ਮੁੰਬਈ (ਵਾਰਤਾ): ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ ਅੱਜ ਮਤਲਬ ਐਤਵਾਰ ਨੂੰ ਦਿਹਾਂਤ ਹੋ ਗਿਆ। ਉਹ 92 ਸਾਲ ਦੀ ਸੀ। ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਡਾ. ਪ੍ਰਤੀਤ ਸਮਦਾਨੀ ਉਹਨਾਂ ਦਾ ਇਲਾਜ ਕਰ ਰਹੇ ਹਨ। ਸੁਰਾਂ ਦੀ ਮਲਿਕਾ ਦਾ ਦਿਹਾਂਤ ਉਹਨਾਂ ਦੇ ਸਰੀਰ ਦੇ ਕਈ ਅੰਗਾਂ ਦੇ ਕੰਮ ਨਾ ਕਰਨ ਕਾਰਨ ਹੋਇਆ। ਡਾਕਟਰ ਸਮਦਾਨੀ ਨੇ ਖੁਲਾਸਾ ਕੀਤਾ ਕਿ ਲਤਾ ਮੰਗੇਸ਼ਕਰ ਜੀ ਦਾ ਦਿਹਾਂਤ ਕਈ ਅੰਗਾਂ ਦੇ ਕੰਮ ਬੰਦ ਕਰ ਦੇਣ ਨਾਲ ਹੋਇਆ। ਬਹੁਤ ਦੁੱਖ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ ਦਿਹਾਂਤ ਅੱਜ ਸਵੇਰੇ 8:12 ਵਜੇ ਹੋਇਆ।
ਪੜ੍ਹੋ ਇਹ ਅਹਿਮ ਖ਼ਬਰ- ਲਤਾ ਮੰਗੇਸ਼ਕਰ ਦੇ ਦਿਹਾਂਤ 'ਤੇ ਪਾਕਿਸਤਾਨੀ ਪ੍ਰਸ਼ੰਸਕਾਂ ਨੇ ਦਿੱਤੀ ਸ਼ਰਧਾਂਜਲੀ, ਕਿਹਾ- 'ਜਾਦੁਈ ਆਵਾਜ਼ ਦੇ ਯੁੱਗ ਦਾ ਅੰਤ ਹੋ ਗਿਆ'
ਉਹਨਾਂ ਨੇ ਕਿਹਾ ਕਿ 28 ਦਿਨਾਂ ਤੋਂ ਵੱਧ ਸਮੇਂ ਤੱਕ ਹਸਪਤਾਲ ਵਿਚ ਦਾਖਲ ਰਹਿਣ ਦੇ ਬਾਅਦ ਉਹਨਾਂ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਨਾਲ ਉਹਨਾਂ ਦੀ ਮੌਤ ਹੋਈ। ਭਾਰਤ ਕੋਕਿਲਾ ਨੂੰ ਜਨਵਰੀ ਵਿਚ ਕੋਵਿਡ-19 ਨਾਲ ਇਨਫੈਕਟਿਡ ਹੋਣ ਮਗਰੋਂ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਸੀ। ਡਾਕਟਰ ਸਮਦਾਨੀ ਨੇ ਜਾਣਕਾਰੀ ਦਿੱਤੀ ਕਿ ਭਾਰਤ ਰਤਨ ਪੁਰਸਕਾਰ ਜੇਤੂ ਨੂੰ 8 ਜਨਵਰੀ ਨੂੰ ਨਿਮੋਨੀਆ ਅਤੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੇ ਬਾਅਦ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਸੀ। ਸੁਰਾਂ ਦੀ ਮਲਿਕਾ ਮੰਗੇਸ਼ਕਰ ਨਾਲ ਕੱਲ੍ਹ ਉਹਨਾਂ ਦੇ ਭੈਣ-ਭਰਾ ਹਿਰਦੇਨਾਥ ਮੰਗੇਸ਼ਕਰ ਅਤੇ ਆਸ਼ਾ ਭੋਸਲੇ ਮਿਲਣ ਆਏ ਸੀ। ਮੁੱਖ ਮੰਤਰੀ ਉਦਵ ਠਾਕਰੇ ਦੀ ਪਤਨੀ ਰਸ਼ਮੀ, ਮਾਣਯੋਗ ਪ੍ਰਧਾਨ ਰਾਜ ਠਾਕਰੇ, ਬਾਲੀਵੁੱਡ ਨਿਰਦੇਸ਼ਕ ਮਧੁਰ ਭੰਡਾਰਕਰ, ਕੇਂਦਰੀ ਮੰਤਰੀ ਪੀਯੂਸ਼ ਗੋਇਲ, ਭਾਜਪਾ ਨੇਤਾ ਐਮਪੀ ਲੋਢਾ ਅਤੇ ਹੋਰਾਂ ਨੇ ਵੀ ਹਸਪਤਾਲ ਦਾ ਦੌਰਾ ਕੀਤਾ। ਗੌਰਤਲਬ ਹੈ ਕਿ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ ਐਤਵਾਰ ਸਵੇਰੇ 8:12 ਵਜੇ ਇਥੇ ਬੀਚ ਕ੍ਰੈਂਡੀ ਹਸਪਤਾਲ ਵਿਚ ਦਿਹਾਂਤ ਹੋ ਗਿਆ।
ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਲਤਾ ਮੰਗੇਸ਼ਕਰ ਦੇ ਦਿਹਾਂਤ 'ਤੇ ਪਾਕਿ ਪ੍ਰਸ਼ੰਸਕਾਂ ਨੇ ਦਿੱਤੀ ਸ਼ਰਧਾਂਜਲੀ, ਕਿਹਾ- 'ਜਾਦੁਈ ਆਵਾਜ਼ ਦੇ ਯੁੱਗ ਦਾ ਅੰਤ ਹੋ ਗਿਆ
NEXT STORY