ਮੁੰਬਈ (ਭਾਸ਼ਾ)– ਬੰਬੇ ਹਾਈ ਕੋਰਟ ਨੇ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਦੀ ਜਾਂਚ ਦੇ ਸਬੰਧ ’ਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵਲੋਂ ਰਿਆ ਚੱਕਰਵਰਤੀ, ਉਨ੍ਹਾਂ ਦੇ ਭਰਾ ਅਤੇ ਪਿਤਾ ਵਿਰੁੱਧ ਜਾਰੀ ਲੁੱਕ ਆਊਟ ਸਰਕੂਲਰ (ਐੱਲ. ਓ. ਸੀ.) ਨੂੰ ਵੀਰਵਾਰ ਨੂੰ ਰੱਦ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ : ਵਿਆਹ ਦੇ ਬੰਧਨ ’ਚ ਬੱਝੇ ਰਕੁਲ ਪ੍ਰੀਤ ਤੇ ਜੈਕੀ ਭਗਨਾਨੀ, ਗੋਆ ਤੋਂ ਸਾਹਮਣੇ ਆਈਆਂ ਖ਼ੂਬਸੂਰਤ ਤਸਵੀਰਾਂ
ਇਹ ਸਰਕੂਲਰ 2020 ’ਚ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਜਾਰੀ ਕੀਤਾ ਗਿਆ ਸੀ, ਜਿਸ ਦੇ ਵਿਰੁੱਧ ਰਿਆ ਚੱਕਰਵਰਤੀ, ਉਸ ਦੇ ਭਰਾ ਸ਼ੌਵਿਕ ਅਤੇ ਪਿਤਾ ਇੰਦਰਜੀਤ ਨੇ ਪਟੀਸ਼ਨਾਂ ਦਾਖਲ ਕੀਤੀਆਂ ਸਨ।
ਇਹ ਖ਼ਬਰ ਵੀ ਪੜ੍ਹੋ : PVR-INOX ਦਾ ਸਿਨੇਮਾ ਪ੍ਰੇਮੀਆਂ ਨੂੰ ਖ਼ਾਸ ਤੋਹਫ਼ਾ, ਅੱਜ ਦੇ ਦਿਨ ਸਿਨੇਮਾਘਰਾਂ 'ਚ ਫ਼ਿਲਮਾਂ ਵੇਖੋ ਸਿਰਫ਼ 99 ਰੁਪਏ 'ਚ
ਸੀ. ਬੀ. ਆਈ. ਵਲੋਂ ਵਕੀਲ ਸ਼੍ਰੀਰਾਮ ਸ਼ਿਰਸਾਟ ਨੇ ਬੈਂਚ ਕੋਲ ਆਪਣੇ ਹੁਕਮ ਨੂੰ ਲਾਗੂ ਕਰਨ ’ਤੇ 4 ਹਫਤਿਆਂ ਦੀ ਮਿਆਦ ਲਈ ਰੋਕ ਲਗਾਉਣ ਦੀ ਅਪੀਲ ਕੀਤੀ ਤਾਂ ਕਿ ਏਜੰਸੀ ਸੁਪਰੀਮ ਕੋਰਟ ’ਚ ਅਪੀਲ ਦਾਖਲ ਕਰ ਸਕੇ ਪਰ ਹਾਈ ਕੋਰਟ ਦੀ ਬੈਂਚ ਨੇ ਆਪਣੇ ਹੁਕਮ ’ਤੇ ਰੋਕ ਲਗਾਉਣ ਤੋਂ ਨਾਂਹ ਕਰ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਅੰਬਾਨੀ ਪਰਿਵਾਰ ਨੇ ਨਵੀਂ ਨੂੰਹ ਨੂੰ ਵਿਆਹ ਤੋਂ ਪਹਿਲਾਂ ਦਿੱਤਾ ਕੀਮਤੀ ਤੋਹਫ਼ਾ
NEXT STORY