ਮੁੰਬਈ- ਅਦਾਕਾਰਾ ਮੌਨੀ ਰਾਏ ਆਪਣੀ ਲੁੱਕ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ 'ਚ ਪਰਫੈਕਟ ਲੱਗਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖੂਬਸੂਰਤ ਦੇ ਦੀਵਾਨੇ ਹਨ। ਹਾਲ ਹੀ 'ਚ ਮੌਨੀ ਨੇ ਆਪਣੀਆਂ ਕੁਝ ਸਟਾਈਲਿਸ਼ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਖੂਬ ਦੇਖੀਆਂ ਜਾ ਰਹੀਆਂ ਹਨ।

ਲੁੱਕ ਦੀ ਗੱਲ ਕਰੀਏ ਤਾਂ ਮੌਨੀ ਵ੍ਹਾਈਟ ਕਰਾਪ ਟਾਪ ਅਤੇ ਬਲੈਕ ਪੈਂਟ 'ਚ ਨਜ਼ਰ ਆ ਰਹੀ ਹੈ। ਲਾਈਟ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਇਸ ਲੁੱਕ 'ਚ ਅਦਾਕਾਰਾ ਬਹੁਤ ਸਟਾਈਲਿਸ਼ ਲੱਗ ਰਹੀ ਹੈ। ਮੌਨੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਫਿਦਾ ਹੋ ਗਏ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ।

ਕੰਮਕਾਰ ਦੀ ਗੱਲ ਕਰੀਏ ਤਾਂ ਮੌਨੀ 'ਡਾਂਸ ਇੰਡੀਆ ਡਾਂਸ ਲਿਟਿਲ ਮਾਸਟਰਸ 5' ਨੂੰ ਜੱਜ ਕਰਦੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਅਦਾਕਾਰਾ ਫਿਲਮ 'ਬ੍ਰਹਮਾਸਤਰ' 'ਚ ਦਿਖਾਈ ਦੇਵੇਗੀ।

ਇਸ ਫਿਲਮ 'ਚ ਅਦਾਕਾਰਾ ਦੇ ਨਾਲ ਅਮਿਤਾਭ ਬੱਚਨ, ਰਣਬੀਰ ਕਪੂਰ ਅਤੇ ਆਲੀਆ ਭੱਟ ਨਜ਼ਰ ਆਉਣਗੇ। ਇਸ ਫਿਲਮ ਨੂੰ ਆਯਾਨ ਮੁਖਰਜੀ ਨੇ ਡਾਇਰੈਕਟ ਕੀਤਾ। 'ਬ੍ਰਹਮਾਸਤਰ' ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

ਹਾਲ ਹੀ 'ਚ ਫਿਲਮ ਤੋਂ ਮੌਨੀ ਰਾਏ ਦੀ ਫਰਸਟ ਲੁੱਕ ਸਾਹਮਣੇ ਆਈ ਸੀ। ਪੋਸਟਰ 'ਚ ਮੌਨੀ ਬਹੁਤ ਖਤਰਨਾਕ ਲੱਗ ਰਹੀ ਸੀ। ਪ੍ਰਸ਼ੰਸਕਾਂ ਨੇ ਇਸ ਪੋਸਟਰ ਨੂੰ ਖੂਬ ਪਸੰਦ ਕੀਤਾ ਸੀ।

ਮੁੰਬਈ ਦੇ ਟ੍ਰੈਫ਼ਿਕ ਅਤੇ ਟੋਇਆ ਤੋਂ ਪਰੇਸ਼ਾਨ ਹੇਮਾ ਮਾਲਿਨੀ, ਕਿਹਾ- ਸੋਚ ਵੀ ਨਹੀਂ ਸਕਦੀ ਕਿ ਗਰਭਵਤੀ...’
NEXT STORY