ਮੁੰਬਈ (ਬਿਊਰੋ) - ਦਿੱਗਜ ਗਾਇਕਾ ਲਤਾ ਮੰਗੇਸ਼ਕਰ ਇਨ੍ਹੀਂ ਦਿਨੀਂ ਕੋਰੋਨਾ ਨਾਲ ਸੰਕਰਮਿਤ ਹੋਣ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਆਈ. ਸੀ. ਯੂ. 'ਚ ਦਾਖ਼ਲ ਹੈ। ਸ਼ਨੀਵਾਰ ਯਾਨੀਕਿ ਅੱਜ ਹਸਪਤਾਲ 'ਚ ਲਤਾ ਮੰਗੇਸ਼ਕਰ ਦਾ ਇਲਾਜ ਕਰ ਰਹੀ ਪ੍ਰਤੀਤ ਸਮਾਧਾਨੀ ਨੇ ਕਿਹਾ ਕਿ ਉਹ ਅਜੇ ਵੀ ਆਈ. ਸੀ. ਯੂ. 'ਚ ਨਿਗਰਾਨੀ ਹੇਠ ਹੈ। ਉਸ ਨੇ ਕਿਹਾ ਕਿ ਸਾਨੂੰ ਇੰਤਜ਼ਾਰ ਕਰਨਾ ਹੋਵੇਗਾ, ਉਹ ਕੁਝ ਦਿਨ ਹਸਪਤਾਲ 'ਚ ਰਹਿਣਗੇ।
ਇਸ ਦੇ ਨਾਲ ਹੀ ਡਾਕਟਰ ਪ੍ਰਤੀਤ ਨੇ ਲਤਾ ਮੰਗੇਸ਼ਕਰ ਦੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ/ਅਰਦਾਸਾਂ ਕਰਨ ਦੀ ਵੀ ਅਪੀਲ ਕੀਤੀ ਹੈ। 92 ਸਾਲਾ ਲਤਾ ਮੰਗੇਸ਼ਕਰ ਨੂੰ ਪਿਛਲੇ ਹਫ਼ਤੇ ਤੋਂ ਕੋਰੋਨਾ ਅਤੇ ਨਿਮੋਨੀਆ ਕਾਰਨ ਹਸਪਤਾਲ 'ਚ ਦਾਖ਼ਲ ਹੈ। ਉਨ੍ਹਾਂ 'ਚ ਕੋਰੋਨਾ ਦੇ ਹਲਕੇ ਲੱਛਣ ਵੀ ਸਨ।
ਇਹ ਖ਼ਬਰ ਵੀ ਪੜ੍ਹੋ : ਪਹਿਲੇ ਵਿਆਹ ਦੇ ਵਿਵਾਦ ਵਿਚਾਲੇ ਗਾਇਕ ਸਾਜ ਨੇ ਸਾਂਝੀ ਕੀਤੀ ਪੋਸਟ, ਲਿਖਿਆ- ‘ਮੁਸੀਬਤ ਤਾਂ...’
ਦੱਸ ਦਈਏ ਕਿ ਇਸ ਤੋਂ ਪਹਿਲਾਂ ਬ੍ਰੀਚ ਕੈਂਡੀ ਹਸਪਤਾਲ ਦੇ ਡਾਕਟਰ ਪ੍ਰਤੀਤ ਸਮਦਾਨੀ ਨੇ ਵੀ ਬਿਆਨ ਜਾਰੀ ਕੀਤਾ ਸੀ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਲਤਾ ਦੀਦੀ ਲਈ ਵਧੀਆ ਡਾਕਟਰਾਂ ਦੀ ਟੀਮ ਤਿਆਰ ਕੀਤੀ ਗਈ ਹੈ ਅਤੇ ਉਹ ਉਨ੍ਹਾਂ ਦਾ ਇਲਾਜ ਕਰ ਰਹੇ ਹਨ। ਭਾਵੇਂ ਉਹ ਠੀਕ ਹੋ ਰਹੀ ਹੈ ਪਰ ਉਨ੍ਹਾਂ ਦੇ ਪਰਿਵਾਰ ਨੂੰ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਹ ਕੋਰੋਨਾ ਦੇ ਨਾਲ-ਨਾਲ ਨਿਮੋਨੀਆ ਤੋਂ ਵੀ ਪੀੜਤ ਹੈ। ਇਸ ਲਈ ਹੁਣ ਉਸ ਨੂੰ 10-12 ਦਿਨਾਂ ਲਈ ਆਈ. ਸੀ. ਯੂ. 'ਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਗਾਇਕਾ ਮਿਸ ਪੂਜਾ ਦੇ ਪੁੱਤਰ ਨੇ ਕੈਮਰੇ ਨੂੰ ਵੇਖ ਦਿੱਤੇ ਹੱਸ-ਹੱਸ ਪੋਜ਼, ਵੇਖੋ ਤਸਵੀਰਾਂ
