ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਬੀਤੇ ਕੁਝ ਦਿਨ ਪਹਿਲਾ ਸੜਕ ਹਾਦਸੇ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਣਜੀਤ ਬਾਵਾ ਦੇ ਸ਼ੋਅ ਦੀ ਸਮਾਪਤੀ ਮਗਰੋਂ ਡਿਪਟੀ ਵੋਹਰਾ ਆਪਣੇ ਘਰ ਬਟਾਲਾ ਵਿਖੇ ਜਾ ਰਿਹਾ ਸੀ। ਇਸ ਦੌਰਾਨ ਰਾਤ 10.30 ਵਜੇ ਦੇ ਕਰੀਬ ਉਸ ਦੀ ਕਾਰ ਜਲੰਧਰ ਦੇ ਮਕਸੂਦਾਂ ਬਾਈਪਾਸ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ ਸੀ।

ਬੀਤੇ ਦਿਨੀਂ ਡਿਪਟੀ ਵੋਹਰਾ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਰਣਜੀਤ ਬਾਵਾ ਵੀ ਪਹੁੰਚੇ ਸਨ ਅਤੇ ਉਨ੍ਹਾਂ ਨੇ ਡਿਪਟੀ ਵੋਹਰਾ ਦੀ ਅਰਥੀ ਨੂੰ ਮੋਢਾ ਵੀ ਦਿੱਤਾ।

ਇਸ ਦੌਰਾਨ ਰਣਜੀਤ ਬਾਵਾ ਤਾਂਹਾ ਮਾਰ ਕੇ ਰੋਂਦੇ ਨਜ਼ਰ ਆਏ। ਰਣਜੀਤ ਬਾਵਾ ਨੇ ਅਪਣੇ ਨਾਲ-ਨਾਲ ਵੋਹਰਾ ਦੇ ਪਰਿਵਾਰ ਵਾਲਿਆਂ ਨੂੰ ਵੀ ਹੌਂਸਲਾ ਦਿੱਤਾ ਤੇ ਉਨ੍ਹਾਂ ਦਾ ਹਮੇਸ਼ਾ ਸਾਥ ਦੇਣ ਦੀ ਗੱਲ ਕਹੀ।

ਮੈਨੇਜਰ ਡਿਪਟੀ ਵੋਹਰਾ ਦੀ ਮੌਤ 'ਤੇ ਰਣਜੀਤ ਬਾਵਾ ਨੇ ਦੁੱਖ ਪ੍ਰਗਟਾਉਂਦਿਆਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, ''ਮੇਰਾ ਭਰਾ ਡਿਪਟੀ ਵੋਹਰਾ ਇਸ ਦੁਨੀਆ ਨੂੰ ਛੱਡ ਕੇ ਚਲਾ ਗਿਆ , ਭਰਾ ਹਾਲੇ ਅਸੀ ਬਹੁਤ ਕੰਮ ਕਰਨਾ ਸੀ, ਬਹੁਤ ਅੱਗੇ ਜਾਣਾ ਸੀ 🙏🏻ਸਾਡੀ 20 ਸਾਲ ਦੀ ਯਾਰੀ ਨੂੰ ਤੋੜ ਗਿਆ ਯਾਰਾ 🙏🏻ਮੈ ਕਿੱਥੋ ਲੱਭੂ ਤੇਰੇ ਵਰਗਾ ਇਮਾਨਦਾਰ , ਦਲੇਰ ਤੇ ਦਿਲ ਦਾ ਰਾਜਾ ਭਰਾ 🙏🏻ਅਲਵਿਦਾ ਭਰਾ 🙏🏻ਮੇਰੀ ਸੱਜੀ ਬਾਂਹ ਭੱਜ ਗਈ ਅੱਜ ਮਾੜਾ ਕੀਤਾ ਰੱਬਾ ਬਹੁਤ।''


ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।
ਦਿੱਲੀ ਦੀ ਕੁੜੀ ਲਈ ਅਕਸ਼ੈ ਕੁਮਾਰ ਨੇ ਵਧਾਇਆ ਮਦਦ ਦਾ ਹੱਥ, ਇਲਾਜ ਲਈ ਦਿੱਤੇ 15 ਲੱਖ
NEXT STORY