ਚੰਡੀਗੜ੍ਹ (ਬਿਊਰੋ)-ਪੰਜਾਬੀ ਗਾਇਕਾ ਮਿਸ ਪੂਜਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਵੀਡੀਓਜ਼ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਉਨ੍ਹਾਂ ਨੇ ਆਪਣੀ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ, ਜਿਸ ਉਹ ਆਪਣੇ ਭਤੀਜੇ ਅਵਨੂਰ ਸਿੰਘ ਦੇ ਨਾਲ ਨਜ਼ਰ ਆ ਰਹੀ ਹੈ।
ਮਿਸ ਪੂਜਾ ਆਪਣੇ ਭਤੀਜੇ ਦੇ ਨਾਲ ਪੰਜਾਬੀ ਗੀਤ ‘Majhail vs Malvain’ ਉੱਤੇ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਭੂਆ-ਭਤੀਜੇ ਦਾ ਇਹ ਕਿਊਟ ਅੰਦਾਜ਼ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ।
ਦੱਸ ਦਈਏ ਮਿਸ ਪੂਜਾ ਬਹੁਤ ਜਲਦ ਆਪਣੇ ਨਵੇਂ ਗੀਤ 'ਜੁਰਾਬਾਂ' ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਵੇਗੀ। ਗਾਇਕਾ ਮਿਸ ਪੂਜਾ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਰਿਕਾਰਡ ਵੀ ਆਪਣਾ ਨਾਂਅ ਦਰਜ ਕਰਵਾਇਆ ਹੈ। ਹਾਲ ਹੀ ‘ਚ ਮਿਸ ਪੂਜਾ ਨੂੰ ਹਿੰਦੁਸਤਾਨ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
ਦਿਲੀਪ ਕੁਮਾਰ ਦੀ ਸਿਹਤ ਸਥਿਰ, ਹਸਪਤਾਲ ਮਿਲਣ ਪਹੁੰਚੇ ਸ਼ਰਦ ਪਵਾਰ
NEXT STORY