ਐਂਟਰਟੇਨਮੈਂਟ ਡੈਸਕ : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਕਲਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹਨ। ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸੇ ਦੌਰਾਨ ਇੱਕ ਹੋਰ ਪ੍ਰਸਿੱਧ ਗੀਤਕਾਰ ਨੂੰ ਜਾਨੋਂ ਮਾਰਨ ਦੀਆਂ ਧਮਕੀ ਮਿਲੀ ਹੈ। ਦਰਅਸਲ, ਮਸ਼ਹੂਰ ਗੀਤ 'ਲੌਂਗ ਲਾਚੀ' ਅਤੇ ਕਿਤਾਬ 'ਰਾਣੀ ਤੱਤ' ਲਿਖ ਕੇ ਨੈਸ਼ਨਲ ਐਵਾਰਡ ਹਾਸਲ ਕਰਨ ਵਾਲੇ ਮਸ਼ਹੂਰ ਗੀਤਕਾਰ ਹਰਮਨਜੀਤ ਸਿੰਘ ਖਿਆਲਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ, ਗੀਤਕਾਰ ਤੋਂ 5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ।
ਇਹ ਵੀ ਪੜ੍ਹੋ- ਸਿਨੇਮਾ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਡਾਇਰੈਕਟਰ ਦਾ ਹੋਇਆ ਦਿਹਾਂਤ
ਦੱਸ ਦਈਏ ਕਿ ਗੀਤਕਾਰ ਹਰਮਨਜੀਤ ਸਿੰਘ ਖਿਆਲਾ ਨੇ ਧਮਕੀ ਮਿਲਣ ਤੋਂ ਬਾਅਦ ਤੁਰੰਤ ਵੱਡਾ ਕਦਮ ਚੁੱਕਿਆ। ਉਨ੍ਹਾਂ ਨੇ ਮਾਨਸਾ ਥਾਣਾ ਸਦਰ 'ਚ ਸ਼ਿਕਾਇਤ ਦਰਜ ਕਰਵਾਈ। ਇਸ ਮਗਰੋਂ ਪੁਲਸ ਨੇ ਤੁਰੰਤ ਕਰਵਾਈ ਕਰਦਿਆਂ ਮਾਮਲਾ ਦਰਜ ਕਰਕੇ ਸਕੂਲ ਦੇ ਇਕ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਨਸਾ ਦੇ ਡੀ. ਐੱਸ. ਪੀ. ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਗੀਤਕਾਰ ਹਰਮਨਜੀਤ ਸਿੰਘ ਵੱਲੋਂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਨੂੰ 5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਨ ਵਾਲਾ ਪੱਤਰ ਮਿਲਿਆ ਹੈ ਅਤੇ ਫਿਰੌਤੀ ਨਾ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਇਸ 'ਤੇ ਮਾਨਸਾ ਸਦਰ ਪੁਲਸ ਨੇ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਜਾਂਚ ਤੋਂ ਬਾਅਦ ਅਧਿਆਪਕ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਸੰਧਿਆ ਥੀਏਟਰ ਮਾਮਲੇ 'ਚ ਅੱਲੂ ਅਰਜੁਨ ਦਾ ਵੱਡਾ ਐਲਾਨ, ਦਿੱਤੀ ਜਾਵੇਗੀ ਕਰੋੜਾਂ ਦੀ ਵਿੱਤੀ ਸਹਾਇਤਾ
ਦੱਸਣਯੋਗ ਹੈ ਕਿ ਗੀਤਕਾਰ ਹਰਮਨਜੀਤ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੂ 'ਚ ਅਧਿਆਪਕ ਵਜੋਂ ਤਾਇਨਾਤ ਹਨ। ਉਨ੍ਹਾਂ ਦੇ ਲਿਖੇ ਜ਼ਿਆਦਾਤਰ ਗੀਤ ਗਾਇਕ ਦਿਲਜੀਤ ਦੋਸਾਂਝ ਨੇ ਹੀ ਗਾਏ ਹਨ। ਹਰਮਨਜੀਤ ਦੇ ਗੀਤ ਕਈ ਪੰਜਾਬੀ ਫ਼ਿਲਮਾਂ ਦਾ ਸ਼ਿੰਗਾਰ ਬਣ ਚੁੱਕੇ ਹਨ ਅਤੇ ਉਨ੍ਹਾਂ ਨੂੰ ਰਾਣੀ ਤੱਤ ਕਿਤਾਬ ਲਈ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅੱਲੂ ਅਰਜੁਨ ਦੀ 'ਪੁਸ਼ਪਾ 2' ਨੇ ਨੇਪਾਲ 'ਚ ਬਣਾਇਆ ਰਿਕਾਰਡ, ਹਾਸਲ ਕੀਤੀ ਵੱਡੀ ਉਪਲਬਧੀ
NEXT STORY