ਮੁੰਬਈ (ਬਿਊਰੋ)– ਟੀ. ਵੀ. ਅਦਾਕਾਰਾ ਮੌਨੀ ਰਾਏ ਵਿਆਹ ਤੋਂ ਬਾਅਦ ਹੁਣ ਆਪਣਾ ਹਨੀਮੂਨ ਇੰਜੁਆਏ ਕਰ ਰਹੀ ਹੈ। ਮੌਨੀ ਕਸ਼ਮੀਰ ਦੀਆਂ ਖ਼ੂਬਸੂਰਤ ਵਾਦੀਆਂ ’ਚ ਆਪਣਾ ਹਨੀਮੂਨ ਮਨਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਮਸ਼ਹੂਰ ਪੰਜਾਬੀ ਅਦਾਕਾਰਾ ਮਾਹੀ ਗਿੱਲ ਤੇ ਅਦਾਕਾਰ ਹੋਬੀ ਧਾਲੀਵਾਲ ਭਾਜਪਾ ’ਚ ਹੋਏ ਸ਼ਾਮਲ (ਵੀਡੀਓ)
ਮੌਨੀ ਨੇ ਇੰਸਟਾਗ੍ਰਾਮ ’ਤੇ ਪਤੀ ਸੂਰਜ ਨਾਂਬੀਆਰ ਨਾਲ ਕੁਝ ਰੋਮਾਂਟਿਕ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ’ਚ ਦੋਵੇਂ ਇਕ-ਦੂਜੇ ਦੀਆਂ ਬਾਹਾਂ ’ਚ ਨਜ਼ਰ ਆ ਰਹੇ ਹਨ।

ਮੌਨੀ ਨੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ’ਚ ਉਹ ਕਸ਼ਮੀਰ ਦੀਆਂ ਬਰਫ਼ੀਲੀਆਂ ਵਾਦੀਆਂ ’ਚ ਖੜ੍ਹੀ ਹੋ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਸੂਰਜ ਨਾਲ ਉਸ ਦੀ ਬਿਹਤਰੀਨ ਰੋਮਾਂਟਿਕ ਕੈਮਿਸਟਰੀ ਨਜ਼ਰ ਆ ਰਹੀ ਹੈ।

ਦੱਸ ਦੇਈਏ ਕਿ ਮੌਨੀ ਨੇ 27 ਜਨਵਰੀ, 2022 ਨੂੰ ਸੂਰਜ ਨਾਂਬੀਆਰ ਨਾਲ ਵਿਆਹ ਕਰਵਾਇਆ ਸੀ। ਵਿਆਹ ਦੇ ਸਾਰੇ ਸਮਾਗਮ ਗੋਆ ’ਚ ਹੋਏ ਸਨ।

ਮੌਨੀ ਪਹਿਲਾਂ ਮਲਿਆਲੀ ਲਾੜੀ ਬਣੀ ਸੀ ਕਿਉਂਕਿ ਸੂਰਜ ਮਲਿਆਲੀ ਹੈ। ਇਸ ਤੋਂ ਬਾਅਦ ਉਸ ਨੇ ਬੰਗਾਲੀ ਰੀਤੀ-ਰਿਵਾਜ਼ਾਂ ਨਾਲ ਵਿਆਹ ਕਰਵਾਇਆ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਸਾਬਕਾ ਪਤੀ ਅਰਬਾਜ਼ ਖ਼ਾਨ ਨਾਲ ਏਅਰਪੋਰਟ ’ਤੇ ਨਜ਼ਰ ਆਈ ਮਲਾਇਕਾ, ਦੇਖੋ ਵੀਡੀਓ
NEXT STORY