ਮੁੰਬਈ: ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਐਕਟਿਵ ਸਿਤਾਰਿਆਂ ’ਚੋਂ ਇਕ ਹੈ।ਮੌਨੀ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰਾ ਆਪਣੀ ਅਦਾਕਾਰੀ ਨਾਲ ਡਰੈੱਸਿੰਗ ਸੈਂਸ ਲਈ ਵੀ ਮਸ਼ਹੂਰ ਹੈ। ਹਾਲ ਹੀ ’ਚ ਅਦਾਕਾਰਾ ਨੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ, ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।
ਅਦਾਕਾਰਾ ਦੀਆਂ ਵੱਖ-ਵੱਖ ’ਚ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹਾਲ ਹੀ ’ਚ ਮੌਨੀ ਦੀਆਂ ਤਸਵੀਰਾਂ ਸ਼ਿਮਰੀ ਬਲੈਕ ਅਤੇ ਵਾਈਟ ਸਿਲਵਰ ਡਰੈੱਸ ’ਚ ਨਜ਼ਰ ਆ ਰਹੀਆਂ ਹਨ। ਇਸ ਦੇ ਨਾਲ ਅਦਾਕਾਰਾ ਨੇ ਹੀਲ ਪਾਈ ਹੈ। ਮੌਨੀ ਨੇ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।
ਕੰਨਾਂ ਦੇ ਝੁਮਕੇ ਅਦਾਕਾਰਾ ਦੀ ਲੁੱਕ ਨੂੰ ਚਾਰ-ਚੰਨ ਲਗਾ ਰਹੇ ਹਨ। ਇਸ ਲੁੱਕ ’ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ।ਮੌਨੀ ਦੀਆਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ’ਤੇ ਬੇਹੱਦ ਪਿਆਰ ਲੁੱਟਾ ਰਹੇ ਹਨ। ਕੈਮਰੇ ਸਾਹਮਣੇ ਅਦਾਕਾਰਾ ਹੈਰਾਨ ਕਰ ਦੇਣ ਵਾਲੇ ਪੋਜ਼ ਦੇ ਰਹੀ ਹੈ।
ਇਹ ਵੀ ਪੜ੍ਹੋ : ਵਾਈਟ ਸ਼ਾਰਟ ਡਰੈੱਸ ’ਚ ਸ਼ੇਫ਼ਾਲੀ ਜਰੀਵਾਲਾ ਨੇ ਦਿਖਾਏ ਹੁਸਨ ਦੇ ਜਲਵੇ, ਦੇਖੋ ਤਸਵੀਰਾਂ
ਮੌਨੀ ਦੇ ਟੀ.ਵੀ ’ਚ ਕੰਮ ਦੀ ਗੱਸ ਕਰੀਏ ਤਾਂ ਮੌਨੀ ‘ਡਾਂਸ ਇੰਡੀਆ ਡਾਂਸ ਲਿਟਲ ਮਾਸਟਰਜ਼ 5’ ਨੂੰ ਜੱਜ ਕਰਦੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਅਦਾਕਾਰਾ ਫ਼ਿਲਮ ‘ਬ੍ਰਹਮਾਸਤਰ’ ’ਚ ਨਜ਼ਰ ਆਵੇਗੀ।
ਇਹ ਵੀ ਪੜ੍ਹੋ : ਪਤੀ ਨਾਲ ਤਲਾਕ ਦੀਆਂ ਖ਼ਬਰਾਂ ਵਿਚਾਲੇ ਚਾਰੂ ਨੇ ਕਿਹਾ- ‘ਰਿਸ਼ਤੇ ਦੂਰੀ ਨਾਲ ਨਹੀਂ ਘੱਟ ਗੱਲਬਾਤ ਨਾਲ ਖ਼ਤਮ ਹੁੰਦੇ ਹਨ’
ਇਸ ਫ਼ਿਲਮ ’ਚ ਅਦਾਕਾਰਾ ਨਾਲ ਅਮਿਤਾਭ ਬੱਚਨ, ਰਣਬੀਰ ਕਪੂਰ ਅਤੇ ਆਲੀਆ ਭੱਟ ਨਜ਼ਰ ਆਵੇਗੀ। ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਨਿਰਦੇਸ਼ਿਤ ਕੀਤਾ ਹੈ।
‘ਬ੍ਰਹਮਾਸਤਰ’ 9 ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ। ਹਾਲ ਹੀ ਫ਼ਿਲਮ ’ਚ ਮੌਨੀ ਦੀ ਪਹਿਲੀ ਲੁੱਕ ਸਾਹਮਣੇ ਆਈ ਹੈ। ਪੋਸਟਰ ’ਚ ਮੌਨੀ ਕਾਫ਼ੀ ਖ਼ਤਰਨਾਕ ਲੱਗ ਰਹੀ ਸੀ। ਇਸ ਪੋਸਟਰ ਨੂੰ ਪ੍ਰਸ਼ੰਸਕਾਂ ਨੇ ਕਾਫ਼ੀ ਪਸੰਦ ਕੀਤਾ ਹੈ।
ਬ੍ਰਿਟੇਨ ਦੀ ਖੁਸ਼ੀ ਪਟੇਲ ਨੇ ਜਿੱਤਿਆ ਮਿਸ ਇੰਡੀਆ ਵਰਲਡਵਾਈਡ 2022 ਦਾ ਖ਼ਿਤਾਬ
NEXT STORY