ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਅਤੇ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ (MLA) ਸ੍ਰ. ਬਲਕਾਰ ਸਿੰਘ ਸਿੱਧੂ ਦੇ ਘਰ ਅੱਜ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਬਲਕਾਰ ਸਿੱਧੂ ਦੀ ਬੇਟੀ ਅੱਜ ਅੰਗਦ ਸਿੰਘ ਢਿੱਲੋਂ ਨਾਲ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝ ਗਈ ਹੈ। ਇਸ ਹਾਈ-ਪ੍ਰੋਫਾਈਲ ਵਿਆਹ ਸਮਾਗਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਅਸੀਸਾਂ
ਚੰਡੀਗੜ੍ਹ ਵਿਖੇ ਹੋਏ ਇਸ ਸ਼ਾਨਦਾਰ ਵਿਆਹ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੁੱਖ ਮੰਤਰੀ ਨੇ ਨਵ-ਵਿਆਹੀ ਜੋੜੀ ਨੂੰ ਆਪਣੀਆਂ ਅਸੀਸਾਂ ਦਿੱਤੀਆਂ ਅਤੇ ਵਿਧਾਇਕ ਬਲਕਾਰ ਸਿੱਧੂ ਦੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ।

ਸਿਆਸੀ ਅਤੇ ਕਲਾ ਜਗਤ ਦੀਆਂ ਹਸਤੀਆਂ ਦਾ ਲੱਗਿਆ ਜਮਾਵੜਾ
ਬਲਕਾਰ ਸਿੱਧੂ ਜੋ ਕਿ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਪੰਜਾਬੀ ਗਾਇਕੀ ਦਾ ਇੱਕ ਵੱਡਾ ਨਾਮ ਰਹੇ ਹਨ, ਉਨ੍ਹਾਂ ਦੀ ਬੇਟੀ ਦੇ ਵਿਆਹ ਵਿੱਚ ਸਿਆਸੀ ਆਗੂਆਂ ਦੇ ਨਾਲ-ਨਾਲ ਕਲਾ ਜਗਤ ਦੀਆਂ ਕਈ ਪ੍ਰਮੁੱਖ ਹਸਤੀਆਂ ਨੇ ਵੀ ਹਾਜ਼ਰੀ ਲਗਵਾਈ। ਸਮਾਗਮ ਦੌਰਾਨ ਮੁੱਖ ਮੰਤਰੀ ਮਾਨ ਦੀ ਮੌਜੂਦਗੀ ਨੇ ਪ੍ਰੋਗਰਾਮ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ।
ਨਵ-ਵਿਆਹੀ ਜੋੜੀ ਨੂੰ ਸ਼ੁਭਕਾਮਨਾਵਾਂ ਦੇਣ ਲਈ ਵੱਖ-ਵੱਖ ਪਾਰਟੀਆਂ ਦੇ ਵਿਧਾਇਕ ਅਤੇ ਹੋਰ ਪਤਵੰਤੇ ਸੱਜਣ ਵੀ ਪਹੁੰਚੇ ਹੋਏ ਸਨ, ਜਿਨ੍ਹਾਂ ਨੇ ਬਲਕਾਰ ਸਿੱਧੂ ਨੂੰ ਉਨ੍ਹਾਂ ਦੀ ਬੇਟੀ ਦੇ ਨਵੇਂ ਜੀਵਨ ਦੀ ਸ਼ੁਰੂਆਤ ਲਈ ਵਧਾਈਆਂ ਦਿੱਤੀਆਂ।
'ਮੇਰੇ ਕਮਰੇ 'ਚ...', ਮਸ਼ਹੂਰ ਹਾਲੀਵੁੱਡ ਅਦਾਕਾਰ Will Smith 'ਤੇ ਬੰਦੇ ਨੇ ਲਾਏ ਯੌਨ ਸ਼ੋਸ਼ਣ ਦੇ ਦੋਸ਼
NEXT STORY