ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਮਸਤਾਨੇ’ 25 ਅਗਸਤ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦੀ ਐਡਵਾਂਸ ਬੁਕਿੰਗ ‘ਬੁੱਕ ਮਾਈ ਸ਼ੋਅ’ ’ਤੇ ਖੁੱਲ੍ਹ ਚੁੱਕੀ ਹੈ।
ਇਸ ਦੇ ਚਲਦਿਆਂ ਲੋਕ ਫ਼ਿਲਮ ਪ੍ਰਤੀ ਆਪਣਾ ਪਿਆਰ ਜ਼ਾਹਿਰ ਕਰ ਰਹੇ ਹਨ। ਹੁਣ ਤਕ ‘ਮਸਤਾਨੇ’ ਫ਼ਿਲਮ ਨੂੰ ਲੈ ਕੇ ‘ਬੁੱਕ ਮਾਈ ਸ਼ੋਅ’ ’ਤੇ 30 ਹਜ਼ਾਰ ਤੋਂ ਵੱਧ ਇੰਟਰਸਟ ਦਰਜ ਕੀਤੇ ਜਾ ਚੁੱਕੇ ਹਨ, ਜਿਸ ਤੋਂ ਸਾਫ ਹੈ ਕਿ ਲੋਕ ਇਸ ਫ਼ਿਲਮ ਨੂੰ ਲੈ ਕੇ ਕਿੰਨੇ ਉਤਸ਼ਾਹਿਤ ਹਨ।
ਇਹ ਖ਼ਬਰ ਵੀ ਪੜ੍ਹੋ : ਬਨੀਤਾ ਸੰਧੂ ਨੇ ਏ. ਪੀ. ਢਿੱਲੋਂ ਨਾਲ ਰਿਲੇਸ਼ਨਸ਼ਿਪ ਦੀ ਕੀਤੀ ਪੁਸ਼ਟੀ, ਤਸਵੀਰਾਂ ਸਾਂਝੀਆਂ ਕਰ ਲਿਖੀ ਖ਼ਾਸ ਗੱਲ
‘ਮਸਤਾਨੇ’ ਫ਼ਿਲਮ ਨੂੰ ਸ਼ਰਨ ਆਰਟ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ। ਫ਼ਿਲਮ ਨੂੰ ਮਨਪ੍ਰੀਤ ਜੌਹਲ, ਆਸ਼ੂ ਮੁਨੀਸ਼ ਸਾਹਨੀ, ਕਰਮਜੀਤ ਸਿੰਘ ਜੌਹਲ ਤੇ ਰਾਜਵਿੰਦਰ ਸਿੰਘ ਢਿੱਲੋਂ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।
ਦੱਸ ਦੇਈਏ ਕਿ ‘ਮਸਤਾਨੇ’ ਫ਼ਿਲਮ ’ਚ ਤਰਸੇਮ ਜੱਸੜ ਤੋਂ ਇਲਾਵਾ ਸਿੰਮੀ ਚਾਹਲ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬਨਿੰਦਰ ਬੰਨੀ, ਹਨੀ ਮੱਟੂ, ਰਾਹੁਲ ਦੇਵ, ਅਵਤਾਰ ਗਿੱਲ ਤੇ ਆਰਿਫ ਜ਼ਕਾਰੀਆ ਵੀ ਅਹਿਮ ਭੂਮਿਕਾਵਾਂ ’ਚ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਤੁਸੀਂ ‘ਮਸਤਾਨੇ’ ਫ਼ਿਲਮ ਨੂੰ ਲੈ ਕੇ ਕਿੰਨੇ ਉਤਸ਼ਾਹਿਤ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।
ਮਸ਼ਹੂਰ ਅਦਾਕਾਰ ਪੰਕਜ ਤ੍ਰਿਪਾਠੀ ਦੇ ਪਿਤਾ ਦਾ ਹੋਇਆ ਦਿਹਾਂਤ, 99 ਸਾਲ ਦੀ ਉਮਰ ’ਚ ਲਿਆ ਆਖਰੀ ਸਾਹ
NEXT STORY