ਜਲੰਧਰ (ਬਿਊਰੋ)– ਪੰਜਾਬੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਤਾਨੀਆ, ਰਾਜ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾੜੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਤੇ ਹਰਦੀਪ ਗਿੱਲ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਮੌਤ ਤੋਂ ਕੁਝ ਘੰਟੇ ਪਹਿਲਾਂ ਹੋਲੀ ਖੇਡ ਰਹੇ ਸਨ ਸਤੀਸ਼ ਕੌਸ਼ਿਕ, ਆਖਰੀ ਪੋਸਟ ਦੇਖ ਨਮ ਹੋਈਆਂ ਅੱਖਾਂ
ਫ਼ਿਲਮ ਨੂੰ ਲੈ ਕੇ ਲੋਕਾਂ ਦੀ ਪ੍ਰਤੀਕਿਰਿਆ ਸਾਹਮਣੇ ਆ ਗਈ ਹੈ। ਲੋਕਾਂ ਵਲੋਂ ਫ਼ਿਲਮ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਕੀ ਕਹਿਣਾ ਹੈ ਫ਼ਿਲਮ ਦੇਖ ਕੇ ਆਏ ਦਰਸ਼ਕਾਂ ਦਾ? ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਦੇਖੋ ਰੀਵਿਊ–
ਫ਼ਿਲਮ ਨੂੰ ਪੰਕਜ ਬੱਤਰਾ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਰਾਕੇਸ਼ ਧਵਨ ਵਲੋਂ ਲਿਖੀ ਗਈ ਹੈ। ਫ਼ਿਲਮ ਨੂੰ ਜ਼ੀ ਸਟੂਡੀਓਜ਼ ਤੇ ਪੰਕਜ ਬੱਤਰਾ ਫਿਲਮਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।
ਨੋਟ– ‘ਮਿੱਤਰਾਂ ਦਾ ਨਾਂ ਚੱਲਦਾ’ ਫ਼ਿਲਮ ਤੁਹਾਨੂੰ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।
ਸਤੀਸ਼ ਕੌਸ਼ਿਕ ਦੇ ਦਿਹਾਂਤ ’ਤੇ ਸ਼ੋਕ ਦੀ ਲਹਿਰ, ਪੀ. ਐੱਮ. ਮੋਦੀ ਤੋਂ ਲੈ ਕੇ ਅਕਸ਼ੇ ਕੁਮਾਰ ਤਕ ਨੇ ਦਿੱਤੀ ਸ਼ਰਧਾਂਜਲੀ
NEXT STORY