ਜਲੰਧਰ (ਵੈੱਬ ਡੈਸਕ) : ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤ ਨੂੰ ਯਾਦ ਕਰਦਿਆਂ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਦੀ ਚਰਚਾ ਹਰ ਪਾਸੇ ਹੋਣ ਲੱਗੀ ਹੈ। ਦਰਅਸਲ, ਚਰਨ ਕੌਰ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਚ ਸਿੱਧੂ ਦੀ ਇਕ ਤਸਵੀਰ ਸਾਂਝੀ ਕੀਤੀ ਹੈ।

ਦੱਸ ਦਈਏ ਕਿ ਮਾਤਾ ਚਰਨ ਕੌਰ ਨੇ ਤਸਵੀਰ ਨਾਲ ਲਿਖਿਆ ਹੋਇਆ ਹੈ, ''ਕਿਸੇ ਦੇ ਮੌਜ਼ੂਦ ਨਾ ਹੋਣ ਤੋਂ ਬਾਅਦ ਵੀ ਜਦੋਂ ਉਸ ਦਾ ਇੰਨਾ ਖੌਫ਼ ਹੋਵੇ ਕਿ ਸਭ ਰੁਕ ਜਾਵੇ। ਉਸ ਨੂੰ ਰੱਬ ਨਹੀਂ ਤਾਂ ਹੋਰ ਕੀ ਕਹੋਗੇ? ਮੈਨੂੰ ਆਪਣੇ ਪੁੱਤ 'ਤੇ ਮਾਣ ਹੈ। ਇਹੀ ਹੈ ਤੇਰੀ ਕਮਾਈ ਤੇ ਸਾਡਾ ਮਾਣ''
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦਿਨ ਤੋਂ ਲੈ ਕੇ ਮੂਸੇਵਾਲਾ ਦੇ ਮਾਪਿਆਂ ਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਉਸ ਨੂੰ ਇਨਸਾਫ਼ ਦਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨੀਂ ਮਾਨਸਾ ਦੀ ਇਕ ਅਦਾਲਤ ਵੱਲੋਂ ਇਸ ਕਤਲਕਾਂਡ ਵਿਚ 27 ਦੋਸ਼ੀਆਂ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਸਨ। ਇਸ ਮਗਰੋਂ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਅੱਜ ਉਨ੍ਹਾਂ ਦੇ ਦਿਲ ਨੂੰ ਕੁੱਝ ਸਕੂਨ ਮਿਲਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸੂਫ਼ੀ ਗਾਇਕਾ ਜੋਤੀ ਨੂਰਾਂ ਦੀ ਸਾਬਕਾ ਪਤੀ ਨਾਲ ਮੁੜ ਖੜਕੀ, ਕਹਿੰਦਾ- ਅਸ਼ਲੀਲ ਵੀਡੀਓ ਕਰਦੂੰ ਲੀਕ
NEXT STORY