ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਮਨਕੀਰਤ ਔਲਖ ਇਨ੍ਹੀਂ ਦਿਨੀਂ ਸੁਰਖ਼ੀਆਂ ’ਚ ਬਣੇ ਹੋਏ ਹਨ। ਮਨਕੀਰਤ ਔਲਖ ਕੋਲੋਂ ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ’ਚ ਪੁੱਛਗਿੱਛ ਕੀਤੀ ਜਾ ਰਹੀ ਹੈ।
ਹਾਲ ਹੀ ’ਚ ਮਨਕੀਰਤ ਔਲਖ ਦੇ ਨਾਲ-ਨਾਲ ਗਾਇਕ ਬੱਬੂ ਮਾਨ ਕੋਲੋਂ ਵੀ ਸਿੱਧੂ ਦੇ ਕਤਲ ਨਾਲ ਸਬੰਧਤ ਕੇਸ ’ਚ ਪੁੱਛਗਿੱਛ ਕੀਤੀ ਗਈ। ਦੱਸ ਦੇਈਏ ਕਿ ਮਨਕੀਰਤ ਔਲਖ ਕੋਲੋਂ ਇਸ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਗਈ ਸੀ ਤੇ ਉਦੋਂ ਮਨਕੀਰਤ ਨੂੰ ਕਲੀਨ ਚਿੱਟ ਵੀ ਮਿਲੀ ਸੀ।
ਇਹ ਖ਼ਬਰ ਵੀ ਪੜ੍ਹੋ : ਪਤਨੀ ਨੂੰ ਯਾਦ ਕਰ ਭਾਵੁਕ ਹੋਏ ਗਾਇਕ ਨਛੱਤਰ ਗਿੱਲ, ਵਿਆਹ ਦੀ ਵਰ੍ਹੇਗੰਢ ਮੌਕੇ ਸਾਂਝੀ ਕੀਤੀ ਇਹ ਖ਼ਾਸ ਪੋਸਟ
ਉਥੇ ਵਿਵਾਦਾਂ ਵਿਚਾਲੇ ਮਨਕੀਰਤ ਔਲਖ ਆਪਣੇ ਪੁੱਤਰ ਇਮਤਿਆਜ਼ ਸਿੰਘ ਔਲਖ ਨੂੰ ਭਾਰਤ ਲੈ ਕੇ ਆਏ ਹਨ। ਇਸ ਦੀ ਇਕ ਵੀਡੀਓ ਮਨਕੀਰਤ ਨੇ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਹੈ।
ਵੀਡੀਓ ਦੀ ਕੈਪਸ਼ਨ ’ਚ ਮਨਕੀਰਤ ਨੇ ਲਿਖਿਆ, ‘‘ਭਾਰਤ ’ਚ ਤੇਰਾ ਸੁਆਗਤ ਹੈ ਪੁੱਤਰ। ਮੇਰੀ ਉਮਰ ਵੀ ਬਾਬਾ ਤੈਨੂੰ ਲਾਵੇ।’’
ਦੱਸ ਦੇਈਏ ਕਿ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਕੁਝ ਗੈਂਗਸਟਰਾਂ ਵਲੋਂ ਦਿੱਤੀਆਂ ਜਾ ਰਹੀਆਂ ਹਨ। ਇਸੇ ਦੇ ਚਲਦਿਆਂ ਮਨਕੀਰਤ ਨੂੰ ਭਾਰੀ ਪੁਲਸ ਸੁਰੱਖਿਆ ਨਾਲ ਇਸ ਵੀਡੀਓ ’ਚ ਦੇਖਿਆ ਜਾ ਸਕਦਾ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਅਦਾਕਾਰਾ ਸਤਿੰਦਰ ਸੱਤੀ ਨੇ ਦੋਸਤਾਂ ਤੇ ਪਰਿਵਾਰ ਵਾਲਿਆਂ ਨਾਲ ਇੰਝ ਮਨਾਇਆ ਬਰਥਡੇ, ਵੇਖੋ ਤਸਵੀਰਾਂ
NEXT STORY