ਐਂਟਰਟੇਨਮੈਂਟ ਡੈਸਕ - ਪੰਜਾਬੀ ਗਾਇਕ ਮਨਕੀਰਤ ਔਲਖ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਹ ਹਸਪਤਾਲ 'ਚ ਨਜ਼ਰ ਆ ਰਹੇ ਹਨ। ਇਸ ਦੌਰਾਨ ਮਨਕੀਰਤ ਔਲਖ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀ ਗਈ ਕੁਰਬਾਨੀ ਦੀ ਵਾਰ ਗਾਉਂਦੇ ਹੋਏ ਵੀ ਨਜ਼ਰ ਆ ਰਹੇ ਹਨ।
ਦਰਅਸਲ ਮਨਕੀਰਤ ਔਲਖ ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਦਾ ਹਾਲ ਜਾਨਣ ਲਈ ਹਸਪਤਾਲ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਬਾਬਾ ਜੀ ਦਾ ਹਾਲਚਾਲ ਜਾਣਿਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਤੋਂ ਆਸ਼ੀਰਵਾਦ ਵੀ ਲਿਆ।

ਉਨ੍ਹਾਂ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ, 'ਵਾਹਿਗੁਰੂ ਜੀ ਕਾ ਖਾਲਸਾ ਸ੍ਰੀ ਵਾਹਿਗੁਰੂ ਜੀ ਕੀ ਫਤਿਹ।'

ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਗੰਡੂਆ ਵਾਲੇ ਪਿਛਲੇ ਕੁਝ ਸਮੇਂ ਤੋਂ ਸਰੀਰਕ ਤੌਰ 'ਤੇ ਠੀਕ ਨਹੀਂ ਸਨ।

ਆਪ ਸਭ ਦੀਆਂ ਅਰਦਾਸਾਂ ਸਦਕੇ ਸਤਿਗੁਰੂ ਜੀ ਦੀ ਕਿਰਪਾ ਨਾਲ ਬਾਬਾ ਜੀ ਪਹਿਲਾਂ ਨਾਲੋਂ ਕਾਫ਼ੀ ਤੰਦਰੁਸਤ ਹਨ। ਗੁਰੂ ਸਾਹਿਬ ਬਾਬਾ ਜੀ ਨੂੰ ਚੜ੍ਹਦੀ ਕਲਾ ਬਖਸ਼ਣ।

ਮਨਕੀਰਤ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ, ਜਿਸ 'ਚ 'ਭਾਬੀ', 'ਗੈਂਗਲੈਂਡ', 'ਕੋਕਾ', 'ਮੁੰਡਾ ਬਦਨਾਮ ਹੋ ਗਿਆ' ਸਣੇ ਕਈ ਗੀਤ ਗਾ ਚੁੱਕੇ ਹਨ।

ਹਾਲ ਹੀ 'ਚ ਉਹ ਇੱਕ ਹਰਿਆਣਵੀਂ ਗੀਤ 'ਡਿਫੈਂਡਰ' ਵੀ ਰਿਲੀਜ਼ ਕਰ ਚੁੱਕੇ ਹਨ, ਜਿਸ ਨੂੰ ਸਰੋਤਿਆਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ।



IPL 'ਚ KKR ਦੀ ਹਾਰ 'ਤੇ ਅੱਗ ਬਾਬੂਲਾ ਹੋਏ ਸ਼ਾਹਰੁਖ ਖ਼ਾਨ, ਜੂਹੀ ਚਾਵਲਾ ਨੂੰ ਸ਼ਰੇਆਮ ਕਿਹਾ- ਤੇਰੇ ਨਾਲ ਮੈਚ ਦੇਖਣਾ...
NEXT STORY