ਜਲੰਧਰ (ਵੈੱਬ ਡੈਸਕ) : ਬਾਲੀਵੁੱਡ ਤੇ ਛੋਟੇ ਪਰਦੇ ਦੀ ਹੌਟ ਅਦਾਕਾਰਾ ਮੌਨੀ ਰਾਏ ਸੋਸ਼ਲ ਨੈੱਟਵਰਕਿੰਗ ਸਾਈਟ ਇੰਸਟਾਗ੍ਰਾਮ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਆਏ ਦਿਨ ਉਹ ਆਪਣੀਆਂ ਤਸਵੀਰਾਂ ਨੂੰ ਇੰਸਟਾਗ੍ਰਾਮ 'ਤੇ ਸਾਂਝੀਆਂ ਕਰਦੀ ਰਹਿੰਦੀ ਹੈ। ਉਹ ਹਮੇਸ਼ਾ ਇੰਸਟਾਗ੍ਰਾਮ ਦੇ ਜ਼ਰੀਏ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ। ਇਸ ਲਈ ਆਏ ਦਿਨ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀਆਂ ਹਨ।

ਇਸ ਲੜੀ ਵਿਚ ਉਨ੍ਹਾਂ ਇੰਸਟਾਗ੍ਰਾਮ 'ਤੇ ਆਪਣੇ ਤਾਜ਼ਾ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਵਿਚ ਉਹ ਬਹੁਤ ਹੀ ਬੋਲਡ ਅੰਦਾਜ਼ ਵਿਚ ਨਜ਼ਰ ਆ ਰਹੀ ਹੈ।

ਇਸ ਨਵੇਂ ਫੋਟੋਸ਼ੂਟ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਸ 'ਚ ਉਹ ਵੱਖ-ਵੱਖ ਲੁੱਕ ਵਿਚ ਨਜ਼ਰ ਆ ਰਹੀ ਹੈ।

ਮੌਨੀ ਰਾਏ ਦੀਆਂ ਇਹ ਖ਼ੂਬਸੂਰਤ ਤਸਵੀਰਾਂ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫ਼ੀ ਪਸੰਦ ਆ ਰਹੀਆਂ ਹਨ।

ਦੱਸਣਯੋਗ ਹੈ ਕਿ ਮੌਨੀ ਰਾਏ ਨੂੰ ਇੰਸਟਾਗ੍ਰਾਮ 'ਤੇ 14 ਮਿਲੀਅਨ ਤੋਂ ਜ਼ਿਆਦਾ ਲੋਕ ਫੋਲੋ ਕਰਦੇ ਹਨ।

ਛੋਟੇ ਪਰਦੇ ਤੋਂ ਵੱਡੇ ਪਰਦੇ ਤੱਕ ਆਪਣੀ ਪਛਾਣ ਬਣਾਉਣ ਵਾਲੀ ਮੌਨੀ ਰਾਏ ਹੁਣ ਬਾਲੀਵੁੱਡ ਅਭਿਨੇਤਰੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਈ ਹੈ।

ਮੌਨੀ ਨੇ ਆਪਣੀ ਜ਼ਬਰਦਸਤ ਅਦਾਕਾਰੀ ਅਤੇ ਮਿਹਨਤ ਨਾਲ ਬਾਲੀਵੁੱਡ ਵਿਚ ਸ਼ੁਰੂਆਤ ਕੀਤੀ ਹੈ। ਇਨ੍ਹੀਂ ਦਿਨੀਂ ਮੌਨੀ ਰਾਏ ਦਾ ਬਾਲੀਵੁੱਡ ਦਾ ਸਫ਼ਰ ਵਧੀਆ ਚੱਲ ਰਿਹਾ ਹੈ।




ਕਪਿਲ ਸ਼ਰਮਾ ਦੇ ਕਹਿਣ ’ਤੇ ਪੰਜਾਬ ਤੋਂ ਮੁੰਬਈ ਆਈ ਭਾਰਤੀ ਸਿੰਘ ਨੇ ਇੰਝ ਕਮਾਈ ਦੌਲਤ ਤੇ ਸ਼ੋਹਰਤ
NEXT STORY