'ਬਜਟ', 'ਸੰਧੂਰੀ ਰੰਗ', 'ਖੁਦਗਰਜ਼ ਮੁਹੱਬਤ', 'ਪਰਾਂਦਾ', 'ਅਗੇਂਜ਼ਡ ਜੱਟੀ', 'ਫੀਲਿੰਗ', 'ਮਹਾਰਾਣੀ' ਸਣੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ 'ਚ ਵੀ ਗੀਤ ਗਾ ਚੁੱਕੀ ਹੈ।
'ਮਿੱਤਰਾਂ ਦੇ ਬੂਟ' ਨਾਲ ਪਹੁੰਚੀ ਸੰਗੀਤ ਜਗਤ ਦੀਆਂ ਬੁਲੰਦੀਆਂ 'ਤੇ ਗਾਇਕਾ ਕੌਰ ਬੀ ਨੂੰ 'ਮਿੱਤਰਾਂ ਦੇ ਬੂਟ' ਗੀਤ ਨੇ ਬੁਲੰਦੀਆਂ 'ਤੇ ਪਹੁੰਚਾਇਆ। ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਬੁਲੰਦ ਅਵਾਜ਼ ਨਾਲ ਇਸ ਕਦਰ ਸ਼ਿੰਗਾਰਿਆ ਕਿ ਇਹ ਗੀਤ ਸੁਪਰ ਹਿੱਟ ਹੋ ਗਿਆ ਅਤੇ ਕੁਝ ਹੀ ਦਿਨਾਂ 'ਚ ਹਰੇਕ ਦੀ ਜ਼ੁਬਾਨ 'ਤੇ ਇਹ ਗੀਤ ਚੜ੍ਹ ਗਿਆ। ਇਸ ਗੀਤ ਨੂੰ ਉਨ੍ਹਾਂ ਨੇ ਜੈਜ਼ੀ ਬੀ ਨਾਲ ਗਾਇਆ। ਇਹ ਗੀਤ ਪੰਜਾਬ ਹੀ ਨਹੀਂ ਸਗੋਂ ਪੂਰੇ ਉੱਤਰ ਭਾਰਤ 'ਚ ਇੰਨਾ ਮਸ਼ਹੂਰ ਹੋਇਆ ਕਿ ਵਿਆਹਾਂ 'ਚ ਸਭ ਤੋਂ ਵੱਧ ਵੱਜਣ ਵਾਲਾ ਗੀਤ ਬਣ ਗਿਆ।
ਬੱਬੂ ਮਾਨ ਨੇ ਪ੍ਰਗਟਾਇਆ ਦਿਲੀਪ ਕੁਮਾਰ ਦੇ ਦਿਹਾਂਤ ’ਤੇ ਸੋਗ, ਸਾਂਝੀ ਕੀਤ ਇਹ ਪੋਸਟ
NEXT STORY