ਚੰਡੀਗੜ੍ਹ (ਜ. ਬ.)– ਆਉਣ ਵਾਲੀ ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਨਾਲ ਝੂਮਣ ਲਈ ਤਿਆਰ ਹੋ ਜਾਓ, ਜੋ ਕਿ 20 ਅਕਤੂਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਲਈ ਤਿਆਰ ਹੈ। ਅਮਰਦੀਪ ਗਰੇਵਾਲ ਵਲੋਂ ਬਣਾਈ ਗਈ ਇਹ ਫ਼ਿਲਮ ਹਾਸੇ, ਡਰਾਮੇ, ਜਜ਼ਬਾਤਾਂ ਤੇ ਚਾਰਟ-ਟੋਪਿੰਗ ਮਿਊਜ਼ਿਕ ਹਿੱਟਸ ਦਾ ਇਕ ਵਧੀਆ ਮਿਸ਼ਰਣ ਪੇਸ਼ ਕਰਨ ਦਾ ਵਾਅਦਾ ਕਰਦੀ ਹੈ।
ਫ਼ਿਲਮ ‘ਮੌਜਾਂ ਹੀ ਮੌਜਾਂ’ ਨੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਪੰਜਾਬੀ ਮਨੋਰੰਜਨ ਜਗਤ ’ਚ ਆਪਣੇ ਨਵੇਂ ਸਾਊਂਡ ਟ੍ਰੈਕਸ ਨਾਲ ਇੰਡਸਟਰੀ ’ਚ ਤੂਫ਼ਾਨ ਲਿਆਂਦਾ ਹੈ। ਗੀਤ ‘ਦਿਲ ਮੰਗਦਾ’ ਨੇ 5.5 ਮਿਲੀਅਨ ਵਿਊਜ਼, ‘ਪੈੱਗ ਪਾ’ ਨੂੰ 9.5 ਮਿਲੀਅਨ ਵਿਊਜ਼ ਤੇ ਮਨਮੋਹਕ ‘ਮੌਜਾਂ ਹੀ ਮੌਜਾਂ’ ਟਾਈਟਲ ਟਰੈਕ ਨੂੰ 6 ਮਿਲੀਅਨ ਵਿਊਜ਼ ਨਾਲ ਦਰਸ਼ਕ ਬੇਹੱਦ ਪਸੰਦ ਕਰ ਰਹੇ ਹਨ। ਹਰ ਕੋਈ ਫ਼ਿਲਮ ਦੇ ਗੀਤਾਂ ਦੀ ਤਾਰੀਫ਼ ਕਰ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਮਹਾਦੇਵ ਸੱਟਾ ਸਕੈਮ ’ਚ ਰਣਬੀਰ ਹੀ ਨਹੀਂ, 17 ਕਲਾਕਾਰ ਤੇ 100 ਤੋਂ ਵੱਧ ਪ੍ਰਭਾਵਸ਼ਾਲੀ ਲੋਕ ਵੀ ED ਦੀ ਰਡਾਰ ’ਤੇ
‘ਮੌਜਾਂ ਹੀ ਮੌਜਾਂ’ ਫ਼ਿਲਮ ਇਕੱਲੀ ਮਿਊਜ਼ਿਕ ਬਾਰੇ ਨਹੀਂ ਹੈ। ਇਹ ਇਕ ਕਾਮੇਡੀ-ਡਰਾਮਾ ਫ਼ਿਲਮ ਹੈ, ਜੋ ਆਪਣੇ ਕਮਾਲ ਦੇ ਚੁਟਕਲਿਆਂ, ਮਜ਼ੇਦਾਰ ਸਥਿਤੀਆਂ ਤੇ ਇਕ ਸ਼ਾਨਦਾਰ ਸਮੂਹ ਕਾਸਟ ਨਾਲ ਸ਼ੁਰੂ ਤੋਂ ਅਖੀਰ ਤੱਕ ਤੁਹਾਡਾ ਮਨੋਰੰਜਨ ਕਰੇਗੀ।
ਫ਼ਿਲਮ ਦੀ ਕਹਾਣੀ ਤੇ ਸਕ੍ਰੀਨਪਲੇ ਵੈਭਵ ਸੁਮਨ ਤੇ ਸ਼੍ਰੇਆ ਸ਼੍ਰੀਵਾਸਤਵ ਵਲੋਂ ਲਿਖੇ ਗਏ ਹਨ। ਡਾਇਲਾਗਸ ਨਰੇਸ਼ ਕਥੂਰੀਆ ਵਲੋਂ ਲਿਖੇ ਗਏ ਹਨ, ਈਸਟ ਸਨਸ਼ਾਈਨ ਪ੍ਰੋਡਕਸ਼ਨਜ਼ ਵਲੋਂ ਪੇਸ਼ ਇਸ ਫ਼ਿਲਮ ਨੂੰ ਓਮਜੀ ਗਰੁੱਪ ਵਲੋਂ ਦੁਨੀਆ ਭਰ ’ਚ ਰਿਲੀਜ਼ ਕੀਤਾ ਜਾਵੇਗਾ।
ਗਿੱਪੀ ਗਰੇਵਾਲ ਨੇ ਆਪਣਾ ਉਤਸ਼ਾਹ ਸਾਂਝਾ ਕਰਦਿਆਂ ਕਿਹਾ ਕਿ ‘ਮੌਜਾਂ ਹੀ ਮੌਜਾਂ’ ਮੇਰੇ ਦਿਲ ਦੇ ਬਹੁਤ ਨੇੜੇ ਹੈ। ਇਹ ਫ਼ਿਲਮ ਇਕ ਮਿਊਜ਼ਿਕ ਤੇ ਕਾਮੇਡੀ ਭਰਪੂਰ ਹੈ, ਜੋ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰੇਗੀ। ਨਿਰਮਾਤਾ ਅਮਰਦੀਪ ਗਰੇਵਾਲ ਨੇ ਆਪਣਾ ਉਤਸ਼ਾਹ ਸਾਂਝਾ ਕਰਦਿਆਂ ਕਿਹਾ ਕਿ ਅਸੀਂ ਪੂਰੀ ਲਗਨ ਤੇ ਮਿਹਨਤ ਨਾਲ ਫ਼ਿਲਮ ‘ਮੌਜਾਂ ਹੀ ਮੌਜਾਂ’ ਦਾ ਨਿਰਮਾਣ ਕੀਤਾ ਹੈ। ਇਹ ਪ੍ਰਾਜੈਕਟ ਮੇਰੇ ਦਿਲ ਦੇ ਬਹੁਤ ਨੇੜੇ ਹੈ। ਅਸੀਂ ਇਸ ਕਹਾਣੀ ਨੂੰ ਸਾਰਿਆਂ ਨਾਲ ਸਾਂਝਾ ਕਰਨ ਲਈ ਇੰਤਜ਼ਾਰ ਨਹੀਂ ਕਰ ਸਕਦੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਸੁਕੇਸ਼ ਦੀ ਮੀਕਾ ਨੂੰ ਸਿੱਧੀ ਚਿਤਾਵਨੀ– ‘ਅਗਲੀ ਵਾਰ ਭੁਗਤਣਾ ਪਵੇਗਾ ਨਤੀਜਾ’, ਜਾਣੋ ਪੂਰਾ ਮਾਮਲਾ
NEXT STORY