ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਗੋਡੇ ਗੋਡੇ ਚਾਅ’ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਫ਼ਿਲਮ ਦੇ ਟਰੇਲਰ ਤੋਂ ਲੈ ਕੇ ਗੀਤਾਂ ਤਕ, ਹਰ ਚੀਜ਼ ਨੇ ਲੋਕਾਂ ਵਿਚਾਲੇ ਖਿੱਚ ਪੈਦਾ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : 'ਅਨੁਪਮਾ' ਫੇਮ ਅਦਾਕਾਰ ਨਿਤੇਸ਼ ਪਾਂਡੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਇਸੇ ਦੇ ਚਲਦਿਆਂ ਫ਼ਿਲਮ ਦਾ ਨਵਾਂ ਗੀਤ ‘ਕੁੜੀਆਂ ਦੀ ਮਰਜ਼ੀ’ ਰਿਲੀਜ਼ ਹੋਇਆ ਹੈ, ਜੋ ਤੁਹਾਨੂੰ ਭਾਵੁਕ ਕਰ ਦੇਵੇਗਾ। ਗੀਤ ’ਚ ਇਕ ਦਾਦੀ ਆਪਣੇ ਪੋਤੇ ਦਾ ਵਿਆਹ ਦੇਖਣ ਦਾ ਚਾਅ ਬਿਆਨ ਕਰ ਰਹੀ ਹੈ। ਉਥੇ ਸੋਨਮ ਬਾਜਵਾ ਪੁਰਸ਼ਾਂ ਦੇ ਨਾਲ ਵਿਆਹ ’ਚ ਔਰਤਾਂ ਦੇ ਸ਼ਾਮਲ ਨਾ ਹੋਣ ’ਤੇ ਦੁਖੀ ਹੈ।
‘ਕੁੜੀਆਂ ਦੀ ਮਰਜ਼ੀ’ ਗੀਤ ਨੂੰ ਸਿਮਰਨ ਭਾਰਦਵਾਜ ਨੇ ਗਾਇਆ ਹੈ। ਇਸ ਗੀਤ ਦੇ ਬੋਲ ਹਰਮਨਜੀਤ ਸਿੰਘ ਨੇ ਲਿਖੇ ਹਨ ਤੇ ਸੰਗੀਤ ਗੁਰਮੀਤ ਸਿੰਘ ਨੇ ਦਿੱਤਾ ਹੈ।
ਫ਼ਿਲਮ ’ਚ ਸੋਨਮ ਬਾਜਵਾ, ਤਾਨੀਆ, ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਗੀਤਾਜ਼ ਬਿੰਦਰਖੀਆ ਤੇ ਗੁਰਜੈਜ਼ ਮੁੱਖ ਭੂਮਿਕਾਵਾਂ ’ਚ ਹਨ। ਫ਼ਿਲਮ ਨੂੰ ਵਿਜੇ ਕੁਮਾਰ ਅਰੋੜਾ ਨੇ ਡਾਇਰੈਕਟ ਕੀਤਾ ਹੈ। ਇਸ ਫ਼ਿਲਮ ਨੂੰ ਜ਼ੀ ਸਟੂਡੀਓਜ਼ ਤੇ ਵਰੁਣ ਅਰੋੜਾ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ, ਜਿਸ ਦੀ ਕਹਾਣੀ ਜਗਦੀਪ ਸਿੱਧੂ ਨੇ ਲਿਖੀ ਹੈ। ਦੁਨੀਆ ਭਰ ’ਚ ਇਹ ਫ਼ਿਲਮ 26 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਨੋਟ– ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।
ਜਦੋਂ ਸਲਮਾਨ ਖ਼ਾਨ ਨੇ ਇਕ ਬੱਚੇ ਲਈ ਕਰਵਾਇਆ ਸੀ ਸਭ ਤੋਂ ਦਰਦਨਾਕ ਟੈਸਟ, ਸੁਨੀਲ ਸ਼ੈੱਟੀ ਨੇ ਦੱਸਿਆ ਕਿੱਸਾ
NEXT STORY