ਮੁੰਬਈ (ਬਿਊਰੋ) : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਸਿੱਧ ਟੀ. ਵੀ. ਸੀਰੀਅਲ 'ਮਹਾਭਾਰਤ' 'ਚ ਸ਼ਕੁਨੀ ਮਾਮਾ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫੀ ਪੇਂਟਲ ਦਾ ਦਿਹਾਂਤ ਹੋ ਗਿਆ ਹੈ। ਗੁਫੀ ਪੇਂਟਲ ਨੇ ਮੁੰਬਈ ਦੇ ਇਕ ਨਿੱਜੀ ਹਸਪਤਾਲ 'ਚ ਆਖ਼ਰੀ ਸਾਹ ਲਏ। ਉਨ੍ਹਾਂ ਦੀ ਉਮਰ 78 ਸਾਲ ਸੀ।
ਇਹ ਖ਼ਬਰ ਵੀ ਪੜ੍ਹੋ : ਪ੍ਰਸਿੱਧ ਅਦਾਕਾਰਾ ਸੁਲੋਚਨਾ ਲਾਟਕਰ ਦਾ ਦਿਹਾਂਤ, ਅਮਿਤਾਭ, ਧਰਮਿੰਦਰ ਤੇ ਦਿਲੀਪ ਕੁਮਾਰ ਦੀ ਮਾਂ ਦੇ ਨਿਭਾਏ ਸਨ ਕਿਰਦਾਰ
ਦੱਸਿਆ ਜਾ ਰਿਹਾ ਹੈ ਕਿ ਗੁਫੀ ਪੇਂਟਲ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ 'ਚ ਦਾਖ਼ਲ ਸਨ। ਗੁਫੀ ਪੇਂਟਲ ਦੇ ਕੋ-ਸਟਾਰ ਸੁਰਿੰਦਰ ਪਾਲ ਨੇ ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ, ਗੁਫੀ ਪੇਂਟਲ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਦੇ ਕਰੀਬ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਕਰੀਅਰ ਦੇ ਸਿਖਰ 'ਤੇ ਇਨ੍ਹਾਂ ਹਸੀਨਾਵਾਂ ਨੇ ਅਚਾਨਕ ਅਦਾਕਾਰੀ ਨੂੰ ਕਿਹਾ ਅਲਵਿਦਾ
ਖ਼ਬਰ ਹੈ ਕਿ ਪਿਛਲੇ ਦਿਨੀਂ ਜਦੋਂ ਗੁਫੀ ਪੇਂਟਲ ਫਰੀਦਾਬਾਦ 'ਚ ਸਨ ਤਾਂ ਉਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਇਸ ਬਾਅਦ ਤੁਰੰਤ ਉਨ੍ਹਾਂ ਨੂੰ ਇਲਾਜ ਲਈ ਮੁੰਬਈ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਇਸ ਸ਼ੁੱਕਰਵਾਰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ ਐਮੀ ਵਿਰਕ ਤੇ ਦੇਵ ਖਰੌੜ ਦੀ ਫ਼ਿਲਮ ‘ਮੌੜ’
NEXT STORY