ਮਾਨਸਾ (ਸੰਦੀਪ ਮਿੱਤਲ) - ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿਚ ਬੁੱਧਵਾਰ ਨੂੰ ਮਾਨਸਾ ਪੁਲਸ ਨੇ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਘੰਟਿਆਂਬੱਧੀ ਪੁੱਛਗਿੱਛ ਕੀਤੀ। ਪੁਲਸ ਨੇ ਬੱਬੂ ਮਾਨ ਤੋਂ 2 ਘੰਟੇ ਅਤੇ ਮਨਕੀਰਤ ਔਲਖ ਤੋਂ 1 ਘੰਟਾ ਪੁੱਛਗਿੱਛ ਕੀਤੀ ਪਰ ਪੁਲਸ ਨੇ ਇਸ ਸਬੰਧੀ ਕੋਈ ਖ਼ੁਲਾਸਾ ਨਹੀਂ ਕੀਤਾ।
ਇਸ ਪੂਰੀ ਪੁੱਛਗਿੱਛ ਨੂੰ ਗੁਪਤ ਰੱਖਿਆ ਗਿਆ ਅਤੇ ਮੀਡੀਆ ਕਰਮਚਾਰੀਆਂ ਤੋਂ ਵੀ ਦੂਰੀ ਬਣਾਈ ਗਈ। ਸਖਤ ਸੁਰੱਖਿਆ ਪ੍ਰਬੰਧਾਂ ਹੇਠ ਦੋਵੇਂ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਬੁੱਧਵਾਰ ਨੂੰ ਦੁਪਹਿਰ ਕਰੀਬ 3 ਵਜੇ ਮਾਨਸਾ ਸੀ. ਆਈ. ਏ. ਸਟਾਫ਼ ਪਹੁੰਚੇ। ਪੁਲਸ ਨੇ ਪਹਿਲਾਂ ਮਨਕੀਰਤ ਔਲਖ ਤੋਂ ਪੁੱਛਗਿੱਛ ਕੀਤੀ ਅਤੇ ਬਾਅਦ ਵਿਚ ਬੱਬੂ ਮਾਨ ਨੂੰ ਵੀ ਸਵਾਲ ਜਵਾਬ ਕੀਤੇ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੇ ਪਿਤਾ ਬਲਕੌਰ ਸਿੰਘ ਨੇ ਪੁਲਸ ਕੋਲ ਸ਼ੰਕਾ ਜ਼ਾਹਿਰ ਕੀਤੀ ਸੀ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਪਿੱਛੇ ਸੰਗੀਤ ਜਗਤ ਨਾਲ ਜੁੜੇ ਵਿਅਕਤੀਆਂ ਦਾ ਹੱਥ ਹੋ ਸਕਦਾ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇ। ਇਸ ਵੇਲੇ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜਾਂਚ ਕਰ ਰਹੀ ‘ਸਿਟ’ ਵੱਲੋਂ ਕੁੱਝ ਦਿਨ ਪਹਿਲਾਂ ਦੋਵੇਂ ਗਾਇਕਾਂ ਨੂੰ ਸੰਮਨ ਜਾਰੀ ਕੀਤੇ ਗਏ ਸਨ, ਜਿਨ੍ਹਾਂ ਤੋਂ ਅੱਜ ਸੁਰੱਖਿਆ ਪ੍ਰਬੰਧਾਂ ਹੇਠ ਪੁੱਛਗਿੱਛ ਕੀਤੀ ਗਈ।
ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ 'ਚ ਜ਼ਰੂਰ ਸਾਂਝੀ ਕਰੋ।
'KGF' ਫੇਮ ਇਸ ਅਦਾਕਾਰ ਦਾ ਹੋਇਆ ਦਿਹਾਂਤ, ਯਸ਼ ਨਾਲ ਕੀਤਾ ਸਭ ਤੋਂ ਯਾਦਗਾਰ ਸੀਨ
NEXT STORY