ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਅੰਨ੍ਹੀ ਦਿਆ ਮਜ਼ਾਕ ਏ’ ਫ਼ਿਲਮ ਦਾ ਪਹਿਲਾ ਗੀਤ ‘ਕੁੰਢੀ ਮੁੱਛ’ ਅੱਜ ਰਿਲੀਜ਼ ਹੋ ਗਿਆ ਹੈ। ਰਿਧਮ ਬੁਆਏਜ਼ ਦੇ ਯੂਟਿਊਬ ਚੈਨਲ ’ਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।
ਇਸ ਗੀਤ ਨੂੰ ਆਵਾਜ਼ ਐਮੀ ਵਿਰਕ ਨੇ ਦਿੱਤੀ ਹੈ, ਜੋ ਫ਼ਿਲਮ ’ਚ ਮੁੱਖ ਭੂਮਿਕਾ ਵੀ ਨਿਭਾਅ ਰਹੇ ਹਨ। ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਇਸ ਨੂੰ ਸੰਗੀਤ ਐਵੀ ਸਰਾ ਵਲੋਂ ਦਿੱਤਾ ਗਿਆ ਹੈ। ਗੀਤ ਇਕ ਪਾਰਟੀ ਸੌਂਗ ਤੇ ਭੰਗੜਾ ਪਾਉਣ ਦੀ ਭਰਪੂਰ ਫੀਲਿੰਗ ਦੇ ਰਿਹਾ ਹੈ। ਮਸਤੀ ਭਰਪੂਰ ਇਹ ਗੀਤ ਹਰ ਕਿਸੇ ਦੀ ਰੂਹ ਖ਼ੁਸ਼ ਕਰ ਦੇਵੇਗਾ।
ਇਹ ਖ਼ਬਰ ਵੀ ਪੜ੍ਹੋ : ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਚੜ੍ਹਿਆ ਪੁਲਸ ਦੇ ਅੜਿੱਕੇ
ਗੀਤ ’ਚ ਐਮੀ ਵਿਰਕ ਨਾਲ ਪਰੀ ਪੰਧੇਰ ਵੀ ਆਪਣੀਆਂ ਅਦਾਵਾਂ ਬਿਖੇਰ ਰਹੀ ਹੈ। ਇਨ੍ਹਾਂ ਦੀ ਜੋੜੀ ਫ਼ਿਲਮੀ ਪਰਦੇ ’ਤੇ ਫਰੈੱਸ਼ ਫੀਲ ਦੇਣ ਵਾਲੀ ਹੈ ਕਿਉਂਕਿ ਪਰੀ ਪੰਧੇਰ ਦੀ ਇਹ ਡੈਬਿਊ ਫ਼ਿਲਮ ਹੈ।
ਦੱਸ ਦੇਈਏ ਕਿ ਫ਼ਿਲਮ ’ਚ ਐਮੀ ਵਿਰਕ, ਪਰੀ ਪੰਧੇਰ, ਨਾਸਿਰ ਚਿਨਓਟੀ, ਇਫਤਿਖਾਰ ਠਾਕੁਰ, ਹਰਦੀਪ ਗਿੱਲ, ਨਿਰਮਲ ਰਿਸ਼ੀ, ਅਮਰ ਨੂਰੀ, ਦੀਦਾਰ ਗਿੱਲ ਤੇ ਗੁਰਦੀਪ ਗਰੇਵਾਲ ਅਹਿਮ ਭੂਮਿਕਾਵਾਂ ’ਚ ਹਨ। ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਰਾਕੇਸ਼ ਧਵਨ ਨੇ ਕੀਤਾ ਹੈ, ਜਿਸ ਨੂੰ ਗੁਰਪ੍ਰੀਤ ਸਿੰਘ ਪ੍ਰਿੰਸ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।
ਦੁਨੀਆ ਭਰ ’ਚ ਇਹ ਫ਼ਿਲਮ 21 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜੋ ਪੰਜ ਪਾਣੀ ਫ਼ਿਲਮਜ਼ ਤੇ ਰਿਧਮ ਬੁਆਏਜ਼ ਐਂਟਰਟੇਨਮੈਂਟ ਦੀ ਸਾਂਝੀ ਪੇਸ਼ਕਸ਼ ਹੈ।
ਨੋਟ– ‘ਕੁੰਢੀ ਮੁੱਛ’ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।
ਗਾਇਕ ਲੱਕੀ ਅਲੀ ਨੇ ‘ਬ੍ਰਾਹਮਣ’ ਸ਼ਬਦ ਦੇ ਵਿਵਾਦ ਤੋਂ ਬਾਅਦ ਮੰਗੀ ਮੁਆਫ਼ੀ, ਜਾਣੋ ਕੀ ਕਿਹਾ
NEXT STORY