ਐਂਟਰਟੇਂਮੈਂਟ ਡੈਸਕ: ਬਾਲੀਵੁੱਡ ਦੇ ਮਹਾਨ ਅਦਾਕਾਰ ਸਵਰਗੀ ਦੇਵ ਆਨੰਦ ਦੇ ਬੇਟੇ ਸੁਨੀਲ ਆਨੰਦ ਦਾ ਲੰਡਨ ਦੇ ਇੱਕ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ ਲਗਭਗ 70 ਸਾਲ ਸੀ। ਜਾਣਕਾਰੀ ਅਨੁਸਾਰ ਸੁਨੀਲ ਆਨੰਦ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਪਰ 28 ਜੁਲਾਈ ਦੀ ਸਵੇਰ ਨੂੰ ਉਹ ਜ਼ਿੰਦਗੀ ਦੀ ਜੰਗ ਹਾਰ ਗਏ।
ਸੁਨੀਲ ਆਨੰਦ ਦੀ ਭਾਣਜੀ ਗਿਨੀ ਨਾਰੰਗ ਨੇ ਇੱਕ ਬਿਆਨ ਜਾਰੀ ਕਰ ਕੇ ਇਸ ਦੁਖਦ ਖਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪਰਿਵਾਰ ਇਸ ਸਮੇਂ ਡੂੰਘੇ ਸਦਮੇ ਵਿੱਚ ਹੈ ਤੇ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਇਸ ਮੁਸ਼ਕਲ ਘੜੀ ਵਿੱਚ ਪਰਿਵਾਰ ਦੀ ਨਿੱਜਤਾ ਦਾ ਸਨਮਾਨ ਕੀਤਾ ਜਾਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
'ਬਟਵਾਰਾ 1947' ਫਿਲਮ ਦਾ ਟ੍ਰੇਲਰ ਲਾਂਚ ਹੁੰਦੇ ਹੀ ਰੋਣ ਲੱਗ ਪਏ ਸਨੀ ਦਿਓਲ, ਰਾਜਕੁਮਾਰ ਸੰਤੋਸ਼ੀ ਨੇ ਕੀਤਾ ਖੁਲਾਸਾ
NEXT STORY