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਸਤੰਬਰ 2021 ਨੂੰ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੰਦੇ ਹੋਏ ਟਵੀਟ ਕੀਤਾ ਕਿ ਉਹ ਮੰਗੇਸ਼ਕਰ ਦੀ "ਲੰਬੀ ਅਤੇ ਸਿਹਤਮੰਦ ਜ਼ਿੰਦਗੀ" ਲਈ ਪ੍ਰਾਰਥਨਾ ਕਰਦੇ ਹਨ। ਸਤਿਕਾਰਯੋਗ ਲਤਾ ਦੀਦੀ ਨੂੰ ਜਨਮ ਦਿਨ ਮੁਬਾਰਕ। ਉਸ ਦੀ ਸੁਰੀਲੀ ਆਵਾਜ਼ ਪੂਰੀ ਦੁਨੀਆ 'ਚ ਗੂੰਜਦੀ ਹੈ। ਉਨ੍ਹਾਂ ਨੂੰ ਆਪਣੀ ਨਿਮਰਤਾ ਅਤੇ ਭਾਰਤੀ ਸੰਸਕ੍ਰਿਤੀ ਲਈ ਜਨੂੰਨ ਲਈ ਸਤਿਕਾਰਿਆ ਜਾਂਦਾ ਹੈ। ਵਿਅਕਤੀਗਤ ਤੌਰ 'ਤੇ ਉਸ ਦੀਆਂ ਅਸੀਸਾਂ ਮਹਾਨ ਸ਼ਕਤੀ ਦਾ ਸਰੋਤ ਹਨ। ਮੈਂ ਲਤਾ ਦੀਦੀ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਰਥਨਾ ਕਰਦਾ ਹਾਂ।"
ਇਹ ਖ਼ਬਰ ਵੀ ਪੜ੍ਹੋ : ਘਰ ਦੀ ਆਰਥਿਕ ਹਾਲਤ ਡਾਵਾਂਡੋਲ ਹੋਣ 'ਤੇ ਜਦੋਂ ਦਿਲਜੀਤ ਦੋਸਾਂਝ ਨੇ ਚੁੱਕਿਆ ਸੀ ਇਹ ਕਦਮ, ਪੜ੍ਹੋ ਪੂਰੀ ਖ਼ਬਰ
ਭਾਰਤ ਰਤਨ ਨਾਲ ਸਨਮਾਨਿਤ
ਸੱਤ ਦਹਾਕਿਆਂ ਤੋਂ ਵੱਧ ਦੇ ਕਰੀਅਰ 'ਚ ਇੰਦੌਰ 'ਚ ਜਨਮੀ ਸਵਰ ਕੋਕਿਲਾ ਮੰਗੇਸ਼ਕਰ ਨੇ 1,000 ਤੋਂ ਵੱਧ ਹਿੰਦੀ ਫ਼ਿਲਮਾਂ ਦੇ ਨਾਲ-ਨਾਲ ਵੱਖ-ਵੱਖ ਖੇਤਰੀ ਅਤੇ ਵਿਦੇਸ਼ੀ ਭਾਸ਼ਾਵਾਂ 'ਚ ਹਜ਼ਾਰਾਂ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਹੈ। ਉਨ੍ਹਾਂ ਦੀ ਆਖਰੀ ਪੂਰੀ ਐਲਬਮ ਮਰਹੂਮ ਫ਼ਿਲਮ ਨਿਰਮਾਤਾ ਯਸ਼ ਚੋਪੜਾ ਦੁਆਰਾ ਨਿਰਦੇਸ਼ਤ 2004 ਦੀ ਫ਼ਿਲਮ "ਵੀਰ ਜ਼ਾਰਾ" ਲਈ ਸੀ। ਮੰਗੇਸ਼ਕਰ ਦਾ ਆਖਰੀ ਗੀਤ "ਸੌਗੰਧ ਮੁਝੇ ਇਸ ਮਿੱਟੀ ਦੀ..." ਸੀ, ਜੋ 30 ਮਾਰਚ 2021 ਨੂੰ ਭਾਰਤੀ ਫੌਜ ਨੂੰ ਸ਼ਰਧਾਂਜਲੀ ਵਜੋਂ ਰਿਲੀਜ਼ ਕੀਤਾ ਗਿਆ ਸੀ। ਉਨ੍ਹਾਂ ਨੂੰ 2001 'ਚ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ। ਲਤਾ ਮੰਗੇਸ਼ਕਰ ਨੂੰ ਪਦਮ ਭੂਸ਼ਣ, ਪਦਮ ਵਿਭੂਸ਼ਣ, ਦਾਦਾ ਸਾਹਿਬ ਫਾਲਕੇ ਪੁਰਸਕਾਰ ਅਤੇ ਕਈ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਸਮੇਤ ਕਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਯੁਵਰਾਜ ਹੰਸ ਦੀ ਪਤਨੀ ਮਾਨਸੀ ਸ਼ਰਮਾ ਇਸ ਟੈਸਟ 'ਚ ਹੋਈ ਫੇਲ, ਵੀਡੀਓ ਸਾਂਝੀ ਕਰ ਪਤੀ ਤੋਂ ਮੰਗੀ ਮੁਆਫੀ
ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।
ਗਾਇਕ ਦੀਪਕ ਕੁਮਾਰ ਦਾ ‘ਜੈ ਗੁਰੂਦੇਵ ਧੰਨ ਗੁਰੂਦੇਵ’ ਧਾਰਮਿਕ ਗੀਤ ਰਿਲੀਜ਼ (ਵੀਡੀਓ)
NEXT STORY