ਮੁੰਬਈ (ਬਿਊਰੋ) - ਇਸ ਵਾਰ ਦੀਵਾਲੀ 'ਤੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਆਪਣੇ ਘਰ ਪਾਰਟੀ ਦਾ ਆਯੋਜਨ ਕੀਤਾ। ਬਾਲੀਵੁੱਡ ਅਦਾਕਾਰ ਅਨਿਲ ਕਪੂਰ ਨੇ ਆਪਣੇ ਘਰ 'ਚ ਦੀਵਾਲੀ ਦਾ ਸੈਲੀਬ੍ਰੇਸ਼ਨ ਰੱਖਿਆ ਸੀ, ਜਿਸ ਬਾਲੀਵੁੱਡ ਦੀ ਕਈ ਨਾਮੀ ਹਸਤੀਆਂ ਨੇ ਸ਼ਿਰਕਤ ਕੀਤੀ।

ਅਨਿਲ ਕਪੂਰ ਦੀ ਦੀਵਾਲੀ ਪਾਰਟੀ 'ਚ ਬਾਲੀਵੁੱਡ ਦੀ ਖ਼ੂਬਸੂਰਤ ਤੇ ਹੌਟ ਅਦਾਕਾਰਾ ਮਲਾਇਕਾ ਅਰੋੜਾ ਆਪਣੇ ਪ੍ਰੇਮੀ ਅਰਜੁਨ ਕਪੂਰ ਨਾਲ ਪਹੁੰਚੀ।

ਇਸ ਦੌਰਾਨ ਦੋਵੇਂ ਇਕ-ਦੂਜੇ ਦੇ ਹੱਥਾਂ 'ਚ ਹੱਥ ਪਾਈ ਨਜ਼ਰ ਆਏ। ਇਸ ਦੌਰਾਨ ਦੀਆਂ ਕਾਫ਼ੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਇਸ ਤੋਂ ਇਲਾਵਾ ਅਨਿਲ ਕਪੂਰ ਦੀ ਪਾਰਟੀ 'ਚ ਜਾਹਨਵੀ ਕਪੂਰ ਤੇ ਖ਼ੁਸ਼ੀ ਕਪੂਰ ਨੇ ਆਪਣੇ ਪਿਤਾ ਬੋਨੀ ਕਪੂਰ ਨਾਲ ਸ਼ਿਰਕਤ ਕੀਤੀ।

ਗ੍ਰੀਨ ਸਾੜ੍ਹੀ 'ਚ ਜਾਹਨਵੀ ਕਪੂਰ ਕਾਫ਼ੀ ਖ਼ੂਬਸੂਰਤ ਲੱਗ ਰਹੀ ਸੀ। ਇਸ ਦੌਰਾਨ ਖ਼ੁਸ਼ੀ ਕਪੂਰ ਨੇ ਪਿੰਕ ਰੰਗ ਦਾ ਲਹਿੰਗਾ ਪਾਇਆ ਸੀ, ਜਿਸ 'ਚ ਉਹ ਕਾਫ਼ੀ ਸ਼ਾਨਦਾਰ ਲੱਗ ਰਹੀ ਸੀ।




ਮਿਸ ਪੂਜਾ ਨੇ ਸਾਂਝੀ ਕੀਤੀ ਨੰਨ੍ਹੇ ਪੁੱਤਰ ਨਾਲ ਬਿਤਾਏ ਖੁਸ਼ਨੁਮਾ ਪਲਾਂ ਦੀ ਪਿਆਰੀ ਝਲਕ, ਵੇਖੋ ਵੀਡੀਓ
NEXT STORY