ਮੁੰਬਈ (ਬਿਊਰੋ) : ਹਾਲ ਹੀ 'ਚ ਐਲਾਨ ਕੀਤਾ ਗਿਆ ਹੈ ਕਿ ਦਿੱਗਜ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ 'ਦਾਦਾ ਸਾਹਿਬ ਫਾਲਕੇ ਪੁਰਸਕਾਰ' ਨਾਲ ਸਨਮਾਨਿਤ ਕੀਤਾ ਜਾਵੇਗਾ। ਮਿਥੁਨ ਨੂੰ 8 ਅਕਤੂਬਰ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਹਾਲ ਹੀ 'ਚ ਅਦਾਕਾਰ ਨੇ ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ, ''ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ ਮੈਨੂੰ ਇੰਨੇ ਵੱਡੇ ਸਨਮਾਨ ਨਾਲ ਸਨਮਾਨਿਤ ਕੀਤਾ ਜਾਵੇਗਾ।''
ਮਿਥੁਨ ਚੱਕਰਵਰਤੀ ਨੇ ਦਿੱਤੀ ਇਹ ਪ੍ਰਤੀਕਿਰਿਆ
ਜਦੋਂ ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਪੁੱਛਿਆ ਗਿਆ, ਸਰ, ਤੁਹਾਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਿਲਣ 'ਤੇ ਕਿਵੇਂ ਮਹਿਸੂਸ ਹੋ ਰਿਹਾ ਹੈ? ਇਸ 'ਤੇ ਉਨ੍ਹਾਂ ਨੇ ਜਵਾਬ ਦਿੱਤਾ, ''ਮੇਰੇ ਕੋਲ ਸ਼ਬਦ ਨਹੀਂ ਹਨ, ਨਾ ਮੈਂ ਹੱਸ ਸਕਦਾ ਹਾਂ ਅਤੇ ਨਾ ਹੀ ਰੋ ਸਕਦਾ ਹਾਂ। ਮੈਂ ਕੋਲਕਾਤਾ ਦੇ ਇੱਕ ਛੋਟੇ ਜਿਹੇ ਇਲਾਕੇ ਤੋਂ ਆਇਆ ਹਾਂ। ਮੈਂ ਕਦੇ ਨਹੀਂ ਸੋਚਿਆ ਸੀ ਕਿ ਮੈਨੂੰ ਇੰਨੇ ਵੱਡੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਮੈਂ ਸਿਰਫ਼ ਇੰਨਾ ਹੀ ਕਹਿ ਸਕਦਾ ਹਾਂ ਕਿ ਮੈਂ ਇਹ ਸਨਮਾਨ ਆਪਣੇ ਪਰਿਵਾਰ ਅਤੇ ਆਪਣੇ ਸਾਰੇ ਪ੍ਰਸ਼ੰਸਕਾਂ ਨੂੰ ਸਮਰਪਿਤ ਕਰਨ ਜਾ ਰਿਹਾ ਹਾਂ।''

ਇਸ ਦਿਨ ਸਨਮਾਨਿਤ ਹੋਣਗੇ ਮਿਥੁਨ
ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਐਕਸ ਹੈਂਡਲ 'ਤੇ ਘੋਸ਼ਣਾ ਕੀਤੀ ਕਿ ਅਨੁਭਵੀ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੇ ਲਿਖਿਆ ਹੈ ਕਿ ਅਦਾਕਾਰ ਨੂੰ 8 ਅਕਤੂਬਰ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

1 ਸਾਲ 'ਚ ਕੀਤੀਆਂ ਸਨ 19 ਫ਼ਿਲਮਾਂ
ਦੱਸ ਦੇਈਏ ਕਿ ਮਿਥੁਨ ਨੇ ਸਾਲ 1976 'ਚ ਫ਼ਿਲਮ 'ਮ੍ਰਿਗਯਾ' ਨਾਲ ਸਿਨੇਮਾ 'ਚ ਐਂਟਰੀ ਕੀਤੀ ਸੀ, ਜਿਸ ਲਈ ਮਿਥੁਨ ਨੂੰ ਬੈਸਟ ਐਕਟਰ ਦਾ ਨੈਸ਼ਨਲ ਐਵਾਰਡ ਮਿਲਿਆ ਸੀ। ਮਿਥੁਨ ਨੇ ਆਪਣੇ ਕਰੀਅਰ 'ਚ ਹੁਣ ਤੱਕ 250 ਤੋਂ ਜ਼ਿਆਦਾ ਫ਼ਿਲਮਾਂ ਕੀਤੀਆਂ ਹਨ। ਸਾਲ 1989 'ਚ ਉਨ੍ਹਾਂ ਨੇ ਲਗਾਤਾਰ 19 ਫ਼ਿਲਮਾਂ ਕੀਤੀਆਂ ਸਨ ਅਤੇ ਅੱਜ ਤੱਕ ਉਨ੍ਹਾਂ ਦਾ ਰਿਕਾਰਡ ਕੋਈ ਵੀ ਨਹੀਂ ਤੋੜ ਸਕਿਆ ਹੈ। ਮਿਥੁਨ ਇੱਕ ਰਾਜਨੇਤਾ ਵੀ ਹਨ।
ਇਹ ਖ਼ਬਰ ਵੀ ਪੜ੍ਹੋ - KRK ਦਾ ਗੁਰੂ ਰੰਧਾਵਾ ਨਾਲ ਪਿਆ ਪੰਗਾ, ਗਾਇਕ ਨੂੰ ਬੋਲੇ ਅਪਸ਼ਬਦ, ਕਿਹਾ- 2 ਰੁਪਏ ਦਾ ਐਕਟਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜੈਸਮੀਨ ਭਾਸੀਨ ਨੇ ਪੰਜਾਬੀ ਸੂਟ 'ਚ ਲਗਾਇਆ ਦੇਸੀ ਤੜਕਾ, ਦੇਖੋ ਤਸਵੀਰਾਂ
NEXT STORY