ਮੁੰਬਈ (ਬਿਊਰੋ)– ਅਦਾਕਾਰਾ ਮੌਨੀ ਰਾਏ ਆਪਣੇ ਲੁੱਕ ਨੂੰ ਲੈ ਕੇ ਅਕਸਰ ਚਰਚਾ ’ਚ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ, ਉਸ ’ਚ ਬਾਕਮਾਲ ਲੱਗਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖ਼ੂਬਸੂਰਤੀ ਦੇ ਦੀਵਾਨੇ ਹਨ।
ਹਾਲ ਹੀ ’ਚ ਅਦਾਕਾਰਾ ਨੇ ਸਾੜ੍ਹੀ ਲੁੱਕ ’ਚ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਰਹੀਆਂ ਹਨ।
ਲੁੱਕ ਦੀ ਗੱਲ ਕਰੀਏ ਤਾਂ ਮੌਨੀ ਗ੍ਰੀਨ ਸਾੜ੍ਹੀ ’ਚ ਨਜ਼ਰ ਆ ਰਹੀ ਹੈ। ਮਿਨੀਮਲ ਮੇਕਅੱਪ, ਓਪਨ ਹੇਅਰ ਤੇ ਮਾਂਗ ਪੱਟੀ ਨਾਲ ਅਦਾਕਾਰਾ ਨੇ ਆਪਣੇ ਲੁੱਕ ਨੂੰ ਕੰਪਲੀਟ ਕੀਤਾ ਹੈ।
ਕੰਨਾਂ ਦੇ ਝੁਮਕੇ ਅਦਾਕਾਰਾ ਦੀ ਖ਼ੂਬਸੂਰਤੀ ’ਚ ਹੋਰ ਵੀ ਚਾਰ ਚੰਨ ਲਗਾ ਰਹੇ ਹਨ। ਇਸ ਦੇ ਨਾਲ ਹੀ ਅਦਾਕਾਰਾ ਨੇ ਕਮਰਬੰਦ ਵੀ ਪਹਿਨਿਆ ਹੈ।
ਮੌਨੀ ਦੀਆਂ ਇਨ੍ਹਾਂ ਤਸਵੀਰਾਂ ’ਤੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ’ਤੇ ਪਿਆਰ ਲੁਟਾ ਰਹੇ ਹਨ।
ਦੱਸ ਦੇਈਏ ਕਿ ਮੌਨੀ ਨੇ ਸੂਰਜ ਨਾਂਬੀਆਰ ਨਾਲ 27 ਜਨਵਰੀ ਨੂੰ ਵਿਆਹ ਕਰਵਾਇਆ ਸੀ। ਵਿਆਹ ਤੋਂ ਬਾਅਦ ਅਦਾਕਾਰਾ ਆਪਣੇ ਲੁੱਕਸ ਨੂੰ ਲੈ ਕੇ ਸੁਰਖ਼ੀਆਂ ’ਚ ਬਣੀ ਹੋਈ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਦੀਪਿਕਾ ਪਾਦੁਕੋਣ ਦੀ ਨਵੀਂ ਲੁੱਕ ਦਾ ਲੋਕਾਂ ਨੇ ਉਡਾਇਆ ਮਜ਼ਾਕ
NEXT STORY