ਮੁੰਬਈ- ਅਦਾਕਾਰਾ ਮੋਨਾਲਿਸਾ ਆਪਣੀ ਲੁੱਕ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿੰਦੀ ਹੈ। ਅਦਾਕਾਰਾ ਆਪਣੇ ਵੱਖਰੇ-ਵੱਖਰੇ ਲੁੱਕ ਦੀਆਂ ਤਸਵੀਰਾਂ ਅਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਵੀ ਸ਼ੇਅਰ ਕਰਦੀ ਰਹਿੰਦੀ ਹੈ।
ਹਾਲ ਹੀ 'ਚ ਅਦਾਕਾਰਾ ਨੇ ਪਿੰਕ ਸਾੜੀ 'ਚ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਬੇਹੱਦ ਪਸੰਦ ਕੀਤੀਆਂ ਜਾ ਰਹੀਆਂ ਹਨ।
ਲੁੱਕ ਦੀ ਗੱਲ ਕਰੀਏ ਤਾਂ ਮੋਨਾਲਿਸਾ ਪਿੰਕ ਸਾੜੀ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਮੈਚਿੰਗ ਚੂੜੀਆਂ ਪਾਈਆਂ ਹੋਈਆਂ ਹਨ। ਮਾਂਗ 'ਚ ਸਿੰਦੂਰ ਅਤੇ ਕੰਨਾਂ 'ਚ ਝੂਮਕੇ ਪਹਿਨੇ ਹੋਏ ਹਨ। ਅਦਾਕਾਰਾ ਨੇ ਵਾਲਾਂ ਨੂੰ ਖੁੱਲਾ ਛੱਡਿਆ ਹੋਇਆ ਹੈ।
ਇਸ ਲੁੱਕ 'ਚ ਅਦਾਕਾਰਾ ਬਹੁਤ ਖੂਬਸੂਰਤ ਲੱਗ ਰਹੀ ਹੈ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਿਆਰ ਦੇ ਰਹੇ ਹਨ।
ਕੰਮ ਦੀ ਗੱਲ ਕਰੀਏ ਤਾਂ ਮੋਨਾਲਿਸਾ ਬਹੁਤ ਜਲਦ 'ਰਾਤਰੀ ਕੇ ਯਾਤਰੀ' ਵੈੱਬ ਸੀਰੀਜ਼ 'ਚ ਨਜ਼ਰ ਆਉਣ ਵਾਲੀ ਹੈ। ਇਸ ਸਮੇਂ ਅਦਾਕਾਰਾ ਸ਼ੋਅ 'Ankahee Dastaan' 'ਚ ਦਿਖਾਈ ਦੇ ਰਹੀ ਹੈ।
ਕੋਰਟ ਮੈਰਿਜ ਤੋਂ ਪਹਿਲਾਂ ਸਾਹਮਣੇ ਆਈਆਂ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਦੀਆਂ ਇਹ ਵੀਡੀਓਜ਼
NEXT STORY