ਨਵੀਂ ਦਿੱਲੀ : ਕੇਂਦਰ ਸਰਕਾਰ ਨੇ 3 ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 77ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਉਥੇ ਹੀ ਕਿਸਾਨਾਂ ਦਾ ਇਹ ਅੰਦੋਲਨ ਸਿਰਫ਼ ਦੇਸ਼ ਤੱਕ ਹੀ ਸੀਮਤ ਨਹੀਂ ਰਿਹਾ ਸਗੋਂ ਇਹ ਅੰਤਰਰਾਸ਼ਟਰੀ ਪੱਧਰ ’ਤੇ ਪਹੁੰਚ ਚੁੱਕਾ ਹੈ ਅਤੇ ਕਿਸਾਨਾਂ ਨੂੰ ਕਾਫ਼ੀ ਸਮਰਥਨ ਵੀ ਮਿਲ ਰਿਹਾ ਹੈ। ਜਿੱਥੇ ਕਿਸਾਨਾਂ ਨੂੰ ਵੱਖ-ਵੱਖ ਤਬਕਿਆਂ ਦਾ ਸਮਰਥਨ ਮਿਲ ਰਿਹਾ ਹੈ, ਉਥੇ ਹੀ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੱਧ ਚੜ੍ਹ ਕੇ ਕਿਸਾਨਾਂ ਦੇ ਹੱਕ ਵਿਚ ਨਿਤਰ ਰਹੇ ਹਨ।
ਇਹ ਵੀ ਪੜ੍ਹੋ: ਨੀਰੂ ਬਾਜਵਾ ਨੇ ਸਾਂਝੀ ਕੀਤੀ ਨੌਦੀਪ ਕੌਰ ਦੇ ਦਰਦ ਨੂੰ ਬਿਆਨਦੀ ਪੇਂਟਿੰਗ, ਚੁੱਕੀ ਰਿਹਾਈ ਲਈ ਆਵਾਜ਼
ਅੱਜ ਵੱਡੀ ਗਿਣਤੀ ਵਿਚ ਪੰਜਾਬ ਦੇ ਕਲਾਕਾਰ ਇਕੋਬੱਸ ਵਿਚ ਸਵਾਰ ਹੋ ਕੇ ਕਿਸਾਨਾਂ ਦੇ ਸਮਰਥਨ ਲਈ ਦਿੱਲੀ ਜਾ ਰਹੇ ਹਨ। ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਤੇ ਅਦਾਕਾਰ ਜਿਵੇਂ– ਬਿਨੂ ਢਿੱਲੋਂ, ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ , ਮਲਕੀਤ ਰੌਣੀ, ਯੋਗਰਾਜ ਸਿੰਘ, ਰੁਪਿੰਦਰ ਰੂਪੀ, ਮਲਕੀਤ ਸਿੰਘ ਸਮੇਤ ਹੋਰ ਵੀ ਮਸ਼ਹੂਰ ਅਦਾਕਾਰਾ ਇਕ ਬੱਸ ਵਿਚ ਸਵਾਰ ਹੋਕੇ ਸਿੰਘੂ ਸਰਹੱਦ ’ਤੇ ਕਿਸਾਨ ਭਰਾਵਾਂ ਦਾ ਸਮਰਥਨ ਕਰਨ ਲਈ ਜਾ ਰਹੇ।
ਇਹ ਵੀ ਪੜ੍ਹੋ: ਵ੍ਹਟਸਐਪ ਦੀ ਬਾਦਸ਼ਾਹਤ ਨੂੰ ਟੱਕਰ, ਭਾਰਤ ਨੇ ਤਿਆਰ ਕੀਤੀ ਸਵਦੇਸ਼ੀ ਮੈਸੇਜਿੰਗ ਐਪ ‘ਸੰਦੇਸ਼’
ਕਲਾਕਾਰਾਂ ਦਾ ਕਹਿਣਾ ਹੈ ਕਿ ਉਹ ਵੀ ਕਿਸਾਨੀ ਨਾਲ ਜੁੜੇ ਹਨ ਅਤੇ ਸਾਡਾ ਫਰਜ਼ ਹੈ ਕਿ ਅਸੀਂ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਅਸੀਂ ਕਿਸਾਨਾਂ ਦੇ ਨਾਲ ਸੀ, ਹਾਂ ਅਤੇ ਰਹਾਂਗੇ। ਅਸੀਂ ਖ਼ੁਦ ਕਿਸਾਨਾਂ ਦੇ ਪੁੱਤਰ ਹਾਂ। ਅਸੀਂ ਸ਼ੁਰੂ ਤੋਂ ਹੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਾਂ। ਸਾਡਾ ਫਰਜ਼ ਹੈ ਕਿ ਅਸੀਂ ਇਕ ਆਵਾਜ਼ ਬਣੀਏ ਅਤੇ ਆਪਣੇ ਕਿਸਾਨਾਂ ਦੀ ਆਵਾਜ਼ ਬਣੀਏ। ਇਹ ਅੰਦੋਲਨ ਪੂਰੇ ਵਰਲਡ ਦਾ ਅੰਦੋਲਨ ਬਣ ਚੁੱਕਾ ਹੈ। ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਚਾਹੀਦਾ ਹੈ ਤਾਂ ਜੋ ਉਹ ਵੀ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਸਕਣ। ਕਲਾਕਾਰਾਂ ਨੇ ਸਰਕਾਰ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਬੇਨਤੀ ਕੀਤੀ ਹੈ।
ਇਹ ਵੀ ਪੜ੍ਹੋ: ਲਾਲ ਕਿਲ੍ਹਾ ਘਟਨਾ: ਦੀਪ ਸਿੱਧੂ ਤੋਂ ਬਾਅਦ ਇਕਬਾਲ ਸਿੰਘ ਵੀ ਗ੍ਰਿਫ਼ਤਾਰ, 50 ਹਜ਼ਾਰ ਦਾ ਰੱਖਿਆ ਗਿਆ ਸੀ ਇਨਾਮ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਆਪਣੇ ਮੂੰਹ ਮੀਆ ਮਿੱਠੂ ਬਣੀ ਕੰਗਨਾ ਰਣੌਤ, ਲੋਕਾਂ ਨੇ ਕੀਤੀਆਂ ਅਜੀਬੋ-ਗਰੀਬ ਟਿੱਪਣੀਆਂ
NEXT STORY